30 ਅਕਤੂਬਰ, 2025 – ਚੰਡੀਗੜ੍ਹ : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸੂਬਾ ਸਰਕਾਰ ਨੇ 15 ਦਿਨਾਂ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਨਾ ਦਿੱਤਾ ਤਾਂ ਪੰਜਾਬ ਭਾਜਪਾ ਵੱਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 12 ਸਤੰਬਰ ਨੂੰ ਸੂਬੇ ਦੇ ਹੜ੍ਹ ਪੀੜਤਾਂ ਨੂੰ 45 ਦਿਨਾਂ ਵਿੱਚ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਜੋ ਕਿ ਨਹੀਂ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਭਾਜਪਾ ਦੇ ਆਗੂ ਨੇ ਸੂਬਾ ਸਰਕਾਰ ਦੇ ਰੰਗਲਾ ਪੰਜਾਬ ਫੰਡਾਂ ਬਾਰੇ ਵੀ ਸਵਾਲ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਰਕੇ 2500 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਸੀ ਅਤੇ 5 ਲੱਖ ਏਕੜ ਫਸਲ ਖ਼ਰਾਬ ਹੋ ਗਈ ਸੀ। ਇਸ ਦੌਰਾਨ ਲੱਖਾਂ ਲੋਕ ਬੇਘਰ ਹੋ ਗਏ ਅਤੇ ਸੱਤ ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਕੁਝ ਹੋਣ ਦੇ ਬਾਵਜੂਦ ਵੀ ਸੂਬਾ ਸਰਕਾਰ ਵੱਲੋਂ ਡਿਜ਼ਾਸਟਰ ਰਿਲੀਫ ਫੰਡਾਂ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਹੈ।
ਪੰਜਾਬੀ ਟ੍ਰਿਬਯੂਨ