• Skip to main content
  • Skip to secondary menu
  • Skip to primary sidebar
  • Skip to footer
  • Home
  • About Us
  • Authors
  • Contact Us

The Punjab Pulse

Centre for Socio-Cultural Studies

  • Areas of Study
    • Maharaja Ranjit Singh
    • Social & Cultural Studies
    • Religious Studies
    • Governance & Politics
    • National Perspectives
    • International Perspectives
    • Communism
  • Activities
    • Conferences & Seminars
    • Discussions
  • News
  • Resources
    • Books & Publications
    • Book Reviews
  • Icons of Punjab
  • Videos
  • Academics
  • Agriculture
  • General

ਪੰਜਾਬ ’ਚ SIR ਦੀਆਂ ਤਰੀਕਾਂ ਬਦਲੀਆਂ

July 16, 2026 By News Bureau

Share

ਹੁਣ ਇਸ ਤਰੀਕ ਤੱਕ ਹੋਣਗੇ ਵੱਡੇ ਬਦਲਾਅ, ਜਾਣੋ ਹੁਣ ਕਦੋਂ ਆਵੇਗੀ ਫਾਈਨਲ ਲਿਸਟ

ਚੋਣ ਕਮਿਸ਼ਨ ਨੇ ਪੰਜਾਬ ਦੀ ਮੰਗ ’ਤੇ ਵੋਟਰ ਸੂਚੀ ਸੁਧਾਈ ਦੀ ਸਮਾਂ–ਸਾਰਣੀ ’ਚ ਫੇਰਬਦਲ ਕੀਤਾ ਗਿਆ ਹੈ। 

16 ਜੁਲਾਈ, 2026 – ਚੰਡੀਗੜ੍ਹ: ਪੰਜਾਬ ਦੇ ਲੋਕਾਂ ਅਤੇ ਸਿਆਸੀ ਹਲਕਿਆਂ ਲਈ ਇੱਕ ਅਹਿਮ ਖ਼ਬਰ ਹੈ। ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦੇ ਸ਼ੈਡਿਊਲ ਵਿੱਚ ਵੱਡਾ ਫੇਰਬਦਲ ਕਰ ਦਿੱਤਾ ਹੈ। ਪਹਿਲਾਂ ਜਾਰੀ ਕੀਤੇ ਗਏ ਸ਼ੈਡਿਊਲ ਵਿੱਚ ਬਦਲਾਅ ਕਰਦਿਆਂ ਹੁਣ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਭੇਜੇ ਗਏ ਵਿਸ਼ੇਸ਼ ਪੱਤਰ ਤੋਂ ਬਾਅਦ ਚੋਣ ਕਮਿਸ਼ਨ ਨੇ ਇਹ ਫੈਸਲਾ ਲਿਆ ਹੈ। ਜੇਕਰ ਤੁਸੀਂ ਵੀ ਆਪਣੀ ਵੋਟ ਬਣਵਾਉਣੀ ਹੈ ਜਾਂ ਉਸ ਵਿੱਚ ਕੋਈ ਸੁਧਾਰ ਕਰਵਾਉਣਾ ਹੈ, ਤਾਂ ਤੁਹਾਡੇ ਲਈ ਇਹ ਨਵੀਆਂ ਤਰੀਕਾਂ ਜਾਣਨਾ ਬੇਹੱਦ ਜ਼ਰੂਰੀ ਹੈ।

ਪੁਰਾਣਾ ਬਨਾਮ ਨਵਾਂ ਸ਼ੈਡਿਊਲ: ਜਾਣੋ ਕੀ ਹੋਇਆ ਬਦਲਾਅ

ਪਹਿਲਾਂ ਦੇ ਮੁਕਾਬਲੇ ਹੁਣ ਵੋਟਾਂ ਦੀ ਸੁਧਾਈ ਪ੍ਰਕਿਰਿਆ ਨੂੰ ਨਵੇਂ ਸਿਰੇ ਤੋਂ ਵਿਉਂਤਿਆ ਗਿਆ ਹੈ। ਹੇਠਾਂ ਦਿੱਤੇ ਵੇਰਵਿਆਂ ਤੋਂ ਤੁਸੀਂ ਸੌਖਿਆਂ ਸਮਝ ਸਕਦੇ ਹੋ ਕਿ ਪਹਿਲਾਂ ਨਾਲੋਂ ਹੁਣ ਕੀ ਬਦਲਿਆ ਹੈ:

