ਗੁਰ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ, ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ।
ਗੁਰ ਅਮਰਦਾਸ ਦਾ ਸੱਚਖੰਡ ਵਾਪਸੀ ਦਾ ਸਮਾਂ ਨੇੜੇ ਆ ਜਾਣ ਕਰਕੇ ਤੀਜੇ ਗੁਰੂ ਸਾਹਿਬ ਜੀ ਨੇ 1 ਸਤੰਬਰ, 1574 ਚੌਥੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਬਖਸ਼ਿਸ਼ ਕੀਤੀ, ਬਾਬਾ ਬੁੱਢਾ ਜੀ ਨੇ ਗੁਰਿਆਈ ਤਿਲਕ ਦੀ ਰਸਮ ਅਦਾ ਕੀਤੀ, ਉਸੇ ਦਿਨ ਹੀ ਸ੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤਿ ਸਮਾਏ, ਇਸ ਤੋਂ ਬਾਅਦ ਸਾਲ 1574 ਵਿੱਚ ਹੀ ਸ੍ਰੀ ਗੁਰੂ ਰਾਮਦਾਸ, ਸ੍ਰੀ ਗੁਰੂ ਅਮਰਦਾਸ ਜੀ ਦੇ ਆਸ਼ੇ ਨੂੰ ਪੂਰਾ ਕਰਨ ਲਈ ਆਪਣੇ ਤਿੰਨੋਂ ਪੁੱਤਰਾਂ ਪ੍ਰਿਥੀ ਚੰਦ, ਸ੍ਰੀ ਮਹਾਂਦੇਵ ਅਤੇ ਸ੍ਰੀ (ਗੁਰੂ) ਅਰਜਨ ਦੇਵ ਜੀ ਨੂੰ ਨਾਲ ਲੈ ਕੇ ਗੁਰੂ ਕੇ ਚੱਕ (ਅੰਮ੍ਰਿਤਸਰ) ਆ ਗਏ; ਸਭ ਤੋਂ ਪਹਿਲੀ ਸੇਵਾ ਜੋ ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸੰਤੋਖਸਰ ਦੀ ਚਲ ਰਹੀ ਸੀ, ਉਸ ਨੂੰ ਅਰੰਭਿਆ ਅਤੇ ਜਿਸ ਟਾਹਲੀ ਹੇਠ ਬੈਠ ਕੇ ਆਪ ਜੀ ਸੇਵਾ ਕਰਵਾਇਆ ਕਰਦੇ ਸਨ, ਅੱਜਕਲ੍ਹ ਉਥੇ ਗੁਰਦੁਆਰਾ ਟਾਹਲੀ ਸਾਹਿਬ ਸੁਸ਼ੋਭਿਤ ਹੈ।ਫਿਰ ਗੁਰ ਰਾਮਦਾਸ ਨੇ ਸੰਨ 1577 ਵਿੱਚ ਪਿੰਡ ਤੁੰਗ ਦੇ ਜ਼ਿਮੀਂਦਾਰਾਂ ਨੂੰ 700 [[ਅਕਬਰੀ] ਮੋਹਰਾਂ ਦੇ ਕੇ ਪੰਜ ਸੌ ਵਿਘੇ ਜ਼ਮੀਨ ਗੁਰੂ ਕੇ ਚੱਕ ਵਾਲੀ ਥਾਂ ਪ੍ਰਾਪਤ ਕੀਤੀ ਸੀ, ਜਿਸ ਦਾ ਨਾਮ ਬਾਅਦ ਵਿੱਚ ਚੱਕ ਰਾਮਦਾਸ ਪੈ ਗਿਆ।
