• Skip to main content
  • Skip to secondary menu
  • Skip to primary sidebar
  • Skip to footer
  • Home
  • About Us
  • Authors
  • Contact Us

The Punjab Pulse

Centre for Socio-Cultural Studies

  • Areas of Study
    • Maharaja Ranjit Singh
    • Social & Cultural Studies
    • Religious Studies
    • Governance & Politics
    • National Perspectives
    • International Perspectives
    • Communism
  • Activities
    • Conferences & Seminars
    • Discussions
  • News
  • Resources
    • Books & Publications
    • Book Reviews
  • Icons of Punjab
  • Videos
  • Academics
  • Agriculture
  • General

ਕਿਲੋਮੀਟਰ ਸਕੀਮ ਦੇ ਵਿਰੋਧ ‘ਚ ਭੜਕੇ ਰੋਡਵੇਜ਼ ਕਰਮਚਾਰੀ

May 16, 2026 By News Bureau

Share

ਸਰਕਾਰ ਦੇ ਫੈਸਲੇ ਦੀਆਂ ਸਾੜੀਆਂ ਕਾਪੀਆਂ, ਦਿੱਤੀ ਵੱਡੀ ਚਿਤਾਵਨੀ

ਪੂਰੇ ਪੰਜਾਬ ਵਿੱਚ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਠੇਕਾ ਕਰਮਚਾਰੀਆਂ ਵੱਲੋਂ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

16 ਮਈ, 2026 – ਸੰਗਰੂਰ/ਪਠਾਨਕੋਟ: ਪੰਜਾਬ ਵਿੱਚ ਸਰਕਾਰ ਅਤੇ ਰੋਡਵੇਜ਼ ਕਰਮਚਾਰੀਆਂ ਵਿਚਾਲੇ ਤਕਰਾਰ ਲਗਾਤਾਰ ਵਧਦੀ ਜਾ ਰਹੀ ਹੈ। ਅੱਜ ਪੂਰੇ ਪੰਜਾਬ ਵਿੱਚ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਠੇਕਾ ਕਰਮਚਾਰੀਆਂ ਵੱਲੋਂ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਹੈ ਅਤੇ ਰਾਜ ਭਰ ਦੇ ਸਾਰੇ 27 ਡਿਪੂਆਂ ‘ਤੇ ਗੇਟ ਰੈਲੀਆਂ ਕੀਤੀਆਂ ਹਨ।

“ਸਰਕਾਰ ਨੇ 15 ਤਰੀਕ ਨੂੰ ਮੀਟਿੰਗ ਦਾ ਦਿੱਤਾ ਸੀ ਸਮਾਂ“

ਸੰਗਰੂਰ ਵਿੱਚ ਯੂਨੀਅਨ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ, ‘ਅਸੀਂ ਪਹਿਲਾਂ 10 ਤਰੀਕ ਨੂੰ ਟਰਾਂਸਪੋਰਟ ਮੰਤਰੀ ਦੇ ਹਲਕੇ ਦਿੜਬਾ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਦੀ ਯੋਜਨਾ ਬਣਾਈ ਸੀ, ਪਰ ਸਰਕਾਰ ਨੇ 15 ਤਰੀਕ ਨੂੰ ਇੱਕ ਮੀਟਿੰਗ ਦਾ ਸਮਾਂ ਦੇ ਦਿੱਤਾ ਸੀ। ਵਿਭਾਗ ਨੇ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਸਾਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ, ਕੁਝ ਆਗੂਆਂ ਨੂੰ ਸਾਈਡ ‘ਤੇ ਲਿਜਾ ਕੇ ਸਮੇਂ ਦੀ ਮੰਗ ਕੀਤੀ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨਵੀਂ ਸਰਕਾਰੀ ਨੀਤੀ ਵਿਭਾਗ ਨੂੰ ਪੂਰੀ ਤਰ੍ਹਾਂ ਖਤਮ ਕਰ ਦੇਵੇਗੀ। ਇਸ ਨਾਲ ਸੇਵਾਮੁਕਤੀ ਤੋਂ ਬਾਅਦ ਕਰਮਚਾਰੀ ਦਾ ਅਹੁਦਾ ਵੀ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 18 ਮਈ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਗਈ ਹੈ, ਪਰ ਜੇਕਰ ਕੋਈ ਠੋਸ ਨਤੀਜਾ ਨਹੀਂ ਨਿਕਲਿਆ ਤਾਂ ਪੰਜਾਬ ਵਿੱਚ ਤੁਰੰਤ ਚੱਕਾ ਜਾਮ ਅਤੇ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ।

