ਬੀਤੀ ਰਾਤ ਤੇਜ਼ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋਣ ਦੇ ਕਿਨਾਰੇ ਹਨ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਰੂਪ ਸਿੰਘ ਢਿੱਲਵਾਂ ਅਤੇ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਬਲੋਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਬੀਤੀ…
17 ਮਾਰਚ, 2026 – ਤਪਾ ਮੰਡੀ : ਬੀਤੀ ਰਾਤ ਤੇਜ਼ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋਣ ਦੇ ਕਿਨਾਰੇ ਹਨ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਰੂਪ ਸਿੰਘ ਢਿੱਲਵਾਂ ਅਤੇ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਬਲੋਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਬੀਤੀ ਰਾਤ ਬਰਨਾਲਾ ਵਿੱਚ ਭਾਰੀ ਬਰਸਾਤ, ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਣ ਕਿਨਾਰੇ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਖੇਤਾਂ ਵਿੱਚ ਫਸਲਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਗੜੇਮਾਰੀ ਅਤੇ ਬਰਸਾਤ ਨਾਲ ਪੱਕੀਆਂ ਕਣਕ ਦੀਆਂ ਫਸਲਾਂ ਵਿੱਚ 50 ਫ਼ੀਸਦ ਝਾੜ ਘੱਟ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਖੇਤਾਂ ਵਿੱਚ ਆ ਕੇ ਫਸਲਾਂ ਦਾ ਜਾਇਜ਼ਾ ਲਵੇ ਅਤੇ ਕਿਸਾਨਾਂ ਨੂੰ ਮੁਆਵਜ਼ਾ ਵੀ ਦੇਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਬਲੋਰ ਸਿੰਘ ਢਿੱਲਵਾਂ, ਜਿਲ੍ਹਾ ਕਨਵੀਨਰ ਰੂਪ ਸਿੰਘ ਢਿੱਲਵਾਂ ਹਾਜ਼ਰ ਸਨ।
ਮਹਿਲ ਕਲਾਂ (ਲਖਵੀਰ ਸਿੰਘ ਚੀਮਾ): ਬੀਤੀ ਰਾਤ ਆਏ ਤੇਜ਼ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਕੁਦਰਤੀ ਆਫ਼ਤ ਨਾਲ ਕਣਕ ਦੀ ਪੱਕਣ ਕਿਨਾਰੇ ਖੜ੍ਹੀ ਫਸਲ ਧਰਤੀ ’ਤੇ ਵਿਛ ਗਈ ਹੈ, ਜਿਸ ਕਾਰਨ ਨੂੰ ਫਸਲ ਦੇ ਝਾੜ ਘਟਣ ਦਾ ਖ਼ਦਸ਼ਾ ਹੈ। ਇਸ ਮੌਕੇ ਕਿਸਾਨ ਆਗੂ ਦਰਸ਼ਨ ਸਿੰਘ ਚੀਮਾ ਅਤੇ ਜਗਰਾਜ ਸਿੰਘ ਹਰਦਾਸਪੁਰਾ ਨੂੰ ਕਿਹਾ ਕਿ ਬੀਤੀ ਰਾਤ ਮੀਂਹ ਤੇ ਗੜੇਮਾਰੀ ਨੇ ਖੜ੍ਹੀ ਫਸਲ ਦਾ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਦਾ ਇਸ ਨਾਲ ਵੱਡੇ ਪੱਧਰ ’ਤੇ ਝਾੜ ਘੱਟ ਹੋ ਸਕਦਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਖੇਤਾਂ ਵਿੱਚ ਆ ਕੇ ਖ਼ਰਾਬ ਹੋ ਰਹੀਆਂ ਫਸਲਾਂ ਦਾ ਜਾਇਜ਼ਾ ਲਵੇ ਅਤੇ ਕਿਸਾਨਾਂ ਨੂੰ ਮੁਆਵਜ਼ਾ ਵੀ ਦੇਵੇ।
ਪੰਜਾਬੀ ਟ੍ਰਿਬਯੂਨ