Punjab Employees and Pensioners Joint Front
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ’ਤੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸੱਤ ਰੋਜ਼ਾ ਪੱਕੇ ਮੋਰਚੇ ਦੇ ਤੀਜੇ ਦਿਨ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ…
16 ਨਵੰਬਰ, 2026 – ਸੰਗਰੂਰ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ’ਤੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸੱਤ ਰੋਜ਼ਾ ਪੱਕੇ ਮੋਰਚੇ ਦੇ ਤੀਜੇ ਦਿਨ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਤੱਕ ਰੋਸ ਮਾਰਚ ਕੀਤਾ। ਇਸ ਤੋਂ ਪਹਿਲਾਂ ਪੱਕੇ ਮੋਰਚੇ ਵਾਲੇ ਸਥਾਨ ’ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਤੀਜੇ ਦਿਨ ਧਰਨੇ ਨੂੰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦਿਗਵਿਜੇਪਾਲ ਸ਼ਰਮਾ, ਕਰਮਜੀਤ ਸਿੰਘ ਬੀਹਲਾ, ਰਾਜ ਕੁਮਾਰ ਅਰੋੜਾ, ਜਗਦੀਸ਼ ਸ਼ਰਮਾ, ਅਵਿਨਾਸ਼ ਸ਼ਰਮਾ, ਵਿਕਰਮਦੇਵ ਸਿੰਘ, ਸਤਬੀਰ ਰੌਣੀ, ਜਰਨੈਲ ਸਿੰਘ ਪੱਟੀ, ਫੰਮਣ ਸਿੰਘ ਕਾਠਗੜ੍ਹ, ਬਿਮਲਾ ਰਾਣੀ, ਗੁਰਪ੍ਰੀਤ ਸਿੰਘ ਮੰਗਵਾਲ, ਚਮਕੌਰ ਸਿੰਘ, ਗੁਲਜਾਰ ਖਾਂ, ਸੁਖਦੇਵ ਸਿੰਘ ਕੰਬੋਜ, ਨਿਰਭੈ ਸਿੰਘ ਅਤੇ ਜਗਦੀਪ ਸਿੰਘ ਗੁੱਜਰਾਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਕਾਰ ਬਣਨ ਤੋਂ ਪਹਿਲਾਂ ਕਹਿੰਦੇ ਹੁੰਦੇ ਸਨ ਕਿ ਉਨ੍ਹਾਂ ਦੇ ਰਾਜ ਵਿੱਚ ਕੋਈ ਧਰਨਾ ਨਹੀਂ ਲੱਗੇਗਾ ਅਤੇ ਹਰ ਇੱਕ ਨੂੰ ਇਨਸਾਫ਼ ਮਿਲੇਗਾ। ਇਸ ਸਰਕਾਰ ਨੇ ਪੌਣੇ ਪੰਜ ਸਾਲ ਦੇ ਕਾਰਜਕਾਲ ਵਿੱਚ ਪੰਜਾਬ ਨੂੰ ਧਰਨਿਆਂ ਦਾ ਸੂਬਾ ਬਣਾ ਦਿੱਤਾ ਹੈ। ਹੱਕ ਮੰਗਦੇ ਲੋਕਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ। ਲੋਕਾਂ ਦੀ ਆਵਾਜ਼ ਡੰਡੇ ਦੇ ਜ਼ੋਰ ਨਾਲ ਦਬਾਈ ਜਾ ਰਹੀ ਹੈ। ‘ਆਪ’ ਦੀ ਰਾਜਧਾਨੀ ਕਿਹਾ ਜਾਂਦਾ ਸੰਗਰੂਰ, ਧਰਨਿਆਂ ਦੀ ਰਾਜਧਾਨੀ ਬਣ ਗਿਆ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ। ਆਗੂਆਂ ਨੇ ਐਲਾਨ ਕੀਤਾ ਕਿ ਜੇ ਜਾਇਜ਼ ਅਤੇ ਹੱਕੀ ਮੰਗਾਂ ਮੰਨੀਆਂ ਨਾ ਗਈਆਂ ਤਾਂ ਪੰਜਾਬ ਦੇ 8 ਲੱਖ ਮੁਲਾਜ਼ਮ ਅਤੇ ਪੈਨਸ਼ਨਰ ‘ਆਪ’ ਸਰਕਾਰ ਦੇ ਪਤਨ ਦਾ ਕਾਰਨ ਬਣਨਗੇ।
ਇਸ ਮੌਕੇ ਫਕੀਰ ਸਿੰਘ ਟਿੱਬਾ, ਸੁਖਦੇਵ ਸਿੰਘ ਚੰਗਾਲੀਵਾਲਾ, ਵਿਕਾਸ ਸ਼ਰਮਾ, ਬਿਕਰਮਜੀਤ ਸਿੰਘ ਕੱਦੋ, ਦੁਨੀ ਚੰਦ, ਕੇਵਲ ਸਿੰਘ, ਗੁਰਮੇਲ ਸਿੰਘ ਮਲਕਾਣਾ, ਦੀਪਕ ਕੁਮਾਰ, ਟਹਿਲ ਸਿੰਘ ਫਾਜ਼ਿਲਕਾ, ਮਹਿੰਦਰ ਘੱਲੂ, ਪਿਰਤਪਾਲ ਸਿੰਘ ਪਨੇਸਰ, ਹਰਭਗਵਾਨ ਸਿੰਘ ਗੁਰਨੇ, ਜੋਤਿੰਦਰ ਜੋਤੀ, ਕੁਲਵਿੰਦਰ ਸਿੰਘ ਤਰਨ ਤਾਰਨ, ਬਲਵਿੰਦਰ ਸਿੰਘ, ਦੇਵਰਾਜ, ਤਰਲੋਚਨ ਸਿੰਘ, ਮਨਜੀਤ ਸਿੰਘ ਗਿੱਲ, ਮੇਲਾ ਸਿੰਘ ਪੁੰਨਾਵਾਲ, ਕਰਤਾਰ ਸਿੰਘ, ਹਰਭਜਨ ਸਿੰਘ ਖੰਗਰ, ਹਰਬੰਤ ਸਿੰਘ ਮਾਂਗਟ, ਸੁਰਿੰਦਰ ਧਰੰਗਲਾ, ਕਸਤੂਰੀ ਲਾਲ, ਸੁਰਿੰਦਰ ਕੁਮਾਰ, ਰਣਜੀਤ ਸਿੰਘ, ਬਿਕਰ ਸਿੰਘ ਸਿਬੀਆ, ਸੁਰਿੰਦਰ ਕੁਮਾਰ ਬਾਲੀਆਂ, ਅਵਿਨਾਸ਼ ਚੰਦ ਸ਼ਰਮਾ, ਦਰਸ਼ਨ ਸਿੰਘ ਚੀਮਾ, ਦੀਦਾਰ ਸਿੰਘ ਛੋਕਰਾ, ਮਨਜੀਤ ਸਿੰਘ ਗਿੱਲ, ਸੁਖਦੇਵ ਚੰਦ ਕੰਬੋਜ ਆਦਿ ਸ਼ਾਮਲ ਸਨ।
ਸ੍ਰੀ ਆਨੰਦਪੁਰ ਸਾਹਿਬ : ਮਾਸਟਰ ਕਾਡਰ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਮੰਗ ਲਈ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕਾਂ ਨੇ ਪਿੰਡ ਗੰਭੀਰਪੁਰ ਸਥਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਵੱਲ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਨੇ ਰਸਤੇ ਵਿੱਚ ਲਾਏ ਬੈਰੀਕੇਡ ਦੀਆਂ ਰੋਕਾਂ ਪਾਰ ਕੀਤੀਆਂ ਅਤੇ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ। ਇਸ ਮੌਕੇ ਮਨਦੀਪ ਸਿੰਘ, ਲਖਵੀਰ ਸਿੰਘ ਖੁੱਡੀ ਕਲਾਂ, ਗੁਰਿੰਦਰ ਸਿੰਘ ਲੁਧਿਆਣਾ, ਪ੍ਰਿਅੰਕਾ ਰਾਣੀ ਅਤੇ ਵੀਰਪਾਲ ਕੌਰ ਨੇ ਕਿਹਾ ਕਿ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਮੋਰਚਾ ਜਾਰੀ ਰਹੇਗਾ। ਸਿੱਖਿਆ ਮੰਤਰੀ ਦੇ ਜਨਮ ਦਿਨ ਮੌਕੇ ਮੁਜ਼ਾਹਰਾਕਾਰੀਆਂ ਨੇ ‘ਹਰਜੋਤ ਸਿੰਘ ਬੈਂਸ’ ਅਤੇ ‘ਸਿੱਖਿਆ ਕ੍ਰਾਂਤੀ ਫੇਲ੍ਹ’ ਲਿਖਿਆ ਕੇਕ ਕੱਟ ਕੇ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ। ਯੂਨੀਅਨ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਸਰਕਾਰ 81 ਹਜ਼ਾਰ ਨੌਕਰੀਆਂ ਦੇਣ ਦੇ ਦਾਅਵੇ ਕਰ ਰਹੀ ਹੈ ਜਦੋਂਕਿ ਦੂਜੇ ਪਾਸੇ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕ ਭਰਤੀ ਦੇ ਨੋਟੀਫਿਕੇਸ਼ਨ ਲਈ ਸੰਘਰਸ਼ ਕਰ ਰਹੇ ਹਨ। ਸਰਕਾਰ ਦੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਅੰਤਰ ਹੈ। ਪ੍ਰਦਰਸ਼ਨ ਵਿੱਚ ਜਸਵੰਤ ਘੁਬਾਇਆ, ਗੁਰਵਿੰਦਰ ਸਿੰਘ, ਗੁਰਿੰਦਰ ਸਿੰਘ, ਅੰਕੁਸ਼, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਕੌਰ, ਰਣਜੀਤ ਕੌਰ, ਸ਼ਾਇਨਾ, ਮਨਜੀਤ ਕੌਰ, ਨਛੱਤਰ ਸਿੰਘ, ਮੰਗਤ ਸਿੰਘ, ਪ੍ਰਵੀਨ ਸਿੰਘ, ਅੰਮ੍ਰਿਤ ਸਿੰਘ ਅਤੇ ਪ੍ਰਵੀਨ ਕੁਮਾਰ ਹਾਜ਼ਰ ਸਨ। ਬੀ ਐੱਡ ਟੈੱਟ ਪਾਸ ਯੂਨੀਅਨ, ਸਰੀਰਕ ਸਿੱਖਿਆ ਟੈੱਟ ਪਾਸ ਯੂਨੀਅਨ ਅਤੇ 1067 ਲੈਕਚਰਾਰ ਯੂਨੀਅਨ ਨੇ ਵੀ ਸੰਘਰਸ਼ ਨੂੰ ਸਮਰਥਨ ਦਿੱਤਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗ ਨਾ ਮੰਨੇ ਜਾਣ ’ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਪੰਜਾਬੀ ਟ੍ਰਿਬਯੂਨ