ਭਵਾਨੀਗੜ੍ਹ ਦੇ ਪਿੰਡ ਫੁੰਮਣਵਾਲ ਦੀ ਪੰਚਾਇਤ ਨੇ ਪਤੰਗ ਚੜ੍ਹਾਉਣ ਅਤੇ ਚਾਈਨਾ ਡੋਰ ਵੇਚਣ ਉੱਤੇ ਪਾਬੰਦੀ ਲਗਾ ਦਿੱਤੀ ਹੈ। ਪਿੰਡ ਦੀ ਪੰਚਾਇਤ ਨੇ ਇਸ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ।
29 ਜਨਵਰੀ, 2026 – ਭਵਾਨੀਗੜ੍ਹ : ਭਵਾਨੀਗੜ੍ਹ ਦੇ ਪਿੰਡ ਫੁੰਮਣਵਾਲ ਦੀ ਪੰਚਾਇਤ ਨੇ ਪਤੰਗ ਚੜ੍ਹਾਉਣ ਅਤੇ ਚਾਈਨਾ ਡੋਰ ਵੇਚਣ ਉੱਤੇ ਪਾਬੰਦੀ ਲਗਾ ਦਿੱਤੀ ਹੈ। ਪਿੰਡ ਦੀ ਪੰਚਾਇਤ ਨੇ ਇਸ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ।
ਇਸ ਸਬੰਧੀ ਪਿੰਡ ਦੇ ਸਰਪੰਚ ਸੁਖਚੈਨ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਮਿਸ਼ਰਾ ਸਿੰਘ, ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ ਅਤੇ ਸਤਗੁਰ ਸਿੰਘ ਨੇ ਦੱਸਿਆ ਕਿ ਹਰ ਸਾਲ ਚਾਈਨਾ ਡੋਰ ਨਾਲ ਹਜ਼ਾਰਾਂ ਪੰਛੀ ਅਤੇ ਲੋਕਾਂ ਦਾ ਜਾਨੀ-ਮਾਲੀ ਨੁਕਸਾਨ ਹੁੰਦਾ ਹੈ। ਖਾਸ ਕਰਕੇ ਬੱਚੇ ਕੀਮਤੀ ਜਾਨਾਂ ਗੁਆ ਬੈਠਦੇ ਹਨ।
ਨ੍ਹਾਂ ਕਿਹਾ ਕਿ ਇਨ੍ਹਾਂ ਦੁਖਦਾਈ ਘਟਨਾਵਾਂ ਨੂੰ ਰੋਕਣ ਲਈ ਪਿੰਡ ਦੀ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਵੱਲੋਂ ਇਕੱਠੇ ਹੋ ਕੇ ਮਤਾ ਪਾਸ ਕੀਤਾ ਗਿਆ ਹੈ।
ਮਤੇ ਅਨੁਸਾਰ ਪਿੰਡ ਵਿੱਚ ਪਤੰਗ ਅਤੇ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ 5 ਹਜ਼ਾਰ ਰੁਪਏ ਜੁਰਮਾਨਾ ਲਾਇਆ ਜਾਵੇਗਾ। ਇਸ ਮਤੇ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਪੰਜਾਬੀ ਟ੍ਰਿਬਯੂਨ