ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਦੀ ਗ਼ੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਇਹ ਫੈਸਲਾ ਈਰਾਨ ਵਿੱਚ ਵੱਧਦੀ ਮਹਿੰਗਾਈ ਅਤੇ ਕਰੰਸੀ ਦੀ ਕੀਮਤ ਵਿੱਚ ਆਈ ਭਾਰੀ ਗਿਰਾਵਟ ਕਾਰਨ ਹੋ ਰਹੇ ਦੇਸ਼-ਵਿਆਪੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਲਿਆ ਗਿਆ ਹੈ।…
06 ਜਨਵਰੀ, 2026 – ਨਵੀਂ ਦਿੱਲੀ : ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਦੀ ਗ਼ੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਇਹ ਫੈਸਲਾ ਈਰਾਨ ਵਿੱਚ ਵੱਧਦੀ ਮਹਿੰਗਾਈ ਅਤੇ ਕਰੰਸੀ ਦੀ ਕੀਮਤ ਵਿੱਚ ਆਈ ਭਾਰੀ ਗਿਰਾਵਟ ਕਾਰਨ ਹੋ ਰਹੇ ਦੇਸ਼-ਵਿਆਪੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਵਿਦੇਸ਼ ਮੰਤਰਾਲੇ (MEA) ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਭਾਰਤੀ ਨਾਗਰਿਕ ਅਗਲੇ ਹੁਕਮਾਂ ਤੱਕ ਈਰਾਨ ਜਾਣ ਤੋਂ ਗੁਰੇਜ਼ ਕਰਨ। ਇਸ ਦੇ ਨਾਲ ਹੀ ਈਰਾਨ ਵਿੱਚ ਰਹਿ ਰਹੇ ਭਾਰਤੀਆਂ ਨੂੰ ਪ੍ਰਦਰਸ਼ਨ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਅਤੇ ਸਥਾਨਕ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ।
ਰਿਪੋਰਟਾਂ ਅਨੁਸਾਰ ਈਰਾਨ ਦੇ 31 ਵਿੱਚੋਂ 25 ਸੂਬਿਆਂ ਵਿੱਚ ਆਰਥਿਕ ਮੰਦਹਾਲੀ ਵਿਰੁੱਧ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ, ਜਿਨ੍ਹਾਂ ਵਿੱਚ ਹੁਣ ਤੱਕ 10 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਈਰਾਨੀ ਕਰੰਸੀ ‘ਰਿਆਲ’ ਦੀ ਕੀਮਤ ਅਮਰੀਕੀ ਡਾਲਰ ਦੇ ਮੁਕਾਬਲੇ ਇਤਿਹਾਸਕ ਪੱਧਰ ‘ਤੇ ਡਿੱਗ ਗਈ ਹੈ, ਜਿਸ ਕਾਰਨ ਲੋਕ ਸੜਕਾਂ ’ਤੇ ਉਤਰ ਆਏ ਹਨ।
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀ ਇਸ ਸਥਿਤੀ ’ਤੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਪ੍ਰਦਰਸ਼ਨਕਾਰੀਆਂ ’ਤੇ ਤਸ਼ੱਦਦ ਨਾ ਰੁਕਿਆ ਤਾਂ ਈਰਾਨ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
ਭਾਰਤ ਨੇ ਰਿਹਾਇਸ਼ੀ ਵੀਜ਼ੇ ’ਤੇ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਤੁਰੰਤ ਦੂਤਾਵਾਸ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਦੀ ਹਦਾਇਤ ਵੀ ਕੀਤੀ ਹੈ।
ਪੰਜਾਬੀ ਟ੍ਰਿਬਯੂਨ