• Skip to main content
  • Skip to secondary menu
  • Skip to primary sidebar
  • Skip to footer
  • Home
  • About Us
  • Contact Us

The Punjab Pulse

Centre for Socio-Cultural Studies

  • Areas of Study
    • Maharaja Ranjit Singh
    • Social & Cultural Studies
    • Religious Studies
    • Governance & Politics
    • National Perspectives
    • International Perspectives
    • Communism
  • Activities
    • Conferences & Seminars
    • Discussions
  • News
  • Resources
    • Books & Publications
    • Book Reviews
  • Icons of Punjab
  • Videos
  • Academics
  • Agriculture
  • General

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ

May 23, 2023 By Guest Author

Share

ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਦੁਨੀਆ ਦੇ ਧਰਮ ਇਤਿਹਾਸ ‘ਚ ਇਨਕਲਾਬੀ ਮੋੜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ

Guru Arjan Dev Ji Martyrdom Day 2021 Date and Significance: Know History About the Shaheedi Diwas of Fifth Sikh Guru | ?? LatestLY

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੁਨੀਆ ਦੇ ਧਰਮ ਇਤਿਹਾਸ ਅੰਦਰ ਇਕ ਇਨਕਲਾਬੀ ਮੋੜ ਸੀ। ਇਸ ਸ਼ਹਾਦਤ ਨੇ ਜਿਥੇ ਧਾਰਮਿਕ ਕੱਟੜਤਾ ਦੇ ਨਾਂ ’ਤੇ ਮਨੁੱਖੀ ਅੱਤਿਆਚਾਰ ਦੀ ਪ੍ਰਵਿਰਤੀ ਨੂੰ ਸਿਖ਼ਰਲੀ ਚੁਣੌਤੀ ਦਿੱਤੀ ਉਥੇ ਹੀ ਮਾਨਵਤਾ ਨੂੰ ਜਬਰ ਦੇ ਮੁਕਾਬਲੇ ਲਈ ਭੈਅ ਮੁਕਤ ਵੀ ਕੀਤਾ। ਸਿੱਖ ਇਤਿਹਾਸ ਅੰਦਰ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਇਕ ਕ੍ਰਾਂਤੀਕਾਰੀ ਪੰਨੇ ਵਜੋਂ ਅੰਕਿਤ ਹੈ, ਜਿਸ ਦੀ ਪ੍ਰੇਰਣਾ ਅੱਜ ਵੀ ਹਰ ਸਿੱਖ ਲਈ ਰਾਹ-ਦਸੇਰਾ ਹੈ। ਗੁਰੂ ਸਾਹਿਬ ਦੀ ਇਸ ਸ਼ਹਾਦਤ ਨੇ ਸਿੱਖਾਂ ਨੂੰ ਜ਼ੁਲਮ ਨਾਲ ਟੱਕਰ ਲੈਣ, ਅਕਾਲ ਪੁਰਖ ਦਾ ਭਾਣਾ ਮੰਨਣ ਅਤੇ ਸਬਰ, ਸੰਤੋਖ, ਦਿ੍ਰੜ੍ਹਤਾ ਨਾਲ ਆਪਣੇ ਹੱਕਾਂ ਦੀ ਰੱਖਿਆ ਕਰ ਸਕਣ ਦਾ ਰਾਹ ਦਿਖਾ ਕੇ ਸਿੱਖੀ ਦੇ ਮਹਿਲ ਦੀਆਂ ਨੀਂਹਾਂ ਨੂੰ ਏਨਾ ਪੱਕਾ ਤੇ ਮਜ਼ਬੂਤ ਕਰ ਦਿੱਤਾ ਕਿ ਜ਼ੁਲਮ ਦੇ ਝੱਖੜ ਇਸਦਾ ਕੁਝ ਨਾ ਵਿਗਾੜ ਸਕੇ।

