ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿਚ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ‘ਆਪ’ ਦੇ ਵਿਰੋਧ ’ਚ ਨਾਅਰੇ ਲਾਏ। ਭਰੇ ਹੋਏ ਪੰਡਾਲ ਵਿੱਚ ਅਚਾਨਕ ਹੀ ਬੇਰੁਜ਼ਗਾਰ ਅਧਿਆਪਕਾਂ ਨੇ ਨਾਅਰੇ ਲਾਉਣੇ…
03 ਅਪ੍ਰੈਲ, 2026 – ਫਾਜ਼ਿਲਕਾ : ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿਚ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ‘ਆਪ’ ਦੇ ਵਿਰੋਧ ’ਚ ਨਾਅਰੇ ਲਾਏ। ਭਰੇ ਹੋਏ ਪੰਡਾਲ ਵਿੱਚ ਅਚਾਨਕ ਹੀ ਬੇਰੁਜ਼ਗਾਰ ਅਧਿਆਪਕਾਂ ਨੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਜਿਸ ਕਾਰਨ ਪੁਲੀਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਪੁਲੀਸ ਉਨ੍ਹਾਂ ਨੂੰ ਫੜ ਕੇ ਫਾਜ਼ਿਲਕਾ ਦੇ ਥਾਣਾ ਖੂਹੀ ਖੇੜਾ ਲੈ ਗਈ।
ਮੁੱਖ ਮੰਤਰੀ ਦੇ ਜਾਣ ਮਗਰੋਂ ਨੌਜਵਾਨਾਂ ਨੂੰ ਛੱਡ ਦਿੱਤਾ ਗਿਆ।ਬੇਰੁਜ਼ਗਾਰ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੰਤ ਸਿੰਘ ਘੁਬਾਇਆ, ਨਛੱਤਰ ਸਿੰਘ, ਕਾਲਾ ਸਿੰਘ, ਕੁਲਦੀਪ ਸਿੰਘ ਅਤੇ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਬੇਰੁਜ਼ਗਾਰ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਕਈ ਵਾਰ ਸਿੱਖਿਆ ਮੰਤਰੀ ਅਤੇ ਹੋਰ ਮੰਤਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ ਪਰ ਲਾਰਿਆਂ ਤੋਂ ਸਿਵਾਏ ਉਨ੍ਹਾਂ ਨੂੰ ਅਜੇ ਤੱਕ ਕੁਝ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਰੋਸ ਦਰਜ ਕਰਵਾਉਣ ਲਈ ਉਹ ਅੱਜ ਸ਼ਾਂਤਮਈ ਢੰਗ ਨਾਲ ਮੁਜ਼ਾਹਰਾ ਕਰ ਰਹੇ ਸਨ ਪਰ ਪੁਲੀਸ ਉਨ੍ਹਾਂ ਨੂੰ ਪਹਿਲਾਂ ਅਣਦੱਸੀ ਜਗ੍ਹਾ ’ਤੇ ਲੈ ਗਈ ਅਤੇ ਫਿਰ ਥਾਣੇ ਵਿਚ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ।
ਪੰਜਾਬੀ ਟ੍ਰਿਬਯੂਨ
CM Bhagwant Mann ਦੀ Fazilka ਰੈਲੀ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲੀਸ ਨੇ ਕੀਤਾ ਗ੍ਰਿਫਤਾਰ
ਮੁੱਖ ਮੰਤਰੀ ਦੇ ਵਾਪਸ ਜਾਣ ਤੋਂ ਬਾਅਦ ਅਧਿਆਪਕਾਂ ਨੂੰ ਛੱਡਿਆ
ਫਾਜ਼ਿਲਕਾ ਵਿਖੇ ਵਿਕਾਸ ਕਾਰਜਾਂ ਦੇ ਨਾਮ ’ਤੇ ਕੀਤੀ ਗਈ ਰੈਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਨ ਸਿੰਘ ਮਾਨ ਵੱਲੋਂ ਸੰਬੋਧਨ ਕਰਨ ਮੌਕੇ ਬੇਰੁਜ਼ਗਾਰ ਬੀਐਡ ਟੈਟ ਪਾਸ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਜਿੱਥੇ ਆਵਾਜ਼ ਬੁਲੰਦ ਕੀਤੀ ਗਈ ਉੱਥੇ ਵਾਅਦਾ ਖਿਲਾਫੀ ਖਿਲਾਫ ਆਮ ਆਦਮੀ ਪਾਰਟੀ ਦੇ ਵਿਰੋਧ ਵਿੱਚ ਨਾਅਰੇ ਲਗਾਏ ਗਏ। ਜਦੋਂ ਪੰਡਾਲ ਵਿੱਚੋਂ ਬੇਰੁਜ਼ਗਾਰ ਅਧਿਆਪਕਾਂ ਨੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਤਾਂ ਉਥੇ ਮੌਜੂਦ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਰੁਜ਼ਗਾਰ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੰਤ ਸਿੰਘ ਘੁਬਾਇਆ, ਸੂਬਾਈ ਆਗੂ ਨਛੱਤਰ ਸਿੰਘ, ਕਾਲਾ ਸਿੰਘ, ਕੁਲਦੀਪ ਸਿੰਘ ਅਤੇ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਕਈ ਵਾਰ ਸਿੱਖਿਆ ਮੰਤਰੀ ਅਤੇ ਹੋਰ ਮੰਤਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ, ਪਰੰਤੂ ਲਾਰਿਆਂ ਤੋਂ ਸਿਵਾਏ ਉਹਨਾਂ ਨੂੰ ਅਜੇ ਤੱਕ ਕੁਝ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਇਸ ਸਬੰਧੀ ਰੋਸ ਦਰਜ ਕਰਵਾਉਣ ਲਈ ਉਹ ਅੱਜ ਸ਼ਾਂਤਮਈ ਢੰਗ ਨਾਲ ਆਪਣਾ ਪ੍ਰਦਰਸ਼ਨ ਕਰ ਰਹੇ ਸਨ ਪ੍ਰੰਤੂ ਪੁਲੀਸ ਉਹਨਾਂ ਨੂੰ ਪਹਿਲਾਂ ਅਣਦੱਸੀ ਜਗ੍ਹਾਂ ’ਤੇ ਲੈ ਗਈ ਅਤੇ ਫਿਰ ਉਹਨਾਂ ਨੂੰ ਖੋਈ ਖੇੜਾ ਥਾਣਾ ਵਿੱਚ ਬੰਦ ਕਰ ਦਿੱਤਾ ਗਿਆ। ਉਹਨਾਂ ਦੱਸਿਆ ਕਿ ਹੁਣ ਦੇਰ ਸ਼ਾਮ ਉਹਨਾਂ ਨੂੰ ਪੁਲੀਸ ਨੇ ਛੱਡ ਦਿੱਤਾ ਹੈ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਸਬਕ ਸਕਾਉਣ ਲਈ ਉਹ ਪੂਰੇ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ।
ਪੰਜਾਬੀ ਟ੍ਰਿਬਯੂਨ