ਇਸੇ ਸਾਲ ਸ੍ਰੀ ਗੁਰੂ ਰਾਮਦਾਸ ਜੀ ਨੇ ਦੁਖ ਭੰਜਨੀ ਬੇਰੀ ਵਾਲੇ ਥਾਂ ਇੱਕ ਸਰੋਵਰ ਦੀ ਖੁਦਵਾਈ ਆਰੰਭੀ, ਜਿਸ ਨੂੰ ਬਾਅਦ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ। ਇਸ ਸਰੋਵਰ ਦਾ ਨਾਮ ਆਪਣੀ ਦੂਰ ਅੰਦੇਸ਼ੀ ਨਾਲ ਅੰਮ੍ਰਿਤਸਰ ਰੱਖਿਆ। ਇਸ ਤੋਂ ਹੀ ਇਸ ਨਗਰ ਦਾ ਨਾਮ ਅੰਮ੍ਰਿਤਸਰ ਪਿਆ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵਿਆਹ 23 ਹਾੜ ਸੰਮਤ 1636 ਨੂੰ ਮੌ ਪਿੰਡ (ਤਹਿਸੀਲ ਫਿਲੌਰ) ਦੇ ਵਸਨੀਕ ਸ੍ਰੀ ਕਿਸ਼ਨ ਚੰਦ ਜੀ ਦੀ ਸਪੁੱਤਰੀ ਮਾਤਾ ਗੰਗਾ ਜੀ ਨਾਲ ਹੋਇਆ, ਉਸ ਵੇਲੇ ਆਪ ਜੀ ਦੀ ਉਮਰ 16 ਸਾਲ ਦੀ ਸੀ।ਜਦ ਮਾਤਾ ਗੰਗਾ ਜੀ ਮਨ ਵਿੱਚ ਪੁੱਤਰ ਪ੍ਰਾਪਤੀ ਦੀ ਇੱਛਾ ਲੈ ਬਾਬਾ ਬੁੱਢਾ ਜੀ ਲਈ ਹੱਥੀਂ ਪ੍ਰਸ਼ਾਦਾ ਤਿਆਰ ਕਰਕੇ ,ਬੀੜ ਸਾਹਿਬ ਪੁੱਜੇ ਤਾਂ ਪਰਸ਼ਾਦ ਛਕਣ ਲੱਗਿਆਂ ਪ੍ਰਸੰਨ ਚਿਤ ਮੁਦਰਾ ਵਿੱਚ ਹੋਏ ਬਾਬਾ ਜੀ ਦੇ ਵਰਦਾਨ ਨਾਲ ਮਾਤਾ ਗੰਗਾ ਜੀ ਦੀ ਕੁੱਖੋਂ 21 ਹਾੜ ਸੰਮਤ 1652 (19 ਜੂਨ 1595) ਨੂੰ ਛੇਵੇਂ ਗੁਰੂ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਯੋਧਾ ਪੁੱਤਰ ਦਾ ਜਨਮ ਹੋਇਆ ਸੀ। ਇਧਰ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਨਿੱਕੇ ਸਪੁੱਤਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਧਰਮ ਪ੍ਰਤੀ ਲਗਨ, ਪਿਆਰ, ਸਤਿਕਾਰ, ਸੁਭਾਅ ਵਿੱਚ ਨਿਮਰਤਾ ਆਦਿ ਦੇ ਗੁਣਾਂ ਨੂੰ ਦੇਖਦੇ ਹੋਏ 1 ਸਤੰਬਰ 1581 ਨੂੰ ਜੋਤੀ ਜੋਤਿ ਸਮਾਉਣ ਵੇਲੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ, ਬਾਬਾ ਬੁੱਢਾ ਸਾਹਿਬ ਜੀ ਹੱਥੋਂ ਗੁਰਿਆਈ ਦਾ ਤਿਲਕ ਬਖਸ਼ਿਸ਼ ਕੀਤਾ ਅਤੇ ਆਪ ਚੌਥੇ ਗੁਰੂ ਉਸੇ ਦਿਨ ਹੀ ਜੋਤੀ ਜੋਤਿ ਸਮਾ ਗਏ।
