ਖਰਚੇ ਘਟਾਓ, ਆਮਦਨ ਵਧਾਓ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਵਧਦੇ ਕਰਜ਼ੇ ‘ਤੇ ਚਿੰਤਾ ਜ਼ਾਹਰ ਕਰਦਿਆਂ ਇੱਕ ਸੰਤੁਲਿਤ ਬਜਟ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।
11 ਮਾਰਚ, 2026 – ਪਟਿਆਲਾ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਵਧਦੇ ਕਰਜ਼ੇ ‘ਤੇ ਚਿੰਤਾ ਜ਼ਾਹਰ ਕਰਦਿਆਂ ਇੱਕ ਸੰਤੁਲਿਤ ਬਜਟ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਪੰਜਾਬ ਦਾ ਬਜਟ ਪੇਸ਼ ਹੋਣ ਦੇ ਇੱਕ ਦਿਨ ਬਾਅਦ ਉਨ੍ਹਾਂ ਕਿਹਾ ਕਿ ਸੂਬੇ ਸਿਰ ਕਰਜ਼ਾ 4 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ, ਇਸ ਲਈ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸੂਬੇ ਦੀ ਆਮਦਨ ਉਸ ਦੇ ਖਰਚਿਆਂ ਨਾਲੋਂ ਵੱਧ ਹੋਵੇ। ਉਨ੍ਹਾਂ ਕਿਹਾ ਕਿ ਕਰਜ਼ੇ ਨੂੰ ਕਾਬੂ ਕਰਨਾ ਸੂਬੇ ਦੀ ਆਰਥਿਕ ਸਿਹਤ ਲਈ ਬਹੁਤ ਜ਼ਰੂਰੀ ਹੈ।
ਇਸ ਦੌਰਾਨ ਰਾਜਪਾਲ ਕਟਾਰੀਆ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਉਹ ਪਹਿਲੀ ਵਾਰ ਇੱਥੇ ਆ ਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅਨੁਸਾਰ ਇਹ ਮੰਦਰ ਲੱਖਾਂ ਲੋਕਾਂ ਦੀ ਸ਼ਰਧਾ ਦਾ ਕੇਂਦਰ ਹੈ ਅਤੇ ਨਵੀਨੀਕਰਨ ਦੇ ਚੱਲ ਰਹੇ ਕੰਮ ਮੁਕੰਮਲ ਹੋਣ ਤੋਂ ਬਾਅਦ ਇਹ ਇੱਕ ਵੱਡਾ ਤੀਰਥ ਅਸਥਾਨ ਬਣ ਕੇ ਉਭਰੇਗਾ।
ਪੰਜਾਬੀ ਟ੍ਰਿਬਯੂਨ