64ਵੀਂ ਸੀਨੀਅਰ ਅਥਲੈਟਿਕਸ ਚੈਂਪੀਅਨਸ਼ਿਪ
ਬਠਿੰਡਾ ਦੇ ਨਗਰ ਭਾਈਰੂਪਾ ਦੀ ਹੋਣਹਾਰ ਧੀ ਰਮਨਦੀਪ ਕੌਰ, ਧੀ ਸ੍ਰੀ ਮੰਗਤ ਸਿੰਘ, ਨੇ ਚੇਨਈ ਵਿੱਚ ਹੋਈ 64ਵੀਂ ਸੀਨੀਅਰ ਅਥਲੈਟਿਕਸ ਇੰਟਰ ਸਟੇਟ ਚੈਂਪੀਅਨਸ਼ਿਪ (ਲੜਕੀਆਂ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 400 ਮੀਟਰ ਹਰਡਲਜ਼ ਦੌੜ ਵਿੱਚ ਸੋਨ ਤਗ਼ਮਾ ਆਪਣੇ ਨਾਮ ਕੀਤਾ ਹੈ।
25 ਅਗਸਤ, 2025 – ਬਠਿੰਡਾ : ਬਠਿੰਡਾ ਦੇ ਨਗਰ ਭਾਈਰੂਪਾ ਦੀ ਹੋਣਹਾਰ ਧੀ ਰਮਨਦੀਪ ਕੌਰ, ਧੀ ਸ੍ਰੀ ਮੰਗਤ ਸਿੰਘ, ਨੇ ਚੇਨਈ ਵਿੱਚ ਹੋਈ 64ਵੀਂ ਸੀਨੀਅਰ ਅਥਲੈਟਿਕਸ ਇੰਟਰ ਸਟੇਟ ਚੈਂਪੀਅਨਸ਼ਿਪ (ਲੜਕੀਆਂ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 400 ਮੀਟਰ ਹਰਡਲਜ਼ ਦੌੜ ਵਿੱਚ ਸੋਨ ਤਗ਼ਮਾ ਆਪਣੇ ਨਾਮ ਕੀਤਾ ਹੈ।
ਇਸ ਪ੍ਰਾਪਤੀ ਨਾਲ ਨਾ ਸਿਰਫ਼ ਭਾਈਰੂਪਾ ਦਾ ਨਾਮ ਰੌਸ਼ਨ ਹੋਇਆ ਹੈ, ਸਗੋਂ ਸਾਰੇ ਬਠਿੰਡਾ ਜ਼ਿਲ੍ਹੇ ਵਿੱਚ ਵੀ ਮਾਣ ਦੀ ਲਹਿਰ ਦੌੜ ਪਈ ਹੈ। ਰਮਨਦੀਪ ਕੌਰ ਨੇ ਮੁਕਾਬਲੇ ਵਿੱਚ ਸ਼ੁਰੂ ਤੋਂ ਹੀ ਤੇਜ਼ ਗਤੀ ਬਰਕਰਾਰ ਰੱਖਦਿਆਂ ਵਿਰੋਧੀਆਂ ਨੂੰ ਪਿੱਛੇ ਛੱਡਿਆ ਅਤੇ ਮੰਜ਼ਿਲ ’ਤੇ ਸਭ ਤੋਂ ਪਹਿਲਾਂ ਪਹੁੰਚ ਕੇ ਸੋਨੇ ਦਾ ਤਮਗਾ ਹਾਸਲ ਕੀਤਾ।
ਰਮਨਦੀਪ ਦੀ ਸਫਲਤਾ ’ਤੇ ਮਾਪਿਆਂ ਅਤੇ ਕੋਚਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਖੇਡ ਪ੍ਰੇਮੀਆਂ ਨੇ ਵੀ ਉਸ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਰਮਨਦੀਪ ਕੌਰ ਅਗਲੇ ਰਾਸ਼ਟਰੀ ਅਤੇ ਕੌਮਾਂਤਰੀ ਪੱਧਰ ’ਤੇ ਵੀ ਭਾਰਤ ਦਾ ਨਾਮ ਚਮਕਾਵੇਗੀ।
ਪੰਜਾਬੀ ਟ੍ਰਿਬਯੂਨ
ਟੇਬਲ ਟੈਨਿਸ ਖਿਡਾਰੀ ਪਾਰਸ ਨੇ ਸੋਨ ਤਗ਼ਮਾ ਜਿੱਤਿਆ
ਬਰਨਾਲਾ ਕਲੱਬ ਵਿਖੇ ਹੋਈਆਂ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ, ਖਿਡਾਰੀ ਪਾਰਸ ਕੁਮਾਰ ਨੇ ਟੇਬਲ ਟੈਨਿਸ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ।
25 ਅਗਸਤ, 2025 – ਬਰਨਾਲਾ : ਬਰਨਾਲਾ ਕਲੱਬ ਵਿਖੇ ਹੋਈਆਂ 69ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ, ਖਿਡਾਰੀ ਪਾਰਸ ਕੁਮਾਰ ਨੇ ਟੇਬਲ ਟੈਨਿਸ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ। ਸਰਵਹਿਤਕਾਰੀ ਵਿਦਿਆ ਮੰਦਰ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਪਾਰਸ ਕੁਮਾਰ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਖਾਸ ਕਰਕੇ ਟੇਬਲ ਟੈਨਿਸ ਵਿੱਚ ਦਿਲਚਸਪੀ ਲਈ ਅਤੇ ਕਈ ਤਗਮੇ ਜਿੱਤੇ। ਪਾਰਸ ਦੇ ਪਿਤਾ ਨਿਰਮਲ ਕੁਮਾਰ ਨੇ ਦੱਸਿਆ ਕਿ ਪਾਰਸ ਕੁਮਾਰ ਨੇ ਪਿਛਲੇ 6 ਸਾਲਾਂ ਵਿੱਚ ਅੰਡਰ-13, ਅੰਡਰ-15, ਅੰਡਰ-17 ਟੇਬਲ ਟੈਨਿਸ ਖੇਡਾਂ ਦੀ ਦੁਨੀਆ ਵਿੱਚ ਕਈ ਰਿਕਾਰਡ ਬਣਾਏ ਹਨ। ਉਸ ਨੇ 2019 ਵਿੱਚ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ, 2022 ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ, 2023 ਵਿੱਚ ਜ਼ਿਲ੍ਹਾ ਪੱਧਰੀ ਓਪਨ ਅਤੇ ਅੰਤਰ ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਉਸਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਪ੍ਰਾਪਤ ਕਰਕੇ ਇੱਕ ਰਿਕਾਰਡ ਬਣਾਇਆ। ਪਾਰਸ ਕੁਮਾਰ ਨੇ ਆਪਣੀ ਜਿੱਤ ਦਾ ਸਿਹਰਾ ਆਪਣੀ ਕੋਚ ਵਰਿੰਦਰਜੀਤ ਕੌਰ ਅਤੇ ਆਪਣੇ ਮਾਪਿਆਂ ਨੂੰ ਦਿੱਤਾ ਜਿਨ੍ਹਾਂ ਦੇ ਕਾਰਨ ਇਹ ਸਭ ਸੰਭਵ ਹੋਇਆ ਹੈ।
ਪੰਜਾਬੀ ਟ੍ਰਿਬਯੂਨ
https://www.punjabitribuneonline.com/news/malwa/table-tennis-player-paras-wins-gold-medal/