ਇਸ ਪਾਵਨ ਸ਼ਹਾਦਤ ਨੇ ਸਿੱਖ ਮਰਜੀਵੜਿਆਂ ਨੂੰ ਹੱਕ ਸੱਚ ਖ਼ਾਤਰ ਕੁਰਬਾਨ ਹੋਣ ਦੀ ਅਜਿਹੀ ਜਾਚ ਸਿਖਾਈ ਕਿ ਉਨ੍ਹਾਂ ਨੇ ਸ਼ਹਾਦਤਾਂ ਦੀ ਇਕ ਲੰਬੀ ਲੜੀ ਸਿਰਜ ਦਿੱਤੀ। ਸ਼ਹਾਦਤਾਂ ਦੀ ਇਹ ਲੜੀ ਸਿੱਖ ਇਤਿਹਾਸ ਦਾ ਹਾਸਲ ਹੈ। ਸ਼ਹੀਦ ਤੇ ਸ਼ਹਾਦਤ ਅਰਬੀ ਭਾਸ਼ਾ ਦੇ ਸ਼ਬਦ ਹਨ। ਕਿਸੇ ਉੱਚੇ-ਸੁੱਚੇ ਉਦੇਸ਼ ਲਈ ਨਿਸ਼ਕਾਮ ਰਹਿ ਕੇ ਕੁਰਬਾਨੀ ਦੇਣ ਵਾਲਾ ਸ਼ਹੀਦ ਅਖਵਾਉਂਦਾ ਹੈ। ਸਿੱਖ ਧਰਮ ਅੰਦਰ ‘ਸ਼ਹਾਦਤ’ ਸ਼ਬਦ ਬਹੁਤ ਹੀ ਸਤਿਕਾਰ ਭਰੇ ਸ਼ਬਦਾਂ ਵਿਚ ਸਾਹਮਣੇ ਹੈ। ਸਿੱਖੀ ਅੰਦਰ ਇਸ ਸ਼ਬਦ ਦੀ ਵਰਤੋਂ ਸੱਚ ਦੀ ਆਵਾਜ਼ ਬੁਲੰਦ ਰੱਖਣ ਲਈ ਦਿੱਤੀ ਗਈ ਕੁਰਬਾਨੀ ਦੀ ਗਵਾਹੀ ਵਜੋਂ ਹੈ ਅਤੇ ਇਹ ਗਵਾਹੀ ਕੋਈ ਆਮ ਨਹੀਂ, ਸਗੋਂ ਸਮਾਜਿਕ ਪਰਿਪੇਖ ਦੇ ਨਾਲ-ਨਾਲ ਰੂਹਾਨੀਅਤ ਨਾਲ ਵੀ ਭਰਪੂਰ ਹੈ। ਸ਼ਹੀਦ ਦੀ ਸ਼ਹਾਦਤ ਹਮੇਸ਼ਾ ਸੱਚ ਵਾਸਤੇ ਹੁੰਦੀ ਹੈ, ਇਸ ਕਰਕੇ ਸੱਚ ਅਤੇ ਸ਼ਹਾਦਤ ਦਾ ਰਿਸ਼ਤਾ ਵੀ ਅਟੁੱਟ ਹੈ। ਸਿੱਖ ਧਰਮ ਵਿਚ ਸੱਚ ’ਤੇ ਚੱਲਣ ਅਤੇ ਸੱਚ ਖਾਤਰ ਲੋੜ ਪੈਣ ’ਤੇ ਸ਼ਹਾਦਤ ਦੇਣ ਦਾ ਮਾਰਗ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉਜਾਗਰ ਕੀਤਾ ਸੀ। ਆਪ ਜੀ ਨੇ ਗੁਰਬਾਣੀ ਅੰਦਰ ਹੁਕਮ ਕੀਤਾ:

