23 ਜੂਨ, 2025 – ਨਗਰ: ਕੌਮੀ ਜਾਂਚ ਏਜੰਸੀ (NIA) ਨੇ ਪਹਿਲਗਾਮ ਦਹਿਸ਼ਤੀ ਹਮਲੇ ਨੂੰ ਅੰਜਾਮ ਦੇਣ ਵਾਲੇ ਅਤਿਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲਗਾਮ ਹਮਲੇ ’ਚ 26 ਵਿਅਕਤੀ ਮਾਰੇ ਗਏ ਸਨ। NIA ਮੁਤਾਬਕ ਬਟਕੋਟੇ ਦੇ ਪਰਵੇਜ਼ ਅਹਿਮਦ ਜੋਥਰ ਅਤੇ ਹਿੱਲ ਪਾਰਕ ਦੇ ਬਸ਼ੀਰ ਅਹਿਮਦ ਜੋਥਰ ਨੇ ਹਮਲੇ ’ਚ ਸ਼ਾਮਲ ਤਿੰਨ ਹਥਿਆਰਬੰਦ ਦਹਿਸ਼ਤਗਰਦਾਂ ਦੀ ਪਛਾਣ ਦਾ ਖੁਲਾਸਾ ਕੀਤਾ ਹੈ।
NIA ਨੇ ਕਿਹਾ ਕਿ ਉਨ੍ਹਾਂ ਨੇ ਇਹ ਪੁਸ਼ਟੀ ਕੀਤੀ ਹੈ ਕਿ ਹਮਲਾਵਰ ਪਾਬੰਦੀਸ਼ੁਦਾ ਦਹਿਸ਼ਤੀ ਗੁਟ ਲਸ਼ਕਰ-ਏ-ਤਇਬਾ ਨਾਲ ਸਬੰਧਤ ਪਾਕਿਸਤਾਨੀ ਨਾਗਰਿਕ ਹਨ। ਦੋਵਾਂ ਵਿਅਕਤੀਆਂ ਨੇ ਦਹਿਸ਼ਤਗਰਦਾਂ ਨੂੰ ਖਾਣਾ, ਪਨਾਹ ਤੇ ਲਿਆਉਣ-ਲਿਜਾਣ ’ਚ ਸਹਾਇਤਾ ਕੀਤੀ ਸੀ। ਏਜੰਸੀ ਨੇ ਦੋਵਾਂ ਨੂੰ ਗ਼ੈਰਕਾਨੂੰਨੀ ਸਰਗਰਮੀਆਂ (ਰੋਕੂ) ਐਕਟ-1987 ਦੀਆਂ ਦੀ ਧਾਰਾ 19 ਤਹਿਤ ਗ੍ਰਿਫ਼ਤਾਰ ਕੀਤਾ ਹੈ।
ਪੰਜਾਬੀ ਟ੍ਰਿਬਯੂਨ
test