14 ਨਵੰਬਰ, 2024 – ਬਰਨਾਲਾ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਅੱਜ ਬਰਨਾਲਾ ਵਿੱਚ ਸੂਬਾ ਪੱਧਰੀ ਰੈਲੀ ਮਗਰੋਂ ਘੱਟੋ-ਘੱਟ 6 ਕਿਲੋਮੀਟਰ ਤੱਕ ਰੋਸ ਮਾਰਚ ਕੀਤਾ ਗਿਆ। ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ, ਸੂਬਾ ਜਨਰਲ ਸਕੱਤਰ ਪਿੱਪਲ ਸਿੰਘ, ਸੂਬਾ ਚੇਅਰਮੈਨ ਰਘੁਵੀਰ ਸਿੰਘ ਬਡਵਾਲ, ਖੁਸ਼ਕਰਨ ਸਿੰਘ ਗਿੱਲ, ਗੁਰਮੇਲ ਸਿੰਘ ਗਿੱਲ ਅਤੇ ਅਮਿਤ ਅਰੋੜਾ ਨੇ ਦੋਸ਼ ਲਾਇਆ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਵਾਅਦਾਖ਼ਿਲਾਫ਼ੀ ਕੀਤੀ ਹੈ। ਸਰਕਾਰ ਵੱਲੋਂ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਨਾ ਹੀ ਪੁਰਾਣੀ ਪੈਨਸ਼ਨ ਲਾਗੂ ਹੋਈ ਅਤੇ ਨਾ ਹੀ ਪੇਅ ਕਮਿਸ਼ਨ ਦਾ ਬਕਾਇਆ ਮਿਲਿਆ। ਆਗੂਆਂ ਨੇ ਰੋਸ ਮਾਰਚ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਾ ਪਾਉਣ ਦੀ ਅਪੀਲ ਵੀ ਕੀਤੀ।
ਪੰਜਾਬੀ ਟ੍ਰਿਬਯੂਨ
ਸਫ਼ਾਈ ਕਰਮਚਾਰੀਆਂ ਨੇ ਸਰਕਾਰ ਦਾ ਪੁਤਲਾ ਫੂਕਿਆ
14 ਨਵੰਬਰ, 2024 – ਅਮਲੋਹ: ਨਗਰ ਕੌਂਸਲ ਅਮਲੋਹ ਦੇ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਲਈ ਮੁੱਖ ਬਾਜ਼ਾਰ ਅਮਲੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸਰਕਾਰ ’ਤੇ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਦਾ ਵੀ ਦੋਸ਼ ਲਾਇਆ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਮੇਟ, ਪਰਮਜੀਤ ਕੁਮਾਰ, ਕਰਮਜੀਤ ਸਿੰਘ, ਵੇਦ ਪ੍ਰਕਾਸ਼, ਕੇਵਲ ਸਿੰਘ, ਦੀਪਕ ਕੁਮਾਰ, ਦਵਿੰਦਰ ਸਿੰਘ, ਮਨਪ੍ਰੀਤ ਕੌਰ, ਬਬਲੀ ਅਤੇ ਮੀਨੂੰ ਆਦਿ ਨੇ ਵਿਚਾਰ ਪੇਸ਼ ਕੀਤੇ।
ਪੰਜਾਬੀ ਟ੍ਰਿਬਯੂਨ
test