ਥਾਣਾ ਖਾਲੜਾ ਦੇ ਐੱਸ ਐੱਚ ਓ ਸਬ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਅਤੇ ਬੀ ਐੱਸ ਐੱਫ ਨੇ ਸਾਂਝੀ ਕਾਰਵਾਈ ਕਰਦਿਆਂ ਇਲਾਕੇ ਦੇ ਪਿੰਡ ਡੱਲ ਤੋਂ 496 ਗ੍ਰਾਮ ਹੈਰੋਇਨ ਅਤੇ ਡਰੋਨ ਬਰਾਮਦ ਕੀਤਾ|
06 ਦਸੰਬਰ, 2025 – ਤਰਨ ਤਾਰਨ : ਥਾਣਾ ਖਾਲੜਾ ਦੇ ਐੱਸ ਐੱਚ ਓ ਸਬ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਅਤੇ ਬੀ ਐੱਸ ਐੱਫ ਨੇ ਸਾਂਝੀ ਕਾਰਵਾਈ ਕਰਦਿਆਂ ਇਲਾਕੇ ਦੇ ਪਿੰਡ ਡੱਲ ਤੋਂ 496 ਗ੍ਰਾਮ ਹੈਰੋਇਨ ਅਤੇ ਡਰੋਨ ਬਰਾਮਦ ਕੀਤਾ| ਥਾਣਾ ਮੁਖੀ ਨੇ ਦੱਸਿਆ ਕਿ ਪਾਕਿਸਤਾਨ ਤੋਂ ਆਏ ਡਰੋਨ ਦੀ ਜਾਣਕਾਰੀ ਮਿਲਣ ’ਤੇ ਡੱਲ ਪਿੰਡ ਦੇ ਕਿਸਾਨ ਦਿਲਬਾਗ ਸਿੰਘ ਦੇ ਖੇਤਾਂ ਦੀ ਜਾਂਚ ਕੀਤੀ ਤਾਂ ਉਥੋਂ ਪਾਕਿਸਤਾਨ ਵਲੋਂ ਆਇਆ ਡਰੋਨ ਮਿਲਿਆ, ਜਿਸ ਨਾਲ ਪੈਕਟ ਬੰਨ੍ਹਿਆ ਹੋਇਆ ਸੀ| ਪੈਕਟ ਵਿੱਚੋਂ 496 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ| ਇਸ ਸਬੰਧੀ ਐੱਨ ਡੀ ਪੀ ਐੱਸ ਐਕਟ ਦੀ ਦਫ਼ਾ 21-ਸੀ, 61, 85 ਅਤੇ ਏਅਰ ਕ੍ਰਾਫਟ ਐਕਟ ਦੀ ਦਫ਼ਾ 10, 11, 12 ਅਧੀਨ ਕੇਸ ਦਰਜ ਕੀਤਾ ਗਿਆ ਹੈ|
ਪੰਜਾਬੀ ਟ੍ਰਿਬਯੂਨ