ਦਾਅਵਿਆਂ ਦੀ ਖੋਲ੍ਹੀ ਪੋਲ
ਸਥਾਨਕ ਲੋਕਾਂ ਨੇ ਗੰਦਗੀ ਨੂੰ ਲੈਕੇ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਇਲਾਕੇ ‘ਚ ਕੋਈ ਵੀ ਨੁਕਸਾਨ ਹੋਇਆ ਤਾਂ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
23 ਜੁਲਾਈ, 2026 – ਮੋਗਾ: ਪਿਛਲੇ ਕਈ ਦਿਨਾਂ ‘ਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੇ ਮੋਗਾ ਸ਼ਹਿਰ ਨੂੰ ਕੂੜੇਦਾਨ ਵਿੱਚ ਬਦਲ ਦਿੱਤਾ ਹੈ। ਸ਼ਹਿਰ ਦੇ ਸਾਰੇ ਗਲੀ-ਮੁਹੱਲੇ ਕੂੜੇ ਅਤੇ ਗੰਦਗੀ ਨਾਲ ਭਰੇ ਹੋਏ ਨਜ਼ਰ ਆ ਰਹੇ ਹਨ। ਇਸੇ ਦੇ ਚਲਦਿਆਂ ਸ਼ਹਿਰ ਨਿਵਾਸੀ ਹਾਲੋਂ-ਬੇਹਾਲ ਹੋਏ ਹਨ। ਇਸ ਨੂੰ ਲੈਕੇ ਗੁੱਸੇ ‘ਚ ਆਏ ਲੋਕਾਂ ਨੇ ਸੜਕਾਂ ‘ਤੇ ਉਤਰ ਕੇ ਅਨੌਖਾ ਰੋਸ ਮੁਜਾਹਰਾ ਕੀਤਾ। ਦੁਕਾਨਦਾਰਾਂ ਅਤੇ ਮੁਹੱਲਾਂ ਵਾਸੀਆਂ ਨੇ ਸਰਕਾਰ ਦੇ ‘ਝੂਠੇ ਲਾਰਿਆਂ ਦਾ ਘੜਾ’ ਭੰਨ ਕੇ ਪ੍ਰਦਰਸ਼ਨ ਕੀਤਾ ਅਤੇ ਦੁਕਾਨਾਂ ਦੀਆਂ ਚਾਬੀਆਂ MLA ਨੂੰ ਸੌਂਪਣ ਦੀ ਚਿਤਾਵਨੀ ਦਿੱਤੀ।
ਦਰਖ਼ਾਸਤਾਂ ਨਾਲ ਭਰਿਆ ਚੁੱਕਿਆ ਘੜਾ ਚੁੱਕਿਆ
ਗੰਦਗੀ ਖਿਲਾਫ ਲੋਕਾਂ ਨੇ ਕਿਹਾ ਕਿ ਸ਼ਹਿਰ ਦੀਆਂ ਮੁੱਖ ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਨ੍ਹਾਂ ਤੋਂ ਆਉਣ ਵਾਲੀ ਬਦਬੂ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਉੱਥੇ ਹੀ ਲੋਕਾਂ ਨੇ ਕਿਹਾ ਕਿ ਸ਼ਹਿਰਾਂ, ਕਸਬਿਆਂ ਅਤੇ ਬਾਜ਼ਾਰਾਂ ਵਿੱਚ ਕੂੜੇ ਦੇ ਢੇਰ ਲੱਗ ਚੁੱਕੇ ਹਨ। ਬਦਬੂ, ਮੱਖੀਆਂ ਅਤੇ ਗੰਦਗੀ ਕਾਰਨ ਲੋਕਾਂ ਦਾ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਕਈ ਥਾਵਾਂ ’ਤੇ ਲੋਕਾਂ ਦਾ ਗੁੱਸਾ ਹੁਣ ਸੜਕਾਂ ’ਤੇ ਨਜ਼ਰ ਆ ਰਿਹਾ ਹੈ। ਮੋਗਾ ਦੇ ਸਰਦਾਰ ਨਗਰ ਵਿੱਚ ਦੁਕਾਨਦਾਰਾਂ ਅਤੇ ਸਥਾਨਕ ਲੋਕਾਂ ਨੇ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕਰਦਿਆਂ ਸਿਰ ਉੱਤੇ ਦਰਖ਼ਾਸਤਾਂ ਨਾਲ ਭਰਿਆ ਘੜਾ ਚੁੱਕਿਆ ਅਤੇ ਬਾਅਦ ਵਿੱਚ ਉਸ ਨੂੰ ਭੰਨ ਕੇ ਆਪਣਾ ਰੋਸ ਜ਼ਾਹਿਰ ਕੀਤਾ।
ਸਫਾਈ ਕਰਮੀਆਂ ਦੀ ਹੜਤਾਲ ਦਾ ਅਸਰ