ਉਸ ਵਕਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਉਮਰ 18 ਸਾਲ ਦੀ ਸੀ। ਦਸ ਤਾਰ ਬੰਦੀ ਦੀ ਰਸਮ ਤੋਂ ਬਾਅਦ ਆਪ ਜੀ ਅਕਤੂਬਰ ਮਹੀਨੇ ਸ੍ਰੀ ਅੰਮ੍ਰਿਤਸਰ ਆ ਗਏ।ਗੁਰਗੱਦੀ ਤੇ ਬਿਰਾਜਮਾਨ ਹੋ ਕੇ ਆਪ ਜੀ ਨੇ ਧ ਰ ਮ ਪ੍ਰਚਾਰ ਦੇ ਨਾਲ-ਨਾਲ ਗੁਰੂ ਰਾਮਦਾਸ ਜੀ ਵੱਲੋਂ ਅਰੰਭੇ ਕਾਰਜਾਂ ਨੂੰ ਨੇ ਪ ਰੇ ਚਾ ੜ੍ਹ ਨਾ ਸ਼ੁਰੂ ਕੀਤਾ। ਸੰਗਤਾਂ ਦੇ ਨਾਲ-ਨਾਲ ਬਾਬਾ ਬੁੱਢਾ ਜੀ ਅਤੇ ਭਾਈ ਸਾਲ੍ਹੋ ਜੀ ਨੂੰ ਇਨ੍ਹਾਂ ਕੰਮਾਂ ਲਈ ਜਥੇਦਾਰ ਥਾਪਿਆ ਅਤੇ ਨਾਲ ਹੀ ਆਪ ਜੀ ਨੇ ਦੂਰ-ਦੂਰ ਤਕ ਗੁਰਸਿੱਖੀ ਨੂੰ ਪ੍ਰਚਾਰਿਆ। ਆਗਰੇ ਤੋਂ ਚੱਲ ਕੇ ਗੁਰੂ ਸਾਹਿਬ ਦੇ ਦਰਸ਼ਨਾਂ ਹਿਤ ਭਾਈ ਗੁਰਦਾਸ ਜੀ ਅੰਮ੍ਰਿਤਸਰ ਵਿਖੇ 1583 ਦੇ ਆਰੰਭ ਵਿੱਚ ਗੁਰੂ ਸਾਹਿਬ ਨੂੰ ਮਿਲੇ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਆਰੰਭੀ ਸੰਨ 1586 ਈਃ ਵਿੱਚ ਸੰਤੋਖਸਰ ਗੁਰਦੁਆਰਾ ਸਾਹਿਬ ਦੀ ਸੇਵਾ ਵਿੱਚ ਭਾਈ ਗੁਰਦਾਸ ਜੀ ਨੇ ਅਹਿਮ ਯੋਗਦਾਨ ਪਾਇਆ, ਸਿੱਖੀ ਨੂੰ ਮਜ਼ਬੂਤ ਕਰਨ ਲਈ ਗੁਰੂ ਸਾਹਿਬ ਜੀ ਨੇ 3 ਜਨਵਰੀ, 1588 (ਮਾਘੀ ਵਾਲੇ ਦਿਨ) ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰੱਖਣ ਦਾ ਪਵਿੱਤਰ ਕੰਮ ਮੁਸਲਮਾਨ ਫਕੀਰ ਸਾਈਂ ਮੀਆਂ ਮੀਰ (ਪੂਰਾ ਨਾਮ ਮੁਅਈਨ-ਉਲ-ਅਸਲਾਮ) ਤੋਂ ਕਰਵਾਇਆ। ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਪਾਸੇ ਦਰਵਾਜ਼ੇ ਰਖਵਾਉਣ ਦਾ ਗੁਰੂ ਸਾਹਿਬ ਦਾ ਮੰਤਵ ਸਾਰੇ ਧਰਮਾਂ ਨੂੰ ਬਰਾਬਰ ਦਾ ਸਤਿਕਾਰ ਦੇਣਾ ਸੀ। ਸਰੋਵਰ ਵਿੱਚ ਬਿਰਾਜਮਾਨ ਸ੍ਰੀ ਹਰਿਮੰਦਰ ਸਾਹਿਬ ਦੀ ਮੂਰਤ ਅਤੇ ਦਿਨ-ਰਾਤ ਹੁੰਦਾ ਗੁਰਬਾਣੀ ਦਾ ਕੀਰਤਨ ਸੁਣ ਕੇ ਅਤੇ ਅਚਰਜ ਨਜ਼ਾਰੇ ਤੱਕ ਕੇ ਦੇਖਣ ਵਾਲੇ ਦੇ ਮਨ ਵਿੱਚ ਅਜਿਹਾ ਸਵਾਲ ਪੈਦਾ ਹੈ ਕਿ ਕੀ ਇਸ ਤੋਂ ਅੱਗੇ ਵੀ ਕੋਈ ਸੱਚ ਖੰਡ ਹੈ?