Martyrdom of Guru Arjan Dev Changed Progress of Sikhi Forever | Shivpreet Singh

ਜਉ ਤਉ ਪ੍ਰੇਮ ਖੇਲਣ ਕਾ ਚਾਉ॥

ਸਿਰੁ ਧਰਿ ਤਲੀ ਗਲੀ ਮੇਰੀ ਆਉ॥

ਇਤੁ ਮਾਰਗਿ ਪੈਰੁ ਧਰੀਜੈ॥

ਸਿਰੁ ਦੀਜੈ ਕਾਣਿ ਨ ਕੀਜੈ॥

(ਸ੍ਰੀ ਗੁਰੂ ਗ੍ਰੰਥ ਸਾਹਿਬ, 1412)

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਪਹਿਲੇ ਪਾਤਸ਼ਾਹ ਵੱਲੋਂ ਦਰਸਾਏ ਇਸ ਮਾਰਗ ਨੂੰ ਹੋਰ ਪੱਕਿਆਂ ਕੀਤਾ। ਪੰਜਵੇਂ ਪਾਤਸ਼ਾਹ ਜੀ ਦਾ ਸਾਰਾ ਜੀਵਨ ਪਰਉਪਕਾਰ ਤੇ ਉਚੇ ਆਦਰਸ਼ਾਂ ਲਈ ਬਤੀਤ ਹੋਇਆ। ਆਪ ਦੇ ਗੁਣ ਬੇਅੰਤ ਹਨ, ਪਰਉਪਕਾਰ ਤੇ ਸਿਫ਼ਤਾਂ ਵੀ ਬੇਸ਼ੁਮਾਰ ਹਨ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿਚ ਪਹਿਲੀ ਤੇ ਦੁਨੀਆ ਦੇ ਇਤਿਹਾਸ ਵਿਚ ਲਾਸਾਨੀ ਤੇ ਬੇਮਿਸਾਲ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਅਸਲ ਕਾਰਨ ਜਹਾਂਗੀਰ ਬਾਦਸ਼ਾਹ ਦੀ ਧਾਰਮਿਕ ਕੱਟੜਤਾ ਤੇ ਤੰਗਦਿਲੀ ਸੀ। ਪੰਜਵੇਂ ਪਾਤਸ਼ਾਹ ਜੀ ਦੇ ਦਿਨੋ ਦਿਨ ਵੱਧ ਰਹੇ ਤੇਜ਼ ਪ੍ਰਤਾਪ ਨੂੰ ਬਰਦਾਸ਼ਤ ਕਰਨਾ ਇਸਲਾਮੀ ਸਰਕਾਰ, ਉਸ ਦੇ ਤੁਅੱਸਬੀ ਬਾਦਸ਼ਾਹ ਤੇ ਕੱਟੜਪੰਥੀ ਠੇਕੇਦਾਰਾਂ ਲਈ ਮੁਸ਼ਕਲ ਹੋ ਚੁੱਕਾ ਸੀ। ਪੰਜਵੇਂ ਪਾਤਸ਼ਾਹ ਜੀ ਦੇ ਚੜ੍ਹਦੀ ਕਲਾ, ਬੇਬਾਕ ਬਿਆਨ ਤੇ ਨਿਧੜਕ ਐਲਾਨ ਜਿਥੇ ਉਨ੍ਹਾਂ ਦੇ ਧਰਮ-ਕਰਮ ਦੀ ਵਿਲੱਖਣਤਾ, ਆਚਾਰ-ਸਦਾਚਾਰ ਦਾ ਨਿਆਰਾਪਨ, ਕਥਨੀ ਕਰਨੀ ਦੀ ਸੁਤੰਤਰਤਾ, ਸੁਭਾਅ ਦੀ ਨਿਰਭੈਤਾ ਅਤੇ ਸਿੱਖ ਲਹਿਰ ਦੇ ਅੱਗੇ ਵੱਧਣ ਦਾ ਸੂਚਕ ਸੀ, ਉਥੇ ਕਰਮਕਾਂਡੀ ਤੁਅੱਸਬੀ ਸ਼ਕਤੀਆਂ ਨੂੰ ਭਾਰੀ ਚੁਣੌਤੀ ਸੀ।

Colors of Rainbow: Blogs of Engr Maqbool Akram: Story Of Laal Khu-Mian Mir-Barfi Of Mochi Gate (Lahore): Martyrdom Of Guru Arjan Singh.

