ਦੋ ਜਣਿਆਂ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਹੋਈ ਸੀ ਤਕਰਾਰ
22 ਜਨਵਰੀ, 2026 – ਚੰਡੀਗੜ੍ਹ : ਲੁਧਿਆਣਾ ਦੇ ਜਮਾਲਪੁਰ ਵਿਚ ਅੱਜ ਬਾਅਦ ਦੁਪਹਿਰ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਪਤਾ ਲੱਗਿਆ ਹੈ ਕਿ ਗੋਲੀਆਂ ਚਲਾਉਣ ਵਾਲੇ ਦੀ ਪਹਿਲਾਂ ਇਸ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ ਜਿਸ ਤੋਂ ਬਾਅਦ ਉਸ ਨੇ ਨੌਜਵਾਨ ਨੂੰ ਗੋਲੀਆਂ ਮਾਰੀਆਂ ਤੇ ਇਸ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਮੁੰਡੀਆਂ ਪਿੰਡ ਦਾ ਰਹਿਣ ਵਾਲਾ ਸੀ। ਪੁਲੀਸ ਇਸ ਵੇਲੇ ਘਟਨਾ ਸਥਾਨ ’ਤੇ ਪੁੱਜ ਗਈ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮ੍ਰਿਤਕ ਦੀ ਸ਼ਨਾਖਤ ਵੀਹ ਸਾਲਾ ਪ੍ਰਦੀਪ ਕੁਮਾਰ ਬਿੱਲਾ ਵਜੋਂ ਹੋਈ ਹੈ। ਉਹ ਰਾਮ ਨਗਰ ਮੁੰਡੀਆਂ ਦਾ ਰਹਿਣ ਵਾਲਾ ਸੀ। ਉਹ ਅੱਜ ਪਾਰਕ ਵਿਚ ਸੈਰ ਕਰ ਰਿਹਾ ਸੀ ਕਿ ਇਸ ਦੌਰਾਨ ਇਕ ਨੌਜਵਾਨ ਉੱਥੇ ਆਇਆ ਅਤੇ ਦੋਵਾਂ ਦੀ ਬਹਿਸਬਾਜ਼ੀ ਹੋਈ ਜਿਸ ਤੋਂ ਬਾਅਦ ਉਸ ਨੇ ਗੋਲੀ ਮਾਰ ਦਿੱਤੀ। ਇਸ ਦੌਰਾਨ ਬਿੱਲਾ ਉੱਥੇ ਹੀ ਡਿੱਗ ਪਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੰਜਾਬੀ ਟ੍ਰਿਬਯੂਨ