09 ਅਪਰੈਲ, 2025 – ਮਾਨਸਾ : ਇਥੋਂ ਨੇੜਲੇ ਪਿੰਡ ਨੰਗਲ ਕਲਾਂ ਵਿੱਚ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਰਨੈਲ ਸਿੰਘ (38) ਵਜੋਂ ਹੋਈ ਹੈ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ। ਮ੍ਰਿਤਕ ਦੇ ਚਾਚਾ ਭੋਲਾ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ਦੇ ਸਿਰ ਸੱਤ ਲੱਖ ਰੁਪਏ ਦਾ ਕਰਜ਼ਾ ਸੀ। ਜਰਨੈਲ ਸਿੰਘ ਨੇ ਕਿਸ਼ਤਾਂ ’ਤੇ ਟਰੈਕਟਰ ਲਿਆ ਸੀ। ਕਰਜ਼ੇ ਕਾਰਨ ਉਸ ਦਾ ਘਰ ਅਤੇ ਜ਼ਮੀਨ ਵਿਕ ਗਏ ਸਨ। ਉਸ ਨੇ ਕਰਜ਼ੇ ਤੋਂ ਤੰਗ ਆ ਕੇ ਫਾਹਾ ਲੈ ਲਿਆ। ਜਰਨੈਲ ਦੇ ਪਰਿਵਾਰ ’ਚ ਉਸ ਦੀ ਪਤਨੀ, ਅੱਠ ਸਾਲਾ ਪੁੱਤਰ ਅਤੇ ਮਾਂ ਹਨ। ਉਹ ਕਿਰਾਏ ਦੇ ਮਕਾਨ ’ਚ ਰਹਿ ਰਹੇ ਹਨ। ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।
ਪੰਜਾਬੀ ਟ੍ਰਿਬਯੂਨ
https://www.punjabitribuneonline.com/news/punjab/suicide-by-indebted-farmer/
test