ਅਸਲ ਵਿਚ ਜਹਾਂਗੀਰ ਮੌਕੇ ਦੀ ਭਾਲ ਵਿਚ ਸੀ ਕਿ ਉਸ ਨੂੰ ਕਦੋਂ ਕੋਈ ਬਹਾਨਾ ਮਿਲੇ ਤੇ ਉਹ ਸਿੱਖ ਲਹਿਰ ਨੂੰ ਖ਼ਤਮ ਕਰ ਦੇਵੇ ਤੇ ਸਿੱਖਾਂ ਦੇ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਜਾਂ ਤਾਂ ਮੁਸਲਮਾਨ ਬਣਾ ਦੇਵੇ ਜਾਂ ਸ਼ਹੀਦ ਕਰ ਦੇਵੇ। ਇਸ ਗੱਲ ਦਾ ਜ਼ਿਕਰ ਉਹ ਆਪਣੀ ਸਵੈ-ਜੀਵਨੀ ਤੁਜ਼ਕੇ ਜਹਾਂਗੀਰੀ ਵਿਚ ਵੀ ਕਰਦਾ ਹੈ। ਉਸ ਨੂੰ ਬਹਾਨੇ ਦੀ ਤਲਾਸ਼ ਸੀ ਜੋ ਉਸ ਨੂੰ ਖੁਸਰੋ ਦੀ ਬਗ਼ਾਵਤ ਵਿਚੋਂ ਮਿਲਿਆ। ਇਸ ਤੋਂ ਇਲਾਵਾ ਹੋਰ ਵੀ ਕਈ ਕਾਰਨ ਸਹਾਇਕ ਬਣੇ। ਜਹਾਂਗੀਰ ਨੇ ਗੁਰੂ ਸਾਹਿਬ ਨੂੰ ‘ਯਾਸਾ-ਏ-ਸਿਆਸਤ’ ਅਧੀਨ ਸਜ਼ਾ ਦਿੱਤੀ ਜਿਸ ਤੋਂ ਭਾਵ ਹੈ ਤਸੀਹੇ ਦੇ ਕੇ ਮਾਰਨਾ। ਇਸ ਤਰ੍ਹਾਂ ਜਹਾਂਗੀਰ ਦੇ ਹੁਕਮ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕੀਤਾ ਗਿਆ।

