10 ਅਪਰੈਲ, 2025 – ਕਾਦੀਆਂ : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਬੁਲਾਰੇ ਅਤੇ ਜਰਨਲ ਸਕੱਤਰ ਦੇ ਅਹੁਦਿਆਂ ਤੋਂ ਦਿੱਤੇ ਅਸਤੀਫੇ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਜਗੂਰਪ ਸਿੰਘ ਚੀਮਾ, ਰਾਜਸੀ ਮਾਮਲਿਆ ਦੇ ਮੈਂਬਰ ਬਲਬੀਰ ਸਿੰਘ ਕੁਠਾਲਾ, ਦੋ ਸਲਾਹਕਾਰਾਂ ਡਾਕਟਰ ਕਾਰਜ ਸਿੰਘ ਧਰਮਸਿੰਘ ਵਾਲਾ ਅਤੇ ਗੁਰਮੁੱਖ ਸਿੰਘ ਸੰਧੂ, ਵਰਕਿੰਗ ਕਮੇਟੀ ਮੈਂਬਰ ਗਗਨਦੀਪ ਸਿੰਘ ਰਿਆੜ ਅਤੇ ਜਾਇੰਟ ਸਕੱਤਰ ਸੁਖਵਿੰਦਰ ਸਿੰਘ ਦੀਨਾਨਗਰ ਅਤੇ ਰਾਜਸੀ ਮਾਮਲਿਆ ਬਾਰੇ ਕਮੇਟੀ ਦੇ ਮੈਂਬਰਾਂ ਗੁਰਸ਼ਰਨ ਸਿੰਘ ਸੰਧੂ ਅਤੇ ਅਰਵਿੰਦਰ ਸਿੰਘ ਮਿੰਟੂ ਪਟਿਆਲਾ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਹਨ।
ਇਸ ਸਬੰਧੀ ਵਰਕਿੰਗ ਕਮੇਟੀ ਮੈਂਬਰ ਗਗਨਦੀਪ ਸਿੰਘ ਰਿਆੜ ਨੇ ਦੱਸਿਆ ਕਿ ਉਨ੍ਹਾਂ ਆਪਣੇ ਅਸਤੀਫੇ ਪਾਰਟੀ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜ ਦਿੱਤੇ ਹਨ। ਉਨ੍ਹਾਂ ਅਸਤੀਫੇ ਦੇਣ ਦਾ ਮੁੱਖ ਕਾਰਨ ਦੱਸਦਿਆਂ ਕਿਹਾ ਪਾਰਟੀ ਨੇ ਕਦੇ ਵੀ ਉਨ੍ਹਾਂ ਦੀ ਸਲਾਹ ਨਹੀਂ ਲਈ, ਪਾਰਟੀ ਸਾਡੀਆਂ ਸਲਾਹਾਂ ਲੈਣ ਦੀ ਬਜਾਏ ਦਿੱਲੀ ਬੈਠੇ ਸਿੱਖ ਕਾਂਗਰਸੀਆਂ ਤੋਂ ਲੈਂਦੀ ਹੈ। ਆਗੂਆਂ ਨੇ ਕਿਹਾ ਕਿ ਭਵਿੱਖ ਵਿੱਚ ਕਰਨੈਲ ਸਿੰਘ ਪੀਰਮੁਹੰਮਦ ਜੋ ਵੀ ਫੈਸਲਾ ਪੰਥ, ਪੰਜਾਬ ਅਤੇ ਪਾਰਟੀ ਦੇ ਭਵਿੱਖ ਵਿੱਚ ਲੈਣਗੇ ਉਹ ਪਹਿਲਾਂ ਦੀ ਤਰ੍ਹਾਂ ਤਨ ਮਨ ਧਨ ਨਾਲ ਉਨ੍ਹਾਂ ਦਾ ਪੂਰਨ ਸਹਿਯੋਗ ਕਰਨਗੇ।
ਪੰਜਾਬੀ ਟ੍ਰਿਬਯੂਨ
test