ਗਤੀਵਿਧੀ ਪੁਰਾਣੀ ਮਿਤੀ ਨਵੀਂ ਮਿਤੀ
BLOs ਵੱਲੋਂ ਘਰ-ਘਰ ਜਾ ਕੇ ਵੇਰੀਫਿਕੇਸ਼ਨ 25 ਜੂਨ ਤੋਂ 24 ਜੁਲਾਈ 2026 25 ਜੂਨ ਤੋਂ 3 ਅਗਸਤ 2026
ਪੋਲਿੰਗ ਸਟੇਸ਼ਨਾਂ ਦਾ ਪੁਨਰ-ਗਠਨ 24 ਜੁਲਾਈ 2026 ਤੱਕ 3 ਅਗਸਤ 2026 ਤੱਕ
ਵੋਟਰ ਸੂਚੀ ਦੀ ਡਰਾਫਟ ਪ੍ਰਕਾਸ਼ਨਾ 3 ਅਗਸਤ 2026 13 ਅਗਸਤ 2026
ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 02 ਸਤੰਬਰ 2026 13 ਅਗਸਤ ਤੋਂ 12 ਸਤੰਬਰ 2026
ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 13 ਅਗਸਤ ਤੋਂ 8 ਅਕਤੂਬਰ 2026
ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 12 ਅਕਤੂਬਰ 2026

1 ਅਕਤੂਬਰ 2026 ਹੋਵੇਗੀ ਯੋਗਤਾ ਦੀ ਮਿਤੀ

ਚੋਣ ਕਮਿਸ਼ਨ ਮੁਤਾਬਕ ਇਸ ਵੋਟਰ ਸੂਚੀ ਸੁਧਾਈ ਲਈ ਯੋਗਤਾ ਦੀ ਮਿਤੀ 1 ਅਕਤੂਬਰ 2026 ਰੱਖੀ ਗਈ ਹੈ। ਇਸ ਦਾ ਮਤਲਬ ਹੈ ਕਿ ਜਿਹੜੇ ਨੌਜਵਾਨ 1 ਅਕਤੂਬਰ 2026 ਤੱਕ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਆਪਣੀ ਨਵੀਂ ਵੋਟ ਬਣਵਾਉਣ ਦੇ ਯੋਗ ਹੋਣਗੇ।

ਸਿਆਸੀ ਪਾਰਟੀਆਂ ਨੂੰ ਲਿਖਤੀ ਰੂਪ ਵਿੱਚ ਦਿੱਤੀ ਜਾਵੇਗੀ ਜਾਣਕਾਰੀ

ਚੋਣ ਕਮਿਸ਼ਨ ਦੇ ਅੰਡਰ ਸੈਕਟਰੀ ਸੰਦੀਪ ਕੁਮਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ – ਇਸ ਬਦਲੇ ਹੋਏ ਸ਼ੈਡਿਊਲ ਬਾਰੇ ਪੰਜਾਬ ਦੀਆਂ ਸਮੂਹ ਰਜਿਸਟਰਡ ਸਿਆਸੀ ਪਾਰਟੀਆਂ ਨੂੰ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਆਮ ਜਨਤਾ ਦੀ ਜਾਗਰੂਕਤਾ ਲਈ ਮੀਡੀਆ ਰਾਹੀਂ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ।

ਹੋਰ ਕਿਹੜੇ ਸੂਬਿਆਂ ਦਾ ਸ਼ੈਡਿਊਲ ਬਦਲਿਆ?

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਨਾਲ-ਨਾਲ ਦਿੱਲੀ, ਹਰਿਆਣਾ, ਆਂਧਰ ਪ੍ਰਦੇਸ਼, ਤੇਲੰਗਾਨਾ ਅਤੇ ਕਰਨਾਟਕ ਵਰਗੇ ਹੋਰ ਵੀ ਕਈ ਪ੍ਰਮੁੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੀ SIR-2026 ਦਾ ਸ਼ੈਡਿਊਲ ਬਦਲਿਆ ਗਿਆ ਹੈ। ਚੋਣ ਕਮਿਸ਼ਨ ਦੇ ਤਾਜ਼ਾ ਫੈਸਲੇ ਮੁਤਾਬਕ, ਦਿੱਲੀ ਅਤੇ ਕਰਨਾਟਕ ਵਿੱਚ ਹੁਣ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 7 ਅਕਤੂਬਰ ਦੀ ਬਜਾਏ 19 ਅਕਤੂਬਰ 2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਆਂਧਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਵੋਟਰ ਸੂਚੀਆਂ ਦੀ ਫਾਈਨਲ ਲਿਸਟ ਹੁਣ 3 ਅਕਤੂਬਰ 2026 ਨੂੰ ਸਾਹਮਣੇ ਆਵੇਗੀ, ਜਦੋਂ ਕਿ ਤੇਲੰਗਾਨਾ ਵਿੱਚ ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 10 ਅਗਸਤ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ। ਇਨ੍ਹਾਂ ਸਾਰੇ ਸੂਬਿਆਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਵੈਰੀਫਿਕੇਸ਼ਨ ਦੀਆਂ ਆਖ਼ਰੀ ਤਰੀਕਾਂ ਨੂੰ ਵੀ ਕੁਝ ਦਿਨਾਂ ਲਈ ਅੱਗੇ ਵਧਾ ਦਿੱਤਾ ਗਿਆ ਹੈ ਤਾਂ ਜੋ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸਹੀ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ।

