22 ਮਈ, 2025 – ਸ੍ਰੀ ਹਰਿਗੋਬਿੰਦਪੁਰ : ਸ੍ਰੀ ਹਰਗੋਬਿੰਦਪੁਰ-ਅੰਮ੍ਰਿਤਸਰ ਰੋਡ ’ਤੇ ਅਣਪਛਾਤੇ ਵਿਅਕਤੀਆਂ ਨੇ ਪ੍ਰਾਪਰਟੀ ਡੀਲਰ ਦੇ ਦਫ਼ਤਰ ’ਤੇ ਦੁਪਹਿਰ ਸਮੇਂ ਗੋਲੀਆਂ ਚਲਾ ਦਿੱਤੀਆਂ।
ਗੋਲੀਆਂ ਦਫ਼ਤਰ ਦੇ ਬਾਹਰ ਲੱਗੇ ਸ਼ੀਸ਼ੇ ’ਤੇ ਲੱਗੀਆਂ ਪਰ ਕਿਸੇ ਤਰ੍ਹਾ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਕਿਉਂਕਿ ਉਸ ਸਮੇਂ ਦਫ਼ਤਰ ਵਿੱਚ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਬਣੀ ਹੋਈ ਹੈ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਤੇ ਮੌਕੇ ’ਤੇ ਪੁਲੀਸ ਪਾਰਟੀ ਵੀ ਪੁਹੰਚ ਗਈ ਪਰ ਵਿਅਕਤੀਆਂ ਨੂੰ ਫੜ੍ਹਨ ਦੀ ਕਿਸੇ ਨੇ ਵੀ ਕੋਸ਼ਿਸ਼ ਨਹੀਂ ਕੀਤੀ। ਪੁਲੀਸ ਪਾਰਟੀ ਕਾਰਵਾਈ ਕਰ ਰਹੀ ਹੈ।
ਪੰਜਾਬੀ ਟ੍ਰਿਬਯੂਨ
test