27 ਵਿਦਿਆਰਥੀਆਂ ਦੇ ਰੋਲ ਨੰਬਰ ਰੱਦ, ਮਾਨਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ
ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ “ਗੋਸਟ ਸਕੂਲ” (ਜੋ ਸਿਰਫ਼ ਕਾਗਜ਼ਾਂ ਵਿੱਚ ਚੱਲ ਰਿਹਾ ਸੀ) ਵਿਰੁੱਧ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਦਾਖਲ ਕਰਨ ਬਦਲੇ ਸਖ਼ਤ ਕਾਰਵਾਈ ਕੀਤੀ ਹੈ।
17 ਫਰਵਰੀ, 2026 – ਚੰਡੀਗੜ੍ਹ : ਲੁਧਿਆਣਾ ਦੇ ਇੱਕ “ਗੋਸਟ ਸਕੂਲ” (ਜੋ ਸਿਰਫ਼ ਕਾਗਜ਼ਾਂ ਵਿੱਚ ਚੱਲ ਰਿਹਾ ਸੀ) ਵਿਰੁੱਧ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਦਾਖਲ ਕਰਨ ਬਦਲੇ ਸਖ਼ਤ ਕਾਰਵਾਈ ਕੀਤੀ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਲਾਸਾ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ ਲੁਧਿਆਣਾ ਦੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਪੇਸ਼ ਕਰਨ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ। ਬੋਰਡ ਨੇ ਸਕੂਲ ਵੱਲੋਂ ਰਜਿਸਟਰਡ ਕੀਤੇ ਗਏ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ।
ਬੈਂਸ ਨੇ ਦੱਸਿਆ ਕਿ ਤਸਦੀਕ (physical verification) ਕਰਨ ’ਤੇ ਗਲਤੀ ਕਰਨ ਵਾਲਾ ਸਕੂਲ ਗੈਰ-ਮੌਜੂਦ ਪਾਇਆ ਗਿਆ, ਜਿਸਦੀ ਇਮਾਰਤ ਕਿਰਾਏ ‘ਤੇ ਦਿੱਤੀ ਹੋਈ ਸੀ ਅਤੇ ਕੋਈ ਕਲਾਸਾਂ ਨਹੀਂ ਲਗਾਈਆਂ ਜਾ ਰਹੀਆਂ ਸਨ। 12ਵੀਂ ਦੀਆਂ ਪ੍ਰੀਖਿਆਵਾਂ ਲਈ ਰਜਿਸਟਰਡ 27 ਵਿਦਿਆਰਥੀ ਗੈਰ-ਮੌਜੂਦ ਪਾਏ ਗਏ, ਜਿਸ ਕਾਰਨ ਪੀ ਐਸ ਈ ਬੀ ਨੂੰ ਉਨ੍ਹਾਂ ਦੇ ਰੋਲ ਨੰਬਰ ਰੱਦ ਕਰਨੇ ਪਏ। ਉਨ੍ਹਾਂ ਅੱਗੇ ਦੱਸਿਆ ਕਿ ਚਾਰ ਹੋਰ ਸਕੂਲ ਜਾਂਚ ਦੇ ਘੇਰੇ ਵਿੱਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਮਿਆਰ ਨਾਲ ਸਮਝੌਤਾ ਕਰਨ ਵਾਲੀਆਂ ਅਤੇ ਪ੍ਰੀਖਿਆਵਾਂ ਵਿੱਚ ਗੜਬੜੀਆਂ ਕਰਨ ਵਾਲੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।
ਪੰਜਾਬੀ ਟ੍ਰਿਬਯੂਨ