31 ਮਾਰਚ, 2025 – ਨਵੀਂ ਦਿੱਲੀ : ਭਾਰਤੀ ਲੰਬੀ ਦੂਰੀ ਦੇ ਦੌੜਾਕ ਗੁਲਵੀਰ ਸਿੰਘ ਨੇ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਵਿਸ਼ਵ ਅਥਲੈਟਿਕਸ ਕਾਂਟੀਨੈਂਟਲ ਟੂਰ ਦੇ ‘ਦਿ ਟੈੱਨ’ ਮੁਕਾਬਲੇ ਦੇ 10,000 ਮੀਟਰ ਈਵੈਂਟ ਵਿੱਚ 27:00.22 ਸੈਕਿੰਡ ਦੇ ਸਮੇਂ ਨਾਲ ਆਪਣਾ ਹੀ ਕੌਮੀ ਰਿਕਾਰਡ ਤੋੜ ਦਿੱਤਾ ਹੈ। ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਗੁਲਵੀਰ ਨੇ ਆਪਣੇ 27:14.88 ਸਮੇਂ ਦੇ ਪਿਛਲੇ ਰਿਕਾਰਡ ਵਿੱਚ ਸੁਧਾਰ ਕੀਤਾ। ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ (ਏਐੱਫਆਈ) ਨੇ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, ‘ਗੁਲਵੀਰ ਸਿੰਘ ਨੇ 10,000 ਮੀਟਰ ਵਿੱਚ 27:00.22 ਸੈਕਿੰਡ ਦੇ ਸਮੇਂ ਨਾਲ ਆਪਣੇ ਹੀ ਕੌਮੀ ਰਿਕਾਰਡ ਵਿੱਚ ਸੁਧਾਰ ਕੀਤਾ। ਉਹ ਸ਼ਨਿਚਰਵਾਰ ਨੂੰ ਅਮਰੀਕਾ ਵਿੱਚ ਦਿ ਟੈੱਨ ਮੁਕਾਬਲੇ ਵਿੱਚ ਛੇਵੇਂ ਸਥਾਨ ’ਤੇ ਰਿਹਾ।’ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਗੁਲਵੀਰ ਨੇ ਪਿਛਲੇ ਸਾਲ 5000 ਮੀਟਰ ਵਿੱਚ ਵੀ 13:11.82 ਸੈਕਿੰਡ ਦੇ ਸਮੇਂ ਨਾਲ ਕੌਮੀ ਰਿਕਾਰਡ ਬਣਾਇਆ ਸੀ।
ਪੰਜਾਬੀ ਟ੍ਰਿਬਯੂਨ
ਗੁਰਿੰਦਰਵੀਰ ਨੇ 100 ਮੀਟਰ ਦੌੜ ’ਚ ਬਣਾਇਆ ਨਵਾਂ ਕੌਮੀ ਰਿਕਾਰਡ
31 ਮਾਰਚ, 2025 – ਜਲੰਧਰ : ਬੰਗਲੂਰੂ ਵਿੱਚ ਇੰਡੀਅਨ ਗ੍ਰਾਂ ਪ੍ਰੀ ’ਚ ਜਲੰਧਰ ਦੇ ਗੁਰਿੰਦਰਵੀਰ ਸਿੰਘ ਨੇ 100 ਮੀਟਰ ਫਰਾਟਾ ਦੌੜ ਵਿੱਚ 10.20 ਸੈਕਿੰਡ ਦੇ ਸਮੇਂ ਨਾਲ ਨਵਾਂ ਕੌਮੀ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਗ਼ਮਾ ਜਿੱਤ ਲਿਆ ਹੈ। ਇਸ ਜਿੱਤ ਨਾਲ ਉਸ ਨੇ ਏਸ਼ੀਅਨ ਚੈਂਪੀਅਨਸ਼ਿਪ ਲਈ ਵੀ ਕੁਆਲੀਫਾਈ ਕਰ ਲਿਆ ਹੈ। ਉਸ ਨੇ ਫਾਈਨਲ ਵਿੱਚ ਪੁਰਾਣੇ ਕੌਮੀ ਰਿਕਾਰਡਧਾਰਕ ਮਨੀਕਾਂਤਾ ਤੇ ਇਮਲਾਨ ਬੋਰਗੇਨ ਨੂੰ ਪਛਾੜਿਆ। ਉਹ 100 ਮੀਟਰ ਵਿੱਚ ਹੁਣ ਭਾਰਤ ਦੇ ਇਤਿਹਾਸ ਦਾ ਸਭ ਤੋਂ ਤੇਜ਼ ਦੌੜਾਕ ਅਤੇ ਦੁਨੀਆਂ ਦਾ ਸਭ ਤੋਂ ਤੇਜ਼ ਸਿੱਖ ਦੌੜਾਕ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਉਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਲੰਧਰ ਪੁੱਜਣ ’ਤੇ ਗੁਰਿੰਦਰਵੀਰ ਦਾ ਸਨਮਾਨ ਕੀਤਾ ਜਾਵੇਗਾ।
ਪੰਜਾਬੀ ਟ੍ਰਿਬਯੂਨ
https://www.punjabitribuneonline.com/news/sports/gurinderveer-sets-new-national-record-in-100m-race/
test