• Skip to main content
  • Skip to secondary menu
  • Skip to primary sidebar
  • Skip to footer
  • Home
  • About Us
  • Authors
  • Contact Us

The Punjab Pulse

Centre for Socio-Cultural Studies

  • Areas of Study
    • Maharaja Ranjit Singh
    • Social & Cultural Studies
    • Religious Studies
    • Governance & Politics
    • National Perspectives
    • International Perspectives
    • Communism
  • Activities
    • Conferences & Seminars
    • Discussions
  • News
  • Resources
    • Books & Publications
    • Book Reviews
  • Icons of Punjab
  • Videos
  • Academics
  • Agriculture
  • General

ਸੰਗਰੂਰ ਪੁਲਿਸ ਤਸ਼ੱਦਦ ਮਾਮਲੇ ‘ਚ ਘਿਰੀ ਮਾਨ ਸਰਕਾਰ

September 5, 2026 By News Bureau

Share

ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚਿਆ ਮਾਮਲਾ

ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਨਸ਼ਿਆਂ ਖ਼ਿਲਾਫ਼ ਕਾਲਾ ਕੱਪੜਾ ਦਿਖਾਉਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਸਿੱਧੂ ਦੀ ਕਥਿਤ ਬੇਰਹਿਮੀ ਨਾਲ ਕੁੱਟਮਾਰ ‘ਤੇ ਭੜਕੀ ਵਿਰੋਧੀ ਧਿਰ।

05 ਸਤੰਬਰ, 2026 – ਚੰਡੀਗੜ੍ਹ : ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਨਸ਼ਿਆਂ ਦੇ ਮੁੱਦੇ ‘ਤੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਮੋਹਨਜੀਤ ਸਿੰਘ ਸਿੱਧੂ ਨਾਲ ਪੁਲਿਸ ਵੱਲੋਂ ਕਥਿਤ ਤੌਰ ‘ਤੇ ਕੀਤੀ ਗਈ ਬੇਰਹਿਮੀ ਨਾਲ ਕੁੱਟਮਾਰ ਅਤੇ ਤੀਜੇ ਦਰਜੇ ਦੇ ਤਸ਼ੱਦਦ ਦਾ ਮਾਮਲਾ ਹੁਣ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਗੰਭੀਰ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਵਿਰੋਧੀ ਧਿਰ ਦੇ ਸਾਰੇ ਪ੍ਰਮੁੱਖ ਆਗੂਆਂ ਨੇ ਮਾਨ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਤਿੱਖੇ ਨਿਸ਼ਾਨੇ ‘ਤੇ ਲਿਆ ਹੈ।

ਬਾਜਵਾ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖੀ ਚਿੱਠੀ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਚੇਅਰਮੈਨ ਨੂੰ ਇੱਕ ਅਧਿਕਾਰਤ ਪੱਤਰ ਲਿਖਿਆ ਹੈ। ਬਾਜਵਾ ਨੇ ਚਿੱਠੀ ਵਿੱਚ ਦੱਸਿਆ ਕਿ 2 ਸਤੰਬਰ 2026 ਨੂੰ ਮੋਹਨਜੀਤ ਸਿੰਘ ਨੇ ਮੁੱਖ ਮੰਤਰੀ ਦੇ ਦੌਰੇ ਦੌਰਾਨ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਫੇਲ੍ਹ ਹੋਣ ‘ਤੇ ਸ਼ਾਂਤਮਈ ਢੰਗ ਨਾਲ ਕਾਲਾ ਕੱਪੜਾ ਦਿਖਾ ਕੇ ਰੋਸ ਪ੍ਰਗਟਾਇਆ ਸੀ। ਬਾਜਵਾ ਨੇ ਚਿੱਠੀ ਵਿੱਚ ਪੁਲਿਸ ਕਾਰਵਾਈ ‘ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਲਿਖਿਆ: “ਪੁਲਿਸ ਨੂੰ ਕਿਸੇ ਨਾਗਰਿਕ ਨੂੰ ਸਿਰਫ਼ ਇਸ ਲਈ ਖਾਮੋਸ਼ ਕਰਨ ਵਾਸਤੇ ਬੇਰਹਿਮ ਤਾਕਤ ਅਤੇ ਹਿਰਾਸਤੀ ਹਿੰਸਾ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਉਸਨੇ ਅਸਹਿਮਤੀ ਪ੍ਰਗਟਾਉਣ ਜਾਂ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ‘ਤੇ ਸਵਾਲ ਉਠਾਉਣ ਦਾ ਰਾਹ ਚੁਣਿਆ ਹੈ।”