1590 ਤਕ ਗੁਰੂ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੀ ਸੇਵਾ ਵਿੱਚ ਰੁੱਝੇ ਰਹੇ ਅਤੇ ਇਸੇ ਹੀ ਸਾਲ ਗੁਰੂ ਸਾਹਿਬ ਨੇ 15 ਅਪ੍ਰੈਲ 1590 ਈ. ਬਾਬਾ ਬੁੱਢਾ ਜੀ ਦੇ ਅਰਦਾਸਾ ਸੋ ਧ ਣ ਉਪਰੰਤ ਤਰਨ ਤਾਰਨ ਸਰੋਵਰ ਦੀ ਨੀਂਹ ਰੱਖੀ, ਕਿਉਂਕਿ ਸਿੱਖੀ ਦੇ ਅਸੂਲ ਹਨ, ਆਪ ਤਰਨਾ ਅਤੇ ਦੂਜਿਆਂ ਨੂੰ ਤਾਰਨਾ ਅਤੇ ਗੁਰੂ ਸਾਹਿਬ ਦਾ ਮਨੋ ਰਥ ਗੁਰੂ ਨਾਨਕ ਸਾਹਿਬ ਦੀ ਸਿੱਖੀ ਨੂੰ ਪ੍ਰਚਾਰਨਾ ਸੀ ਅਤੇ ਖਾਸ ਕਰਕੇ ਇਸ ਇਲਾਕੇ ਦੇ ਹਾਕਮ ਨੂਰਦੀਨ ਅਤੇ ਉਸ ਦੇ ਪੁੱਤਰ ਅਮੀਰ ਦੀਨ ਅਤੇ ਸਖੀ ਸਰਵਰਾਂ ਦੇ ਵਧ ਰਹੇ ਮੁ ਸ ਲ ਮਾ ਨੀ ਪ੍ਰਭਾਵ ਨੂੰ ਰੋ ਕ ਣਾ ਸੀ, ਇਸ ਲਈ ਆਪ ਜੀ ਖੁ ਦ ਪ੍ਰਚਾਰ ਹਿੱਤ ਖਡੂਰ ਸਾਹਿਬ ਅਤੇ ਹੋਰ ਇਲਾਕਿਆਂ ਵਿੱਚ ਗਏ। ਤਰਨ ਤਾਰਨ ਵਿੱਚ ਕੋ ਹ ੜੀ ਘਰ ਬਣਵਾਉਣ ਉਪਰੰਤ ਸਰੋਵਰ ਦੇ ਪਾਣੀ ਨੂੰ ਅੰਮ੍ਰਿਤ ਰੂਪ ਵਿੱਚ ਬ ਦ ਲ ਕੇ ਕੋਹ ੜਿਆਂ ਦਾ ਕੋ ਹ ੜ ਹਮੇਸ਼ਾ ਲਈ ਖ ਤ ਮ ਕੀਤਾ।
1593 ਵਿੱਚ ਆਪ ਜੀ ਨੇ ਜਲੰਧਰ ਕੋਲ (ਦੁਆਬੇ ਵਿਚ) ਧਰਮ ਪ੍ਰਚਾਰ ਕੇਂਦਰ ਹਿਤ ਕਰਤਾਰਪੁਰ ਵਸਾਇਆ ਅਤੇ ਮਾਤਾ ਗੰਗਾ ਜੀ ਦੇ ਨਾਮ ’ਤੇ ਖੂਹ ਲਗਵਾਇਆ। 1594 ਈਃ ਨੂੰ ਆਪ ਜੀ ਨੇ ਗੁਰੂ ਕੀ ਵਡਾਲੀ ਨੂੰ ਧ ਰ ਮ ਪ੍ਰ ਚਾ ਰ ਹਿਤ ਪੱਕਾ ਟਿਕਾਣਾ ਬਣਾਇਆ, ਇਥੇ ਹੀ ਛੇਵੇਂ ਗੁਰੂ ਸਾਹਿਬ ਦਾ ਜਨਮ ਹੋਇਆ। ਇਨ੍ਹਾਂ ਹੀ ਸਾਲਾਂ ਵਿੱਚ ਸੋ ਕਾ ਪੈ ਜਾਣ ਕਾਰਨ ਜਨਤਾ ਦੀ ਲੋੜ ਨੂੰ ਮੁੱਖ ਰੱਖ ਕੇ ਆਪ ਜੀ ਨੇ ਦੋ-ਹਰਟੇ, ਚਾਰ-ਹਰਟੇ ਖੂਹ ਲਗਵਾਏ। ਗੁਰੂ ਕੀ ਵਡਾਲੀ ਦੇ ਪੱਛਮ ਵੱਲ ਛੇ-ਹਰਟਾ ਖੂਹ (ਜਿੱਥੇ ਗੁਰਦੁਆਰਾ ਛੇਹਰਟਾ ਸਾਹਿਬ ਹੈ) ਲਗਵਾਇਆ।