ਲੋਕਾਂ ਨੇ ਕਿਹਾ ਕਿ ‘ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਸਭ ਤੋਂ ਵੱਡਾ ਅਸਰ ਹੁਣ ਆਮ ਲੋਕਾਂ ਦੀ ਜ਼ਿੰਦਗੀ ’ਤੇ ਪੈ ਰਿਹਾ ਹੈ। ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵੱਲੋਂ ਕੂੜਾ ਨਾ ਚੁੱਕੇ ਜਾਣ ਕਾਰਨ ਹਰ ਸ਼ਹਿਰ ਵਿੱਚ ਗੰਦਗੀ ਦੇ ਪਹਾੜ ਬਣ ਗਏ ਹਨ। ਮੁੱਖ ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਨ੍ਹਾਂ ਤੋਂ ਆਉਣ ਵਾਲੀ ਬਦਬੂ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੱਕ ਕੂੜਾ ਇਕੱਠਾ ਰਹਿਣ ਨਾਲ ਮੱਛਰ, ਮੱਖੀਆਂ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵਧ ਜਾਂਦਾ ਹੈ।‘
ਲੋਕਾਂ ਦੇ ਰੁਜ਼ਗਾਰ ‘ਤੇ ਪੈ ਰਿਹਾ ਅਸਰ
ਦੂਜੇ ਪਾਸੇ ਵਪਾਰੀਆਂ ਦਾ ਕਹਿਣਾ ਹੈ ਕਿ ‘ਗਾਹਕ ਬਦਬੂ ਕਾਰਨ ਦੁਕਾਨਾਂ ਤੱਕ ਆਉਣ ਤੋਂ ਕਤਰਾਉਂਦੇ ਹਨ, ਜਿਸ ਨਾਲ ਉਨ੍ਹਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ।‘ ਮੋਗਾ ਦੇ ਸਰਦਾਰ ਨਗਰ ਵਿੱਚ ਇਹ ਨਾਰਾਜ਼ਗੀ ਖੁੱਲ੍ਹ ਕੇ ਸਾਹਮਣੇ ਆਈ। ਇੱਥੇ ਦੁਕਾਨਦਾਰਾਂ ਨੇ ਇਲਜ਼ਾਮ ਲਗਾਇਆ ਕਿ ਸਾਲ 2020 ਤੋਂ ਉਨ੍ਹਾਂ ਦੀਆਂ ਦੁਕਾਨਾਂ ਸਾਹਮਣੇ ਗੰਦਗੀ ਦਾ ਡੰਪ ਲੱਗਾ ਹੋਇਆ ਹੈ, ਪਰ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਇਸੇ ਰੋਸ ਨੂੰ ਪ੍ਰਗਟਾਉਣ ਲਈ ਦੁਕਾਨਦਾਰਾਂ ਨੇ ਸਿਰ ਉੱਤੇ ਆਪਣੀਆਂ ਪੁਰਾਣੀਆਂ ਦਰਖ਼ਾਸਤਾਂ ਨਾਲ ਭਰਿਆ ਘੜਾ ਚੁੱਕ ਕੇ ਪ੍ਰਦਰਸ਼ਨ ਕੀਤਾ ਅਤੇ ਬਾਅਦ ਵਿੱਚ ਉਸ ਨੂੰ ਭੰਨ ਕੇ ਆਪਣਾ ਵਿਰੋਧ ਦਰਜ ਕਰਵਾਇਆ।
ਅਕਾਲੀ ਦਲ ਨੇ ਦਿੱਤਾ ਲੋਕਾਂ ਦਾ ਸਾਥ
ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੀ ਸ਼ਾਮਲ ਹੋਏ, ਜਿਨ੍ਹਾਂ ਨੇ ਦੁਕਾਨਦਾਰਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ’ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਵੱਲ ਧਿਆਨ ਨਾ ਦੇਣ ਦੇ ਇਲਜ਼ਾਮ ਲਗਾਏ। ਪ੍ਰਦਰਸ਼ਨ ਕਰ ਰਹੇ ਦੁਕਾਨਦਾਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਉਨ੍ਹਾਂ ਦੀਆਂ ਦੁਕਾਨਾਂ ਸਾਹਮਣੇ ਲੱਗੇ ਡੰਪ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਸਮੂਹ ਮਾਰਕੀਟ ਬੰਦ ਕਰਕੇ ਦੁਕਾਨਾਂ ਦੀਆਂ ਚਾਬੀਆਂ ਸਥਾਨਕ ਵਿਧਾਇਕ ਨੂੰ ਸੌਂਪ ਦੇਣਗੇ।
ETV BHARAT