“ਡੇਡ ਕੈਡਰ ਨੀਤੀ ਨੂੰ ਜ਼ਬਰਦਸਤੀ ਲਾਗੂ ਕਰਨਾ ਚਾਹੁੰਦੀ ਹੈ ਸਰਕਾਰ“

ਇਸੇ ਸਬੰਧੀ ਯੂਨੀਅਨ ਆਗੂ ਜਤਿੰਦਰ ਸਿੰਘ ਨੇ ਕਿਹਾ ਕਿ ਸਰਕਾਰ “ਡੇਡ ਕੈਡਰ ਨੀਤੀ ਨੂੰ ਜ਼ਬਰਦਸਤੀ ਲਾਗੂ ਕਰਨਾ ਚਾਹੁੰਦੀ ਹੈ ਅਤੇ ਵਿਰੋਧ ਵਿੱਚ ਅੱਜ ਡਿਪੂਆਂ ਵਿੱਚ ਇਸ ਦੀਆਂ ਕਾਪੀਆਂ ਸਾੜੀਆਂ ਗਈਆਂ। ਵਿਭਾਗ ਦੇ ਅਧਿਕਾਰੀ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ‘ਤੇ ਇੱਕ ਹਫ਼ਤੇ ਦੇ ਅੰਦਰ ਸ਼ਾਮਲ ਹੋਣ ਲਈ ਦਬਾਅ ਪਾ ਰਹੇ ਹਨ। ਇਹ ਨੀਤੀ ਕਰਮਚਾਰੀਆਂ ਲਈ ਕੁਝ ਵੀ ਨਹੀਂ ਦਿੰਦੀ“।

‘ਪ੍ਰਦਰਸ਼ਨਕਾਰੀਆਂ ਵਿਰੁੱਧ ਐਫਆਈਆਰ‘

ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਇਹ ਨੀਤੀ ਤਰੱਕੀ ਦੀ ਵਿਵਸਥਾ ਨਹੀਂ ਕਰਦੀ। 58 ਸਾਲਾਂ ਬਾਅਦ ਕਰਮਚਾਰੀਆਂ ਨੂੰ ਬਿਨਾਂ ਕਿਸੇ ਡੀਏ, ਟੀਏ ਜਾਂ ਭੱਤਿਆਂ ਦੇ ਘਰ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਲੋਮੀਟਰ ਸਕੀਮ ਤਹਿਤ ਚਲਾਈਆਂ ਜਾ ਰਹੀਆਂ ਪ੍ਰਾਈਵੇਟ ਬੱਸਾਂ ਦਾ ਵੀ ਸਖ਼ਤ ਵਿਰੋਧ ਕੀਤਾ ਅਤੇ ਕਿਹਾ ਕਿ ਸਰਕਾਰ ਪਹਿਲਾਂ ਵੀ ਪ੍ਰਦਰਸ਼ਨਕਾਰੀ ਕਰਮਚਾਰੀਆਂ ਵਿਰੁੱਧ ਐਫਆਈਆਰ ਦਰਜ ਕਰ ਚੁੱਕੀ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਚੁੱਕੀ ਹੈ।