ਇਕ ਵਾਰੀ ਲਾਹੌਰ ਤੋਂ ਸੰਗਤ ਦਾ ਜਥਾ ਗੋਇੰਦਵਾਲ ਆ ਕੇ ਠਹਿਰਿਆ। ਜਥੇ ’ਚ ਭਾਈ ਜੇਠਾ ਜੀ ਦੀ ਬਰਾਦਰੀ ਦੇ ਲੋਕ ਵੀ ਸਨ। ਜਦੋ ਉਹ ਲੋਕ ਮਿਲੇ ਤਾਂ ਆਪ ਨੇ ਸਿਰ ’ਤੇ ਟੋਕਰੀ ਚੁੱਕੀ ਹੋਈ ਸੀ। ਉਨ੍ਹਾਂ ਨੇ ਬਹੁਤ ਬੁਰਾ ਮਨਾਇਆ ਤਾਂ ਗੁਰੂ ਅਮਰਦਾਸ ਜੀ ਨੇ ਕਿਹਾ ਕਿ ਇਹ ਮਿੱਟੀ ਗਾਰਾ ਨਹÄ ਇਹ ਤਾਂ ਵਡਿੱਤਣ ਦਾ ਕੇਸਰ ਹੈ, ਸਿਰ ਉੱਤੇ ਮੜਾਸਾ ਨਹÄ ਸਗੋਂ ਚਾਰ ਚੱਕ ਦੀ ਪਾਤਸ਼ਾਹੀ ਦਾ ਛਤਰ ਹੈ। ਇਕ ਵਾਰ ਗੁਰੂ ਅਮਰਦਾਸ ਜੀ ਨੇ ਬੀਬੀ ਭਾਨੀ ਜੀ ਨੂੰ ਕਿਹਾ ਕਿ ਜੇ ਰਾਮਦਾਸ ਗੁਜਰ ਜਾਣ ਤਾਂ ਤੂੰ ਕੀ ਕਰੇਗੀ? ਬੀਬੀ ਭਾਨੀ ਜੀ ਨੇ ਨਿਮਰਤਾ ਸਹਿਤ ਆਪਣੀ ਨੱਥ ਉਤਾਰ ਦਿੱਤੀ, ਜਿਸ ਦਾ ਭਾਵ ਸੀ ਕਿ ਜੋ ਰੱਬ ਦੀ ਰਜ਼ਾ ਹੋਏਗੀ ਮਨਜ਼ੂਰ ਹੋਏਗੀ। ਇਹ ਦੇਖ ਕੇ ਗੁਰਦੇਵ ਪਿਤਾ ਨੇ ਬੀਬੀ ਭਾਨੀ ਜੀ ਨੂੰ ਅਸ਼ੀਰਵਾਦ ਦਿੱਤਾ ਕਿ ਸਾਡੀ ਬਾਕੀ ਦੀ ਉਮਰ ਵੀ ਰਾਮਦਾਸ ਦੇ ਲੇਖੇ ਹੈ। ਇੰਨਾ ਕਹਿ ਕੇ ਆਪ ਬਾਉਲੀ ਵੱਲ ਚੱਲ ਪਏ। ਉਸ ਸਮੇਂ ਭਾਈ ਰਾਮਦਾਸ ਜੀ ਸਿਰ ਤੇ ਟੋਕਰੀ ਚੁੱਕੀ ਜਾ ਰਹੇ ਸਨ ਤਾਂ ਗੁਰੂ ਅਮਰਦਾਸ ਜੀ ਨੇ ਟੋਕਰੀ ਉਤਰਵਾ ਕੇ ਕਿਹਾ ਕਿ ਆਪ ਨੂੰ ਗੁਰਗੱਦੀ ਸੌਂਪਣ ਦਾ ਵਕਤ ਆ ਗਿਆ ਹੈ।
