ਭਾਜਪਾ ਨੇ ਸੂਬੇ ਵਿੱਚ ਵਿਗਡ਼ ਰਹੀ ਕਾਨੂੰਨ ਵਿਵਸਥਾ ’ਤੇ ਸੂਬਾ ਸਰਕਾਰ ਘੇਰੀ
26 ਫਰਵਰੀ, 2026 – ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟਾਈ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਕਾਂਗਰਸੀ ਆਗੂ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸੂਬੇ ਦੀ ਕਾਨੂੰਨ ਵਿਵਸਥਾ ਸੁਧਾਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਸਾਫ਼ ਹੈ ਕਿ ਪੰਜਾਬ ਵਿੱਚ ਭਾਜਪਾ ਹੀ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਦੇ ਸਮਰੱਥ ਹੈ। ‘ਆਪ’ ਸਰਕਾਰ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਕਰਕੇ ਗੈਂਗਸਟਰ ਅਤੇ ਨਸ਼ਾ ਤਸਕਰ ਤੇਜ਼ੀ ਨਾਲ ਪੈਰ ਪਸਾਰ ਰਹੇ ਹਨ। ਪਿਛਲੇ ਥੋੜ੍ਹੇ ਸਮੇਂ ਵਿੱਚ ਹੀ ਪੰਜਾਬ ਵਿੱਚ ਹੈਂਡ ਗ੍ਰਨੇਡ ਹਮਲਿਆਂ ਦੀਆਂ ਤਕਰੀਬਨ 20 ਵਾਰਦਾਤਾਂ ਹੋ ਚੁੱਕੀਆਂ ਹਨ। ਇਹ ਸੂਬੇ ਵਿੱਚ ਵਧ ਰਹੇ ਗੈਂਗਸਟਰਵਾਦ, ਨਾਰਕੋ-ਟੈਰਰਿਜ਼ਮ ਅਤੇ ਅਤਿਵਾਦ ਦਾ ਨਤੀਜਾ ਹੈ ਪਰ ਸੂਬਾ ਸਰਕਾਰ ਇਨ੍ਹਾਂ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਚਿੰਤਾ ਜਤਾਈ ਕਿ ਪਹਿਲਾਂ ਪੰਜਾਬ ਵਿੱਚ ਏਕੇ-47 ਦੀ ਦਹਿਸ਼ਤ ਸੀ ਅਤੇ ਹੁਣ ਹੈਂਡ ਗ੍ਰਨੇਡ ਹਮਲੇ ਹੋ ਰਹੇ ਹਨ। ਜਾਖੜ ਨੇ ਮੋਗਾ ਰੈਲੀ ਵਿੱਚ ਮੁੱਖ ਸਕੱਤਰ ਅਤੇ ਡੀ ਜੀ ਪੀ ਵੱਲੋਂ ਭਾਸ਼ਣ ਦੇਣ ’ਤੇ ਵੀ ਸਵਾਲ ਚੁੱਕੇ।
ਪੰਜਾਬੀ ਟ੍ਰਿਬਯੂਨ