” ਪੂਰੇ ਪੰਜਾਬ ਵਿੱਚ ਕੀਤਾ ਜਾਵੇਗਾ ਚੱਕਾ ਜਾਮ“

ਇਸ ਦੌਰਾਨ ਕਰਮਚਾਰੀ ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਉਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਇਜਾਜ਼ਤ ਨਹੀਂ ਦੇਣਗੇ। ਜੇਕਰ ਸਰਕਾਰ 18 ਮਈ ਨੂੰ ਆਪਣੀਆਂ ਮੰਗਾਂ ਤੋਂ ਪਿੱਛੇ ਹਟਦੀ ਹੈ ਤਾਂ ਪੂਰੇ ਪੰਜਾਬ ਵਿੱਚ ਚੱਕਾ ਜਾਮ ਕੀਤਾ ਜਾਵੇਗਾ, ਜਿਸ ਲਈ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ। ਇਸ ਵਿਰੋਧ ਪ੍ਰਦਰਸ਼ਨ ਕਾਰਨ ਸੂਬੇ ਭਰ ਦੇ ਵੱਖ-ਵੱਖ ਬੱਸ ਅੱਡਿਆਂ ‘ਤੇ ਯਾਤਰੀਆਂ ਨੂੰ ਕਾਫ਼ੀ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ ਹੈ।

ਪਠਾਨਕੋਟ ਵਿੱਚ ਵੀ ਸਾੜੀਆਂ ਕਾਪੀਆਂ

ਪਠਾਨਕੋਟ ਵਿੱਚ ਵੀ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਨੇ ਸਰਕਾਰ ਵੱਲੋਂ ਜਾਰੀ ਕੀਤੀ ਗਈ ਉਸ ਮੀਟਿੰਗ ਦੀ ਕਾਪੀ ਦਾ ਵਿਰੋਧ ਕੀਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਪ੍ਰੈਲ ਮਹੀਨੇ ਦੌਰਾਨ ਕੱਚੇ ਮੁਲਾਜ਼ਮਾਂ ਨਾਲ ਬੈਠਕ ਕਰਕੇ ਕੁਝ ਫੈਸਲੇ ਲਏ ਗਏ ਸਨ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਹ ਕਾਪੀ ਪੂਰੀ ਤਰ੍ਹਾਂ ਗਲਤ ਹੈ ਅਤੇ ਉਨ੍ਹਾਂ ਦੇ ਕਿਸੇ ਵੀ ਆਗੂ ਨਾਲ ਕੋਈ ਮੀਟਿੰਗ ਨਹੀਂ ਹੋਈ।

‘ਮੀਟਿੰਗ ਤੋਂ ਪਿੱਛੇ ਹਟ ਕੇ ਸਰਕਾਰ ਨੇ ਤੋੜਿਆ ਆਪਣਾ ਵਾਅਦਾ‘

ਪਨਬਸ ਯੂਨੀਅਨ ਆਗੂ ਨੇ ਕਿਹਾ ਕਿ ਸਰਕਾਰ ਨੇ 10 ਤਰੀਕ ਨੂੰ ਦਿੜਬਾ ਵਿੱਚ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ 15 ਮਈ ਨੂੰ ਮੀਟਿੰਗ ਤਹਿ ਕੀਤੀ ਸੀ। ਪਰ ਵਿਭਾਗ ਨੇ ਚਾਲ ਚੱਲਦੇ ਹੋਏ 14 ਤਰੀਕ ਨੂੰ ਹੀ ਕੁਝ ਆਗੂਆਂ ਨੂੰ ਵੱਖ ਤੋਂ ਮੰਤਰੀ ਕੋਲ ਲਿਜਾ ਕੇ ਸਮਾਂ ਮੰਗਿਆ। ਹੁਣ ਸਰਕਾਰ ਨੇ ਮੁੱਖ ਮੰਤਰੀ ਦੇ ਨਾਲ 18 ਮਈ ਨੂੰ ਤਰੀਕ ਦਿੱਤੀ ਹੈ।

“ਡੈੱਡ ਕੈਡਰ” ਨੀਤੀ ਦਾ ਸਖ਼ਤ ਵਿਰੋਧ‘

ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸਰਕਾਰ ਵੱਲੋਂ ਲਗਾਈ ਜਾ ਰਹੀ “ਡੈੱਡ ਕੇਡਰ” ਨੀਤੀ ਵਿਭਾਗ ਦੀ ਹੋਂਦ ਲਈ ਖ਼ਤਰਾ ਪੈਦਾ ਕਰਦੀ ਹੈ। ਇਸ ਦੇ ਲਾਗੂ ਹੋਣ ‘ਤੇ ਸੇਵਾਮੁਕਤ ਹੋਣ ਵਾਲੇ ਕਿਸੇ ਵੀ ਸਥਾਈ ਕਰਮਚਾਰੀ ਦਾ ਅਹੁਦਾ ਸਥਾਈ ਤੌਰ ‘ਤੇ ਖਤਮ ਕਰ ਦਿੱਤਾ ਜਾਵੇਗਾ। ਕਰਮਚਾਰੀਆਂ ਨੇ ਜ਼ਬਰਦਸਤੀ ਹੁਕਮ ਅਤੇ ਇਸ ਦੀਆਂ ਕਾਪੀਆਂ ਸਾੜ ਕੇ ਆਪਣਾ ਵਿਰੋਧ ਦਰਜ ਕਰਵਾਇਆ ਹੈ।