ਗੁਰੂ ਸਾਹਿਬ ਜੀ ਨੂੰ ਸ਼ਹੀਦ ਕਰਨ ਸਮੇਂ ਕਈ ਤਰ੍ਹਾਂ ਦੇ ਅਕਹਿ ਤੇ ਅਸਹਿ ਤਸੀਹੇ ਦਿੱਤੇ ਗਏ। ਜ਼ਾਲਿਮਾਂ ਵੱਲੋਂ ਸਖ਼ਤ ਗਰਮੀ ਦੇ ਮੌਸਮ ਵਿਚ ਆਪ ਨੂੰ ਉਬਲਦੀ ਦੇਗ਼ ਵਿਚ ਬਿਠਾਇਆ ਗਿਆ, ਤੱਤੀ ਤਵੀ ’ਤੇ ਚੌਂਕੜਾ ਲਵਾਇਆ ਗਿਆ ਤੇ ਪਾਵਨ ਸੀਸ ’ਤੇ ਸੜਦੀ-ਬਲ਼ਦੀ ਰੇਤਾ ਪਾਈ ਗਈ। ਸਭ ਸਰੀਰਕ ਕਸ਼ਟਾਂ ਨੂੰ ਬੜੇ ਸਹਿਜ ਵਿਚ ਸਹਾਰਦਿਆਂ ਇਸ ਨੂੰ ਕਰਤਾਰ ਦਾ ਭਾਣਾ ਸਮਝ ਕੇ ਆਪ ਅਡੋਲ ਰਹੇ। ਇਸ ਤਰ੍ਹਾਂ ਸੰਨ 1606 ਈ: ਵਿਚ ਆਪ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ। ਇਸ ਮਹਾਨ ਸ਼ਹਾਦਤ ਵਾਲੇ ਸਥਾਨ ’ਤੇ ਰਾਵੀ ਕੰਢੇ ਲਾਹੌਰ ਵਿਖੇ ਗੁਰਦੁਆਰਾ ਡੇਰਾ ਸਾਹਿਬ ਸਥਿਤ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਕੌਮ ਵਿਚ ਜ਼ੁਲਮ ਵਿਰੁੱਧ ਸੰਘਰਸ਼ ਲਈ ਅਥਾਹ ਜੋਸ਼ ਭਰ ਦਿੱਤਾ। ਪੰਜਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਅਤੇ ਅਕਾਲ ਪੁਰਖ ਦਾ ਤਖ਼ਤ ਸਦਾ ਰਹਿਣ ਵਾਲਾ ‘ਅਕਾਲ ਤਖ਼ਤ’ ਰਚਿਆ।

On This Day, Guru Arjan Dev Became the First Sikh Guru Martyr

ਛੇਵੇਂ ਪਾਤਸ਼ਾਹ ਵੱਲੋਂ ਮੀਰੀ ਪੀਰੀ ਦੀਆਂ ਕਿਰਪਾਨਾਂ ਪਹਿਨਣਾ, ਸਸ਼ਤਰ ਇਕੱਠੇ ਕਰਨਾ, ਕਿਲ਼੍ਹੇ ਬਣਵਾਉਣਾ, ਸ਼ਾਹੀ ਫ਼ੌਜ ਦਾ ਡੱਟ ਕੇ ਟਾਕਰਾ ਕਰਨਾ ਤੇ ਉਨ੍ਹਾਂ ਨੂੰ ਕਰਾਰੀ ਹਾਰ ਦੇਣਾ ਇਸ ਸ਼ਹਾਦਤ ਦੇ ਫਲਸਰੂਪ ਹੀ ਅਮਲ ਵਿਚ ਆਏ ਸਨ। ਇਸ ਤਰ੍ਹਾਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਾਡੇ ਲਈ ਰਾਹ ਦਸੇਰਾ ਹੈ, ਜਿਸ ’ਤੇ ਚੱਲ ਕੇ ਅਸੀਂ ਆਪਣੇ ਧਰਮ ਦੇ ਸੁਨਹਿਰੀ ਅਸੂਲਾਂ ਦੀ ਖ਼ਾਤਰ ਜਬਰ ਜ਼ੁਲਮ ਦੇ ਟਾਕਰੇ ਲਈ ਸਦਾ ਤਿਆਰ ਰਹਿਣਾ ਹੈ। ਸੱਚ ਦੀ ਖ਼ਾਤਰ ਸੰਘਰਸ਼ਸ਼ੀਲ ਰਹਿਣਾ ਹੈ।

 


Share
test

Filed Under: Religious Studies, Stories & Articles

Primary Sidebar

Mahraja Ranjit Singh Portal

Maharaja Ranjit Singh is an icon of Punjab and Punjabis. He is also called Sher-e-Punjab (Lion of Punjab) in view of the respect that is due to him for his bravery and visionary leadership which led to the creation of the Sikh Empire (Sarkaar-e-Khalsa). The Punjab Pulse has dedicated a portal to the study of the Maharaja with the view to understand his life and identify his strengths for emulation in our culture and traditions. The study will emcompass his life, his reign, his associates, his family and all other aspects pertaining to the Sikh Empire.

