10 ਸਤੰਬਰ, 2024 – ਗੁਰਦਾਸਪੁਰ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 537 ਵੇ ਵਿਆਹ ਪੁਰਬ ਨੂੰ ਲੈਕੇ ਅੱਜ ਵੱਡੀ ਤਾਦਾਦ ਚ ਸੰਗਤ ਬਟਾਲਾ ਵਿਖੇ ਗੁਰੂਦਵਾਰਾ ਸ਼੍ਰੀ ਡੇਰਾ ਸਾਹਿਬ ਅਤੇ ਸ਼੍ਰੀ ਕੰਧ ਸਾਹਿਬ ਵਿਖੇ ਨੱਤਮਸਤਕ ਹੋਣ ਪਹੁੰਚੀ ਹੈ, ਜਿਥੇ ਬੀਤੀ ਦੇਰ ਰਾਤ ਸੁਲਤਾਨਪੁਰ ਲੋਧੀ ਤੋਂ ਇਕ ਬਰਾਤ ਰੂਪੀ ਮਹਾਨ ਨਗਰ ਕੀਰਤਨ ਬਟਾਲਾ ਪਹੁੰਚਿਆ ,ਉਥੇ ਹੀ ਅੱਜ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈਕੇ ਗੁਰੂਦਵਾਰਾ ਸ਼੍ਰੀ ਡੇਰਾ ਸਾਹਿਬ ਜੋ ਮਾਤਾ ਸੁਲੱਖਣੀ ਜੀ ਦਾ ਜਨਮ ਅਸਥਾਨ ਅਤੇ ਉਥੇ ਹੀ ਗੁਰੂ ਨਾਨਕ ਸਾਹਿਬ ਦੇ ਅਨੰਦ ਕਾਰਜ਼ ਹੋਏ ਸੀ ਉਸ ਧਾਰਮਿਕ ਅਸਥਾਨ ਤੋਂ ਅੱਜ ਇਕ ਮਹਾਨ ਨਗਰ ਕੀਰਤਨ ਅਰਦਾਸ ਉਪਰੰਤ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਾਂ ਦੀ ਅਗਵਾਈ ਚ ਆਰੰਭ ਹੋਇਆ। ਅੱਜ ਪੂਰਾ ਦਿਨ ਇਹ ਨਗਰ ਕੀਰਤਨ ਬਟਾਲਾ ਦੇ ਬਾਜ਼ਾਰਾਂ ਚ ਹੁੰਦਾ ਹੋਇਆ ਦੇਰ ਸ਼ਾਮ ਗੁਰੂਦਵਾਰਾ ਸ਼੍ਰੀ ਕੰਧ ਸਾਹਿਬ ਵਿਖੇ ਵਿਸ਼ਰਾਮ ਲਵੇਗਾ| ਵਿਆਹ ਪੁਰਬ ਨੂੰ ਲੈਕੇ ਸੰਗਤ ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਨਗਰ ਕੀਰਤਨ ਚ ਵੱਡੀ ਗਿਣਤੀ ਚ ਸੰਗਤ ਨਤਮਸਤਕ ਹੋਣ ਪਹੁੰਚੀ। ਬਟਾਲਾ ਦੇ ਲੋਕਾਂ ਵਲੋਂ ਵੀ ਜਗਾਹ ਜਗਾਹ ਤੇ ਸੰਗਤ ਦੇ ਸਵਾਗਤ ਲਈ ਲੰਗਰ ਆਦਿ ਸੇਵਾ ਅਤੇ ਸਵਾਗਤ ਕੀਤਾ ਜਾ ਰਿਹਾ ਹੈ
ਨਗਰ ਕੀਰਤਨ ਚ ਪੰਜਾਬ ਪੁਲਿਸ ਬੈਂਡ ਅਤੇ ਗੱਤਕਾ ਪਾਰਟੀਆਂ ਨੇ ਆਪਣੇ ਜੌਹਰ ਦਿਖਾਏ | ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਇਸ ਨਗਰ ਕੀਰਤਨ ਚ ਪਹੁੰਚੇ ਅਤੇ ਧਾਰਮਿਕ ਅਤੇ ਰਾਜਨੀਤਿਕ ਆਗੂ ਵੀ ਨਗਰ ਕੀਰਤਨ ਚ ਨਤਮਸਤਕ ਹੋਣ ਪਹੁੰਚੇ । ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਪੁਰਬ ਨੂੰ ਮਨਾਉਣ ਲਈ ਲੱਖਾਂ ਦੀ ਤਾਦਾਦ ਚ ਸੰਗਤ ਦੀ ਆਮਦ ਹੈ ਅਤੇ ਉਹਨਾਂ ਵਲੋਂ ਵੀ ਇੰਤਜ਼ਾਮ ਪੂਰੇ ਕੀਤੇ ਗਏ ਹਨ | ਉਥੇ ਹੀ ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਦਿਤੇ ਉਪਦੇਸ਼ਾਂ ਨਾਲ ਹਰ ਸਿੱਖ ਨੂੰ ਜੋੜਨ ਦੀ ਲੋੜ ਹੈ ।
Courtesy : BabuShahi.Com
test