ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਹਦਾਇਤਾਂ ਜਾਰੀ
16 ਜਨਵਰੀ, 2026 – ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਹਿਲਾਵਾਂ ਲਈ ਰਾਖਵੀਆਂ ਫਾਇਰਮੈੱਨ ਦੀਆਂ ਅਸਾਮੀਆਂ ਪੁਰਸ਼ ਉਮੀਦਵਾਰਾਂ ਤੋਂ ਭਰਨ ਦੀ ਹਦਾਇਤ ਕੀਤੀ ਹੈ।
ਬੈਂਚ ਨੇ ਸਪੱਸ਼ਟ ਕੀਤਾ ਕਿ ਕਿਸੇ ਯੋਗ ਮਹਿਲਾ ਉਮੀਦਵਾਰ ਦੀ ਅਣਹੋਂਦ ਵਿਚ ਮਹਿਲਾਵਾਂ ਲਈ ਰਾਖਵੀਆਂ ਅਸਾਮੀਆਂ ਨੂੰ ਲੈਪਸ ਜਾਂ ਅੱਗੇ ਵਧਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।
ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਇੱਕ ਰਿੱਟ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਸਮਰੱਥ ਅਥਾਰਟੀ ਨੂੰ ਪੰਜਾਬ ਸਿਵਲ ਸੇਵਾਵਾਂ (ਮਹਿਲਾਵਾਂ ਲਈ ਰਾਖਵੇਂਕਰਨ ਦੀਆਂ ਅਸਾਮੀਆਂ) ਨਿਯਮਾਂ, 2020 ਦੇ ਅਨੁਸਾਰ ਫਾਇਰਮੈਨਾਂ ਦੀਆਂ ਬਾਕੀ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬੀ ਟ੍ਰਿਬਯੂਨ