Go to the Portal

More to See

Sri Guru Granth Sahib

August 27, 2022 By Jaibans Singh

ਕਮਲਪ੍ਰੀਤ ਸਿੰਘ ਨੂੰ ਆਸਟਰੇਲੀਅਨ ਏਅਰ ਫੋਰਸ ’ਚ Flying Officer ਵਜੋਂ ਕਮਿਸ਼ਨ ਮਿਲਿਆ

June 25, 2025 By News Bureau

1975 ਦੀ ਐਮਰਜੈਂਸੀ ਦੌਰਾਨ ਪ੍ਰਬੰਧਕੀ ਦ੍ਰਿੜ੍ਹਤਾ ਅਤੇ ਇਮਾਨਦਾਰ ਪੱਤਰਕਾਰੀ ਦੀ ਅਣਕਹੀ ਦਾਸਤਾਂ

June 25, 2025 By News Bureau

Tags

AAP Amritsar Bangladesh BJP CAA Captain Amarinder Singh Capt Amarinder Singh China Congress COVID CPEC Farm Bills FATF General Qamar Bajwa Guru Angad Dev JI Guru Gobind Singh Guru Granth Sahib Guru Nanak Dev Ji Harmandir Sahib Imran Khan Indian Army ISI Kartarpur Corridor Kartarpur Sahib Kashmir LAC LeT LOC Maharaja Ranjit Singh Narendra Modi operation sindoor Pakistan PLA POJK President Xi Jinping Prime Minister Narednra Modi PRime Minister Narendra Modi Punjab QUAD RSS SAD SFJ SGPC Sikh Sukhbir Badal

Featured Video

More Posts from this Category

Footer

Text Widget

This is an example of a text widget which can be used to describe a particular service. You can also use other widgets in this location.

Examples of widgets that can be placed here in the footer are a calendar, latest tweets, recent comments, recent posts, search form, tag cloud or more.

Sample Link.

Recent

  • 50 Years Of Emergency
  • ਕਮਲਪ੍ਰੀਤ ਸਿੰਘ ਨੂੰ ਆਸਟਰੇਲੀਅਨ ਏਅਰ ਫੋਰਸ ’ਚ Flying Officer ਵਜੋਂ ਕਮਿਸ਼ਨ ਮਿਲਿਆ
  • 1975 ਦੀ ਐਮਰਜੈਂਸੀ ਦੌਰਾਨ ਪ੍ਰਬੰਧਕੀ ਦ੍ਰਿੜ੍ਹਤਾ ਅਤੇ ਇਮਾਨਦਾਰ ਪੱਤਰਕਾਰੀ ਦੀ ਅਣਕਹੀ ਦਾਸਤਾਂ
  • पंजाब में फिर होगा शिअद-बीजेपी गठबंधन?
  • भारतीयों का खून बहाने वालों के लिए कोई भी ठिकाना सुरक्षित नहीं…; पीएम मोदी

Search

Tags

AAP Amritsar Bangladesh BJP CAA Captain Amarinder Singh Capt Amarinder Singh China Congress COVID CPEC Farm Bills FATF General Qamar Bajwa Guru Angad Dev JI Guru Gobind Singh Guru Granth Sahib Guru Nanak Dev Ji Harmandir Sahib Imran Khan Indian Army ISI Kartarpur Corridor Kartarpur Sahib Kashmir LAC LeT LOC Maharaja Ranjit Singh Narendra Modi operation sindoor Pakistan PLA POJK President Xi Jinping Prime Minister Narednra Modi PRime Minister Narendra Modi Punjab QUAD RSS SAD SFJ SGPC Sikh Sukhbir Badal

Copyright © 2025 · The Punjab Pulse

Developed by Web Apps Interactive