‘ਕਰਮਚਾਰੀਆਂ ਦੇ ਭਵਿੱਖ ਨੂੰ ਖ਼ਤਰਾ‘

ਇਹ ਨਵੀਂ ਨੀਤੀ ਵਿੱਚ ਕਰਮਚਾਰੀਆਂ ਦੇ ਭਵਿੱਖ ਲਈ ਕੋਈ ਵਿੱਤੀ ਸੁਰੱਖਿਆ ਨਹੀਂ ਹੈ। ਪਨਬਸ ਯੂਨੀਅਨ ਆਗੂ ਦੇ ਮੁਤਾਬਿਕ 58 ਸਾਲ ਦੀ ਉਮਰ ਤੋਂ ਬਾਅਦ ਤਰੱਕੀਆਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਜਾਣਗੀਆਂ ਅਤੇ ਕੋਈ ਡੀਏ, ਟੀਏ ਜਾਂ ਹੋਰ ਭੱਤੇ ਨਹੀਂ ਹੋਣਗੇ। ਕਰਮਚਾਰੀ ਸਿਰਫ 3% ਸਲਾਨਾ ਵਾਧੇ ਨਾਲ ਸੇਵਾਮੁਕਤ ਹੋਣਗੇ, ਜੋ ਕਿ ਪੂਰੀ ਤਰ੍ਹਾਂ ਬੇਇਨਸਾਫ਼ੀ ਹੈ।

‘ਕਿਲੋਮੀਟਰ ਸਕੀਮ ਰਾਹੀਂ ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼‘

ਆਗੂਆਂ ਨੇ ਇਸਜ਼ਾਮ ਲਗਾਇਆ ਕਿ ਵਿਭਾਗ ਵਿੱਚ ਨਵੀਆਂ ਸਰਕਾਰੀ ਬੱਸਾਂ ਲਿਆਉਣ ਦੀ ਬਜਾਏ, ਸਰਕਾਰ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਸ਼ੁਰੂ ਕਰ ਰਹੀ ਹੈ। ਵਿਰੋਧ ਕਰਨ ਵਾਲੇ ਕਰਮਚਾਰੀਆਂ ‘ਤੇ ਮੁਕੱਦਮਾ ਚਲਾਇਆ ਜਾ ਰਿਹਾ ਹੈ ਅਤੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਪ੍ਰਬੰਧਨ ਅਤੇ ਨੌਕਰਸ਼ਾਹੀ ਨਿੱਜੀ ਬੱਸ ਮਾਲਕਾਂ ਨੂੰ ਲਾਭ ਪਹੁੰਚਾਉਣ ਲਈ ਤਿੱਖਾ ਦਬਾਅ ਪਾ ਰਹੇ ਹਨ।

‘ਜੇਕਰ ਡੈੱਡ ਕੇਡਰ ਨੀਤੀ ਰੱਦ ਨਹੀਂ ਕੀਤੀ ਜਾਂਦੀ ਤਾਂ ਅਣਮਿੱਥੇ ਸਮੇਂ ਲਈ ਹੜਤਾਲ‘

ਕਰਮਚਾਰੀ ਯੂਨੀਅਨ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ 18 ਮਈ ਦੀ ਮੀਟਿੰਗ ਆਖਰੀ ਮੌਕਾ ਹੈ। ਜੇਕਰ ਇਸ ਮੀਟਿੰਗ ਵਿੱਚ ਡੈੱਡ ਕੇਡਰ ਨੀਤੀ ਰੱਦ ਨਹੀਂ ਕੀਤੀ ਜਾਂਦੀ ਅਤੇ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਪੂਰੇ ਪੰਜਾਬ ਵਿੱਚ ਸਰਕਾਰੀ ਬੱਸਾਂ ਰੋਕ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ, ਜਿਸ ਲਈ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਵੇਗੀ।

