ਸਰਹੱਦ ਪਾਰ ਤਸਕਰੀ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕਰਦਿਆ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ ਐਨ ਟੀ ਐਫ) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਨਾਲ ਇੱਕ ਸਾਂਝੇ ਅਪਰੇਸ਼ਨ ਵਿੱਚ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
07 ਜਨਵਰੀ, 2026 – ਅੰਮ੍ਰਿਤਸਰ : ਸਰਹੱਦ ਪਾਰ ਤਸਕਰੀ ਮਾਮਲੇ ਵਿੱਚ ਇੱਕ ਵੱਡੀ ਕਾਰਵਾਈ ਕਰਦਿਆ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (BSF) ਨਾਲ ਇੱਕ ਸਾਂਝੇ ਅਪਰੇਸ਼ਨ ਵਿੱਚ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧ ਵਿੱਚ ਸਪਲਾਈ ਚੇਨ ਦਾ ਪ੍ਰਬੰਧ ਕਰਨ ਵਾਲੇ ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜਮ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜਿਆ ਹੋਇਆ ਹੈ ਅਤੇ ਪੂਰੇ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਡਿਲਿਵਰੀ ਅਤੇ ਵੰਡ ਵਿੱਚ ਤਾਲਮੇਲ ਕਰ ਰਿਹਾ ਸੀ। ਇਸ ਮਾਮਲੇ ਵਿੱਚ ਐਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਸਰਹੱਦ ਪਾਰ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।
ਪੰਜਾਬੀ ਟ੍ਰਿਬਯੂਨ