ਅੰਮ੍ਰਿਤਸਰ ‘ਚ ਦਿਨ–ਦਿਹਾੜੇ ਔਰਤ ਦਾ ਕਤਲ: ਘਰ ‘ਚ ਇਕੱਲੀ ਸੀ, ਘਰਵਾਲਾ ਗਿਆ ਹੋਇਆ ਸੀ ਕੰਮ ‘ਤੇ
24 ਅਗਸਤ, 2024 – ਅੰਮ੍ਰਿਤਸਰ : ਅੰਮ੍ਰਿਤਸਰ ਦੇ ਵਿੱਚ ਕਾਨੂੰਨ ਵਿਵਸਥਾ ਇਕਦਮ ਡਗਮਗਾਉਂਦੀ ਹੋਈ ਨਜ਼ਰ ਆ ਰਹੀ ਹੈ। ਆਏ ਦਿਨ ਇਹ ਲੁੱਟ ਖੋਹ ਕਤਲ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਘਰ ਦੇ ਵਿੱਚ ਔਰਤਾਂ ਵੀ ਸੁਰੱਖਿਅਤ ਨਜ਼ਰ ਨਹੀਂ ਆ ਰਹੀਆਂ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੀਨਿਊ, ਏਅਰਪੋਰਟ ਰੋਡ ਦਾ ਹੈ ਜਿੱਥੇ ਕੁਝ ਹਮਲਾਵਰਾਂ ਵੱਲੋਂ ਇੱਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸਮੇਂ ਔਰਤ ਘਰ ‘ਚ ਇਕੱਲੀ ਸੀ।
ਮ੍ਰਿਤਕਾ ਦੇ ਪਰਵਾਰਿਕ ਮੈਬਰ ਸ਼ਹਿਰ ਤੋਂ ਬਾਹਰ ਗਏ ਹੋਏ ਸਨ ਜਦੋਂ ਕਿ ਉਸ ਦਾ ਪਤੀ ਡਿਊਟੀ ‘ਤੇ ਗਿਆ ਹੋਇਆ ਸੀ। ਉਸ ਦੀ ਇੱਕ ਬੇਟੀ ਹੈ ਜੋ ਸਕੂਲ ਗਈ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੇ ਆਲਾ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਘਟਨਾ ਕਿਉਂ ਵਾਪਰੀ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਸਕੈਨ ਕਰ ਰਹੀ ਹੈ। ਮ੍ਰਿਤਕ ਔਰਤ ਦੀ ਪਛਾਣ ਸ਼ੈਲੀ ਅਰੋੜਾ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਏਸੀਪੀ ਸਰਵਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 11 ਵਜੇ ਸੂਚਨਾ ਮਿਲੀ ਸੀ ਕਿ ਇੱਕ ਅਲਮਾਰੀ ਵਿੱਚ ਇੱਕ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
Courtesy : BabuShahi.Com
https://www.babushahi.com/punjabi/full-news.php?id=270718
ਅੰਮ੍ਰਿਤਸਰ: ਕਸਬਾ ਦੋਬੁਰਜੀ ’ਚ ਅਮਰੀਕਾ ਵਾਸੀ ਨੌਜਵਾਨ ਨੂੰ ਘਰ ’ਚ ਗੋਲੀਆਂ ਮਾਰੀਆਂ
ਅੰਮ੍ਰਿਤਸਰ-ਜਲੰਧਰ ਹਾਈਵੇਅ ’ਤੇ ਕਸਬਾ ਦੋਬੁਰਜੀ ਵਿੱਚ ਨੌਜਵਾਨ ਨੂੰ ਉਸ ਦੇ ਘਰ ’ਚ ਦੋ ਹਮਲਾਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ। ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਵਾਸੀ ਰਿੰਕੂ ਦੇ ਘਰ ਦੋਬੁਰਜੀ ਵਿਚ ਦੋ ਵਿਅਕਤੀ ਆਏ, ਜਿਨ੍ਹਾਂ ਨੇ ਰਿੰਕੂ ਨੂੰ ਤਿੰਨ ਗੋਲੀਆਂ ਮਾਰੀਆਂ ਤੇ ਫ਼ਰਾਰ ਹੋ ਗਏ। ਨੌਜਵਾਨ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ।
test