ETV BHARAT


Share

Filed Under: News

Primary Sidebar

Mahraja Ranjit Singh Portal

Maharaja Ranjit Singh is an icon of Punjab and Punjabis. He is also called Sher-e-Punjab (Lion of Punjab) in view of the respect that is due to him for his bravery and visionary leadership which led to the creation of the Sikh Empire (Sarkaar-e-Khalsa). The Punjab Pulse has dedicated a portal to the study of the Maharaja with the view to understand his life and identify his strengths for emulation in our culture and traditions. The study will emcompass his life, his reign, his associates, his family and all other aspects pertaining to the Sikh Empire.

Go to the Portal

More to See

Sri Guru Granth Sahib

August 24, 2025 By Jaibans Singh

Who are the ‘Punjabi Devils’ biker gang in the US?

May 16, 2026 By News Bureau

ਬਠਿੰਡਾ ; ਮੇਨ ਬਜ਼ਾਰ ਵਿੱਚ ਸਫਾਈ ਸੇਵਕਾਂ ਨੇ ਸੁੱਟਿਆ ਕੂੜਾ

May 16, 2026 By News Bureau

Tags

AAP Amritsar Bangladesh BJP CAA Captain Amarinder Singh Capt Amarinder Singh China Congress COVID CPEC Farm Bills FATF General Qamar Bajwa Guru Angad Dev JI Guru Gobind Singh Guru Granth Sahib Guru Nanak Dev Ji Harmandir Sahib Imran Khan Indian Army ISI Kartarpur Corridor Kartarpur Sahib Kashmir LAC LeT LOC Maharaja Ranjit Singh Narendra Modi operation sindoor Pakistan PLA POJK President Xi Jinping Prime Minister Narednra Modi PRime Minister Narendra Modi Punjab QUAD RSS SAD SFJ SGPC Sikh Sukhbir Badal

Featured Video

More Posts from this Category

Footer

Text Widget

This is an example of a text widget which can be used to describe a particular service. You can also use other widgets in this location.

Examples of widgets that can be placed here in the footer are a calendar, latest tweets, recent comments, recent posts, search form, tag cloud or more.

Sample Link.

Recent

  • Punjab sex ratio at birth rises slightly in 2025 ; Malwa worst hit
  • Who are the ‘Punjabi Devils’ biker gang in the US?
  • ਬਠਿੰਡਾ ; ਮੇਨ ਬਜ਼ਾਰ ਵਿੱਚ ਸਫਾਈ ਸੇਵਕਾਂ ਨੇ ਸੁੱਟਿਆ ਕੂੜਾ
  • ਕਿਲੋਮੀਟਰ ਸਕੀਮ ਦੇ ਵਿਰੋਧ ‘ਚ ਭੜਕੇ ਰੋਡਵੇਜ਼ ਕਰਮਚਾਰੀ
  • ਕੈਨੇਡਾ ਅੰਦਰ ਪੰਜਾਬੀ ਨੌਜਵਾਨਾਂ ਦੀ ਅਪਰਾਧਾਂ ਵਿੱਚ ਸ਼ਮੂਲੀਅਤ

Search

Tags

AAP Amritsar Bangladesh BJP CAA Captain Amarinder Singh Capt Amarinder Singh China Congress COVID CPEC Farm Bills FATF General Qamar Bajwa Guru Angad Dev JI Guru Gobind Singh Guru Granth Sahib Guru Nanak Dev Ji Harmandir Sahib Imran Khan Indian Army ISI Kartarpur Corridor Kartarpur Sahib Kashmir LAC LeT LOC Maharaja Ranjit Singh Narendra Modi operation sindoor Pakistan PLA POJK President Xi Jinping Prime Minister Narednra Modi PRime Minister Narendra Modi Punjab QUAD RSS SAD SFJ SGPC Sikh Sukhbir Badal

Copyright © 2026 · The Punjab Pulse

Developed by Web Apps Interactive