ETV BHARAT

https://www.etvbharat.com/pa/state/election-commission-changes-sir-dates-in-punjab-know-the-new-schedule-pbs26071506669

ਚੰਡੀਗੜ੍ਹ ਵਿੱਚ SIR ਦਾ ਦੂਜਾ ਪੜਾਅ ਪੂਰਾ, 87 ਫ਼ੀਸਦੀ ਗਣਨਾ ਫਾਰਮ ਜਮ੍ਹਾਂ, 21 ਜੁਲਾਈ ਨੂੰ ਜਾਰੀ ਹੋਵੇਗੀ ਡਰਾਫਟ ਵੋਟਰ ਸੂਚੀ

ਵਿਸ਼ੇਸ਼ ਤੀਬਰ ਸੋਧ ਦਾ ਦੂਜਾ ਪੜਾਅ ਚੰਡੀਗੜ੍ਹ ਵਿੱਚ ਮੁਕੰਮਲ ਹੋ ਗਿਆ ਹੈ ਸੀਈਓ ਪ੍ਰੇਰਣਾ ਪੁਰੀ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਚੰਡੀਗੜ੍ਹ: ਸਿਟੀ ਬਿਊਟੀਫਲ ਚੰਡੀਗੜ੍ਹ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (Special Intensive Revision-2026) ਦਾ ਦੂਜਾ ਪੜਾਅ ਮੁਕੰਮਲ ਹੋ ਗਿਆ ਹੈ। ਮੁੱਖ ਚੋਣ ਅਧਿਕਾਰੀ (CEO) ਪ੍ਰੇਰਣਾ ਪੂਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਇਸ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ 15 ਜੂਨ ਤੋਂ 14 ਜੁਲਾਈ ਤੱਕ ਚੱਲੇ ਇਸ ਪੜਾਅ ਦੌਰਾਨ ਚੋਣ ਵਿਭਾਗ ਨੇ ਵੱਡੇ ਪੱਧਰ ‘ਤੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਅਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ।

‘ਹੈਲਪ ਡੈਸਕ ਵੀ ਚਲਾਇਆ‘

ਪ੍ਰੇਰਣਾ ਪੁਰੀ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਕੁੱਲ 5,16,522 ਵੋਟਰਾਂ ਨੂੰ ਗਣਨਾ ਫਾਰਮ ਵੰਡੇ ਗਏ ਸਨ ਅਤੇ ਵਿਭਾਗ ਵੱਲੋਂ 100 ਫ਼ੀਸਦੀ ਵੋਟਰਾਂ ਤੱਕ ਫਾਰਮ ਪਹੁੰਚਾਏ ਗਏ। ਇਹ ਯਕੀਨੀ ਬਣਾਉਣ ਲਈ ਕਿ ਕੋਈ ਵੀ ਯੋਗ ਵੋਟਰ ਨਾ ਰਹਿ ਜਾਵੇ, ਬੂਥ ਲੈਵਲ ਅਧਿਕਾਰੀਆਂ (BLOs) ਨੇ ਹਰ ਘਰ ਵਿੱਚ ਤਿੰਨ-ਤਿੰਨ ਵਾਰ ਦੌਰਾ ਕੀਤਾ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ ਅਤੇ ਲੋਕਾਂ ਦੀ ਸਹਾਇਤਾ ਲਈ 24 ਘੰਟੇ, ਸੱਤੋਂ ਦਿਨ ਹੈਲਪ ਡੈਸਕ ਵੀ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ 87 ਫ਼ੀਸਦੀ ਗਣਨਾ ਫਾਰਮ ਇਕੱਠੇ ਕਰ ਲਏ ਗਏ ਹਨ, ਜਦਕਿ 3 ਲੱਖ 75 ਹਜ਼ਾਰ ਤੋਂ ਵੱਧ ਵੋਟਰਾਂ ਦੀ ਮੈਪਿੰਗ ਵੀ ਪੂਰੀ ਹੋ ਚੁੱਕੀ ਹੈ। ਇਸ ਪੂਰੀ ਪ੍ਰਕਿਰਿਆ ਵਿੱਚ 1,780 ਬੂਥ ਲੈਵਲ ਏਜੰਟ (BLA) ਨੇ ਵੀ ਸਰਗਰਮ ਭੂਮਿਕਾ ਨਿਭਾਈ।

