ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ ਸੋਨੂ ਜਿਉਲਰਸ ਨੂੰ ਬਣਾਇਆ ਨਿਸ਼ਾਨਾ, ਇਲਾਕੇ ਵਿੱਚ ਦਹਿਸ਼ਤ
06 ਜਨਵਰੀ, 2026 – ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਦੇ ਵਾਲਮੀਕਿ ਚੌਂਕ ਵਿੱਚ ਅੱਜ ਸ਼ਾਮ ਕਰੀਬ 4 ਵਜੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ‘ਸੋਨੂੰ ਜਿਉਲਰਜ਼’ ਦੀ ਦੁਕਾਨ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।
ਦੁਕਾਨ ਦੇ ਮਾਲਕ ਸੋਨੂੰ ਅਨੁਸਾਰ, ਉਹ ਆਪਣੀ ਪਤਨੀ ਨਾਲ ਦੁਕਾਨ ਅੰਦਰ ਬੈਠੇ ਸਨ ਕਿ ਅਚਾਨਕ ਹਮਲਾਵਰਾਂ ਨੇ ਪੰਜ ਫਾਇਰ ਕੀਤੇ, ਜਿਸ ਨਾਲ ਦੁਕਾਨ ਦਾ ਬਾਹਰੀ ਸ਼ੀਸ਼ਾ ਚਕਨਾਚੂਰ ਹੋ ਗਿਆ। ਖ਼ੁਸ਼ਕਿਸਮਤੀ ਰਹੀ ਕਿ ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਮਾਲਕ ਪਰਿਵਾਰ ਵਾਲ-ਵਾਲ ਬਚ ਗਿਆ।
ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਗੋਲੀਬਾਰੀ, ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਸਥਾਨਕ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਜੰਡਿਆਲਾ ਗੁਰੂ ਵਿੱਚ ਪੁਲੀਸ ਪ੍ਰਸ਼ਾਸਨ ਦਾ ਖ਼ੌਫ਼ ਖ਼ਤਮ ਹੋ ਚੁੱਕਾ ਹੈ ਅਤੇ ਰਾਤ ਵੇਲੇ ਸ਼ਹਿਰ ਪੂਰੀ ਤਰ੍ਹਾਂ ਅਸੁਰੱਖਿਅਤ ਮਹਿਸੂਸ ਹੁੰਦਾ ਹੈ।
ਘਟਨਾ ਤੋਂ ਤੁਰੰਤ ਬਾਅਦ ਐਸ.ਐਚ.ਓ. ਨਰੇਸ਼ ਕੁਮਾਰ ਸ਼ਰਮਾ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸੀਸੀਟੀਵੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ।ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਗੋਲੀਬਾਰੀ, ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਸਥਾਨਕ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਜੰਡਿਆਲਾ ਗੁਰੂ ਵਿੱਚ ਪੁਲੀਸ ਪ੍ਰਸ਼ਾਸਨ ਦਾ ਖ਼ੌਫ਼ ਖ਼ਤਮ ਹੋ ਚੁੱਕਾ ਹੈ ਅਤੇ ਰਾਤ ਵੇਲੇ ਸ਼ਹਿਰ ਪੂਰੀ ਤਰ੍ਹਾਂ ਅਸੁਰੱਖਿਅਤ ਮਹਿਸੂਸ ਹੁੰਦਾ ਹੈ।
ਉੱਧਰ ਜੰਡਿਆਲਾ ਗੁਰੂ ਦੇ ਵਪਾਰੀ ਵਰਗ ਨੇ ਪੁਲੀਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਜਾਣ।
ਪੰਜਾਬੀ ਟ੍ਰਿਬਯੂਨ