ਪੰਜਾਬ ਕੋਈ ਪੁਲਿਸ ਰਾਜ ਨਹੀਂ

ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਚਿੱਠੀ ਵਿੱਚ ਸਪਸ਼ਟ ਸ਼ਬਦਾਂ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਲੋਕਤੰਤਰ ਹੈ। ਉਨ੍ਹਾਂ ਮਾਨ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਲਿਖਿਆ: “ਪੰਜਾਬ ਕੋਈ ਪੁਲਿਸ ਰਾਜ ਨਹੀਂ ਹੈ। ਕੋਈ ਵੀ ਸਰਕਾਰ ਜਾਂ ਪੁਲਿਸ ਫੋਰਸ ਸ਼ਾਂਤਮਈ ਅਸਹਿਮਤੀ ਨੂੰ ਅਪਰਾਧ ਵਜੋਂ ਨਹੀਂ ਦੇਖ ਸਕਦੀ ਅਤੇ ਨਾ ਹੀ ਨਾਗਰਿਕਾਂ ਨੂੰ ਉਨ੍ਹਾਂ ਦੇ ਲੋਕਤੰਤਰੀ ਅਧਿਕਾਰਾਂ ਦੀ ਵਰਤੋਂ ਕਰਨ ਲਈ ਸਰੀਰਕ ਹਿੰਸਾ ਅਤੇ ਤਸ਼ੱਦਦ ਦਾ ਸ਼ਿਕਾਰ ਬਣਾ ਸਕਦੀ ਹੈ।” ਬਾਜਵਾ ਨੇ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਸੁਤੰਤਰ ਜਾਂਚ ਕਰਵਾਈ ਜਾਵੇ, ਸਬੰਧਤ ਡੀਐਸਪੀ ਸਮੇਤ ਸਾਰੇ ਇਲਜ਼ਾਮੀ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ ਅਤੇ ਸੁਨਾਮ ਅਨਾਜ ਮੰਡੀ ਥਾਣੇ ਦੀ ਸੀਸੀਟੀਵੀ ਫੁਟੇਜ ਨੂੰ ਸੁਰੱਖਿਅਤ ਰੱਖਿਆ ਜਾਵੇ। ਸਾਰੀਆਂ ਵਿਰੋਧੀ ਧਿਰਾਂ ਨੇ ਇੱਕਸੁਰ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਇਲਜ਼ਾਮੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਵਕਾਲਤ ਕੀਤੀ ਹੈ।

“CM ਅੰਦਰ ਅਬਦਾਲੀ ਦੀ ਰੂਹ ਆਈ“

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸੰਗਰੂਰ ਵਿੱਚ ਨੌਜਵਾਨ ‘ਤੇ ਅਣਮਨੁੱਖੀ ਤਸ਼ੱਦਦ ਦੇ ਇਲਜ਼ਾਮ ਲਾਉਂਦੇ ਹੋਏ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ, “ਮੁੱਖ ਮੰਤਰੀ ਭਗਵੰਤ ਮਾਨ ਦੇ ਅੰਦਰ ਅਹਿਮਦ ਸ਼ਾਹ ਅਬਦਾਲੀ ਦੀ ਰੂਹ ਆ ਗਈ ਹੈ। ਪ੍ਰਤਾਪ ਬਾਜਵਾ ਜੀ ਉੱਥੇ ਗਏ ਹਨ ਅਤੇ ਅੱਜ ਰਾਤ ਮੈਂ ਵੀ ਉੱਥੇ ਜਾਵਾਂਗਾ ਅਤੇ ਪੀੜਤ ਨੂੰ ਇਸ ਤਰ੍ਹਾਂ ਦਬਾਉਣ ਨਹੀਂ ਦੇਵਾਂਗੇ। ਅਸੀਂ 8 ਤਰੀਕ ਨੂੰ ਭੂਪੇਸ਼ ਬਘੇਲ ਦੀ ਅਗਵਾਈ ਵਿੱਚ ਭ੍ਰਿਸ਼ਟਾਚਾਰ ਸਮੇਤ ਤਮਾਮ ਮੁੱਦਿਆਂ ‘ਤੇ ਮੁੱਖ ਮੰਤਰੀ ਦਾ ਘਿਰਾਓ ਕਰਾਂਗੇ।”

Mohanjit Sheron protested during Bhagwant Mann’s speech and was detained & brutally beaten.