ETV BHARAT

https://www.etvbharat.com/pa/bharat/second-phase-of-sir-completed-in-chandigarh-87-percent-enumeration-forms-submitted-pbn26071505950


Share

Filed Under: News

Primary Sidebar

Mahraja Ranjit Singh Portal

Maharaja Ranjit Singh is an icon of Punjab and Punjabis. He is also called Sher-e-Punjab (Lion of Punjab) in view of the respect that is due to him for his bravery and visionary leadership which led to the creation of the Sikh Empire (Sarkaar-e-Khalsa). The Punjab Pulse has dedicated a portal to the study of the Maharaja with the view to understand his life and identify his strengths for emulation in our culture and traditions. The study will emcompass his life, his reign, his associates, his family and all other aspects pertaining to the Sikh Empire.

Go to the Portal

More to See

Sri Guru Granth Sahib

August 24, 2025 By Jaibans Singh

PM Modi’s Haryana, Chandigarh, Punjab July 17 itinerary

July 16, 2026 By News Bureau

ਸਿੱਖਾਂ ਲਈ ਮਾਣ ਦੇ ਪਲ: ਚਿਰਾਗ ਵੀਰ ਸਿੰਘ ਨੇ ਰਚਿਆ ਇਤਿਹਾਸ

July 16, 2026 By News Bureau

Tags

AAP Amritsar Bangladesh BJP CAA Captain Amarinder Singh Capt Amarinder Singh China Congress COVID CPEC Farm Bills FATF General Qamar Bajwa Guru Angad Dev JI Guru Gobind Singh Guru Granth Sahib Guru Nanak Dev Ji Harmandir Sahib Imran Khan Indian Army ISI Kartarpur Corridor Kartarpur Sahib Kashmir LAC LeT LOC Maharaja Ranjit Singh Narendra Modi operation sindoor Pakistan PLA POJK President Xi Jinping Prime Minister Narednra Modi PRime Minister Narendra Modi Punjab QUAD RSS SAD SFJ SGPC Sikh Sukhbir Badal

Featured Video

More Posts from this Category

Footer

Text Widget

This is an example of a text widget which can be used to describe a particular service. You can also use other widgets in this location.

Examples of widgets that can be placed here in the footer are a calendar, latest tweets, recent comments, recent posts, search form, tag cloud or more.

Sample Link.

Recent

  • Bhabor Sahib, Bara Pind face fresh monsoon threat as promised protection works remain on paper
  • PM Modi’s Haryana, Chandigarh, Punjab July 17 itinerary
  • ਸਿੱਖਾਂ ਲਈ ਮਾਣ ਦੇ ਪਲ: ਚਿਰਾਗ ਵੀਰ ਸਿੰਘ ਨੇ ਰਚਿਆ ਇਤਿਹਾਸ
  • ਸੰਗਰੂਰ ਦੇ ਇੱਕ ਨਿੱਕੇ ਜਿਹੇ ਪਿੰਡ ਤੋਂ ਉੱਠ ਕੇ ਬਣਿਆ ਸਟਾਰ
  • ਪੰਜਾਬ ’ਚ SIR ਦੀਆਂ ਤਰੀਕਾਂ ਬਦਲੀਆਂ

Search

Tags

AAP Amritsar Bangladesh BJP CAA Captain Amarinder Singh Capt Amarinder Singh China Congress COVID CPEC Farm Bills FATF General Qamar Bajwa Guru Angad Dev JI Guru Gobind Singh Guru Granth Sahib Guru Nanak Dev Ji Harmandir Sahib Imran Khan Indian Army ISI Kartarpur Corridor Kartarpur Sahib Kashmir LAC LeT LOC Maharaja Ranjit Singh Narendra Modi operation sindoor Pakistan PLA POJK President Xi Jinping Prime Minister Narednra Modi PRime Minister Narendra Modi Punjab QUAD RSS SAD SFJ SGPC Sikh Sukhbir Badal

Copyright © 2026 · The Punjab Pulse

Developed by Web Apps Interactive