ਆਪ ਜੀ ਨੇ ਕਿਹਾ ਕਿ ਹੇ! ਮੇਰੇ ਮਾਲਿਕ ਗੁਰਗੱਦੀ ਨਹÄ ਮੈਨੂੰ ਸੇਵਾ ਦਾ ਦਾਨ ਦਿਓ, ਗੱਦੀ ਮੋਹਰੀ ਜੀ ਨੂੰ ਦੇ ਦਿਓ। ਆਖ਼ਰੀ ਪ੍ਰੀਖਿਆ ਗੁਰੂ ਘਰ ਦੇ ਦੋਵਾਂ ਜਵਾਈਆਂ ਭਾਈ ਰਾਮਾ ਜੀ ਤੇ ਭਾਈ ਰਾਮਦਾਸ ਜੀ ਵਿਚ ਹੋਈ। ਗੁਰੂ ਅਮਰਦਾਸ ਜੀ ਨੇ ਭਾਈ ਰਾਮਾ ਜੀ ਤੇ ਭਾਈ ਰਾਮਦਾਸ ਜੀ ਨੂੰ ਥੜ੍ਹਾ ਬਣਾਉਣ ਲਈ ਕਿਹਾ। ਥੜ੍ਹ੍ਹਾ ਬਣ ਜਾਣ ’ਤੇ ਥੜ੍ਹਾ ਢਾਉਣ ਲਈ ਕਹਿ ਦਿੱਤਾ। ਚੌਥੀ ਵਾਰ ਥੜ੍ਹਾ ਬਣਾਉਣ ’ਤੇ ਭਾਈ ਰਾਮਾ ਜੀ ਖਿਝ ਗਏ। ਭਾਈ ਰਾਮਦਾਸ ਜੀ ਥੜ੍ਹਾ ਬਣਾ ਦਿੰਦੇ ਤੇ ਢਾਹ ਵੀ ਦਿੰਦੇ। ਸੱਤਵੀਂ ਵਾਰ ਥੜ੍ਹਾ ਬਣਾਉਣ ’ਤੇ ਗੁਰੂ ਅਮਰਦਾਸ ਜੀ ਨੇ ਕਿਹਾ ਕਿ ਅੱਛਾ ਨਹੀ ਬਣਾਇਆ ਤਾਂ ਭਾਈ ਜੇਠਾ ਜੀ ਨੇ ਗੁਰੂ ਜੀ ਦੇ ਚਰਨ ਪਕੜ ਲਏ ਤੇ ਕਿਹਾ ਕਿ ਮੈਂ ਭੁੱਲਣਹਾਰ ਹਾਂ, ਤੁਸੀ ਕਿ੍ਰਪਾਲੂ ਹੋ। ਵਾਰ-ਵਾਰ ਭੁੱਲਾਂ ਬਖ਼ਸ਼ ਦਿੰਦੇ ਹੋ। ਗੁਰੂ ਜੀ ਨੇ ਸਭ ਨੂੰ ਕਿਹਾ ਕਿ ‘ਇਨ੍ਹਾਂ ਦੀ ਸੇਵਾ ਮੈਨੂੰ ਪਸੰਦ ਆਈ। ਇਹ ਸੱਚੇ ਪ੍ਰੇਮੀ ਹਨ। ਰਾਮ ਦਾਸ ਮਹਾਨ ਪੁਰਸ਼ ਹੈ, ਇਸ ਸਦਕਾ ਕਿਤਨੇ ਹੀ ਤਰ ਜਾਣਗੇ।’
ਗੁਰੂ ਅਮਰਦਾਸ ਜੀ ਨੇ 1 ਸਤੰਬਰ 1574 ਨੂੰ ਗੋਇੰਦਵਾਲ ਸਾਹਿਬ ਵਿਖੇ ਆਪ ਨੂੰ ਗੁਰਿਆਈ ਸੌਂਪੀ। 1581 ਨੂੰ ਆਪ ਗੁਰਗੱਦੀ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸੌਂਪ ਕੇ ਗੁਰੂ ਰਾਮਦਾਸ ਜੀ ਜੋਤੀ ਜੋਤ ਸਮਾ ਗਏ।
ਪੰਜਾਬੀ ਧਰਤੀ
https://www.punjabidharti.com/gurudwara-wiki/shri-guru-ramdas-ji-di-jeevni/