11 ਜੂਨ, 2025 – ਜ਼ੀਰਾ : ਹਲਕਾ ਜ਼ੀਰਾ ਵਿੱਚ ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਮਣਕਿਆਂ ਵਾਲੀ ਦੇ ਸਰਪੰਚ ਸੁਖਦੇਵ ਸਿੰਘ ਸੰਧੂ ਅਤੇ ਪਿੰਡ ਦੇ ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਲੁਆਈ ਦਾ ਕੰਮ ਜ਼ੋਰਾਂ ’ਤੇ ਹੈ ਪਰ ਨਹਿਰੀ ਪਾਣੀ ਹਾਲੇ ਵੀ ਖੇਤਾਂ ਤੱਕ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਦੀ ਜ਼ਮੀਨ ਦੇ ਰਕਬਾ 600 ਕਿੱਲੇ ਨੂੰ ਨਹਿਰੀ ਪਾਣੀ ਲੱਗ ਰਿਹਾ ਹੈ ਜਦਕਿ ਪਿੰਡ ਦਾ ਕੁਝ ਰਕਬਾ ਜਿਸ ਨੂੰ ਮਨਜ਼ੂਰੀ ਨਾ ਮਿਲਣ ਕਾਰਨ ਪਾਣੀ ਨਹੀਂ ਲੱਗ ਰਿਹਾ ਜਦਕਿ ਪਾਈਪਲਾਈਨ ਪੈ ਚੁੱਕੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦਾ ਕੁਝ ਰਕਬਾ ਸਰਹੰਦ ਫੀਡਰ ਨਾਲ ਜੋੜਿਆ ਜਾਵੇ।
ਨਹਿਰੀ ਵਿਭਾਗ ਦੇ ਐਕਸੀਅਨ ਸੰਦੀਪ ਮਾਂਗਟ ਨਾਲ ਫੋਨ ’ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਆਪਣੇ ਮਸਲੇ ਨੂੰ ਲੈ ਕੇ ਸਾਡੇ ਕੋਲ ਆਉਣ ਜੇ ਜੱਜਮੈਂਟ ਸਹੀ ਹੋਈ ਤਾਂ ਪਾਣੀ ਦਾ ਮਸਲਾ ਤੁਰੰਤ ਹੱਲ ਕੀਤਾ ਜਾਵੇਗਾ। ਇਸ ਮੌਕੇ ਸੇਵਾ ਸਿੰਘ ਸੰਧੂ, ਨਿਰਮਲ ਸਿੰਘ ਸੰਧੂ, ਗੁਰਲਾਲ ਸਿੰਘ,ਮੇਵਾ ਸਿੰਘ ਸੰਧੂ, ਸੁਖਚੈਨ ਸਿੰਘ, ਹਰਪ੍ਰੀਤ ਸਿੰਘ,ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪੰਜਾਬੀ ਟ੍ਰਿਬਯੂਨ
test