18 ਅਪਰੈਲ, 2025 – ਤਰਨ ਤਾਰਨ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਅੱਜ ਇੱਥੇ ਰੋਸ ਵਿਖਾਵਾ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ| ਇਸ ਮੌਕੇ ਇਕੱਠ ਨੂੰ ਸਾਂਝਾ ਫਰੰਟ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਗੰਡੀਵਿੰਡ ਤੋਂ ਇਲਾਵਾ ਜਸਵਿੰਦਰ ਸਿੰਘ ਮਾਣੋਚਾਹਲ , ਦਵਿੰਦਰ ਸਿੰਘ , ਮਾਸਟਰ ਸਤਵਿੰਦਰ ਸਿੰਘ, ਜੱਸਾ ਸਿੰਘ ਕੱਦਗਿਲ, ਕਰਮ ਸਿੰਘ ਲਾਲਪੁਰਾ, ਸਤਨਾਮ ਸਿੰਘ, ਬਲਦੇਵ ਸਿੰਘ, ਪੂਰਨ ਦਾਸ, ਸਿਮਰਨਜੀਤ ਸਿੰਘ ਸਮੇਤ ਹੋਰਨਾ ਨੇ ਸੰਬੋਧਨ ਕੀਤਾ| ਬੁਲਾਰਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਜ ਦੀਆਂ ਮੰਗਾਂ ਬਾਰੇ ਵਿਚਾਰ ਕਰਨ ਲਈ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਕੁਝ ਦਿਨ ਪਹਿਲਾਂ ਰੱਖੀ ਮੀਟਿੰਗ ਨੂੰ ਬਿਨਾਂ ਕਾਰਨ ਮੌਕੇ ’ਤੇ ਹੀ ਰੱਦ ਕਰ ਦੇਣ ’ਤੇ ਗੁੱਸੇ ਦਾ ਪ੍ਰਗਟਾਵਾ ਕੀਤਾ ਅਤੇ ਸਰਕਾਰ ਦੀ ਇਸ ਕਾਰਵਾਈ ਨੂੰ ਮੁਲਾਜ਼ਮਾਂ ਨਾਲ ਭੱਦਾ ਮਜ਼ਾਕ ਕਰਾਰ ਦਿੱਤਾ| ਆਗੂਆਂ ਮੰਗਾਂ ਨਾ ਮੰਨੇ ਜਾਣ ਤੇ ਸਰਕਾਰ ਨੂੰ ਉਨ੍ਹਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ|
ਪੰਜਾਬੀ ਟ੍ਰਿਬਯੂਨ
test