11 ਫਰਵਰੀ, 2025 – ਫ਼ਤਹਿਗੜ੍ਹ ਪੰਜਤੂਰ : ਇੱਥੋਂ ਦੇ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਪ੍ਰੀਖਿਆ ’ਤੇ ਚਰਚਾ ’ਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਬੱਚਿਆਂ ਨੂੰ ਤਣਾਅ ਮੁਕਤ ਰਹਿ ਕੇ ਪ੍ਰੀਖਿਆ ਦੇਣ ਲਈ ਪ੍ਰੇਰਿਆ।
ਸਕੂਲ ਪ੍ਰਿੰਸੀਪਲ ਅਮਰਦੀਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਪ੍ਰੋਗਰਾਮ ਬਹੁਤ ਹੀ ਗਿਆਨ ਭਰਪੂਰ ਸੀ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮਡੀ ਰਣਜੀਤ ਕੌਰ ਸੰਧੂ ਨੇ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।
ਪੰਜਾਬੀ ਟ੍ਰਿਬਯੂਨ
test