Is protesting against the government now an offence in Punjab @PunjabPoliceInd?
When dissent is met with coercion and force instead of answers, democracy is reduced to a mere façade.… pic.twitter.com/e5TuhVgSli

— Amarinder Singh Raja Warring (@RajaBrar_INC) September 3, 2026

ਕੇਵਲ ਸਿੰਘ ਢਿੱਲੋਂ ਨੇ ਚੁੱਕੇ ਤਿੱਖੇ ਸਵਾਲ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੀ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੇ ਪੀੜਤ ਮੋਹਨਜੀਤ ਸਿੰਘ ਨਾਲ ਖ਼ੁਦ ਗੱਲਬਾਤ ਕੀਤੀ ਹੈ, ਜਿਸ ਨੇ ਪੁਲਿਸ ਵੱਲੋਂ ਢਾਹੇ ਗਏ ਤਸ਼ੱਦਦ ਦੀ ਹੱਡਬੀਤੀ ਬਿਆਨ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਪੁਰਾਣੇ ਬਿਆਨਾਂ ਦਾ ਹਵਾਲਾ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਸਵਾਲ ਚੁੱਕਿਆ ਅਤੇ ਕਿਹਾ ਕਿ, “ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕਹਿੰਦੇ ਰਹੇ ਹਨ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ। ਜੇਕਰ ਕੋਈ ਵਿਅਕਤੀ ਨਸ਼ੇ ਦੇ ਮੁੱਦੇ ’ਤੇ ਸਰਕਾਰ ਦਾ ਵਿਰੋਧ ਕਰਦਾ ਹੈ ਤਾਂ ਉਸ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਕਿਉਂ ਨਹੀਂ ਦਿੱਤਾ ਗਿਆ?”

Chandigarh: On the youth who protested during Punjab CM Bhagwant Mann’s programme in Sangrur, BJP Punjab president Kewal Singh Dhillon says, ” the more this incident is condemned, the less it seems. there is a young man named manvinder jeet who spoke out against drug abuse, saying… pic.twitter.com/EmPNca3ALh

— IANS (@ians_india) September 4, 2026

“ਪੰਜਾਬ ਵਿੱਚ ਨਸ਼ੇ ਦਾ ਦਰਿਆ ਵਹਿ ਰਿਹਾ“

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਸਰਕਾਰ ਨੂੰ ਘੇਰਿਆ। ਉਨ੍ਹਾਂ ਤਿੱਖਾ ਹਮਲਾ ਕਰਦਿਆਂ ਕਿਹਾ ਕਿ, “ਅੱਜ ਪੰਜਾਬ ਵਿੱਚ ਨਸ਼ੇ ਦਾ ਦਰਿਆ ਵਹਿ ਰਿਹਾ ਹੈ। ਨਸ਼ੇ ਦੇ ਮੁੱਦੇ ’ਤੇ ਸਵਾਲ ਚੁੱਕਣ ਵਾਲੇ ਵਿਅਕਤੀ ਦੀ ਆਵਾਜ਼ ਸੁਣਨ ਦੀ ਬਜਾਏ ਜੇਕਰ ਉਸ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਜਾਂਦੀ ਹੈ ਤਾਂ ਇਹ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ।”

❌❌ NATIONAL SHAME ❌❌

This is what @AAPPunjab did to a Punjabi Sikh boy who dared to speak the truth about the drug menace in Punjab.

He is the same boy who protested from atop a roof from village Shero in Sunam while a fake PR event of the CM was happening.

Guru Dokhi… pic.twitter.com/L6MV2wxaeK

— Sukhbir Singh Badal (@officeofssbadal) September 4, 2026

ਸੁਖਬੀਰ ਬਾਦਲ ਨੇ ਦੱਸਿਆ ‘ਸ਼ਰਮਨਾਕ‘

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਦੇਸ਼ ਲਈ ਸ਼ਰਮਨਾਕ ਦੱਸਿਆ ਹੈ। ਪੁਲਿਸ ‘ਤੇ ਅੰਨ੍ਹੇਵਾਹ ਤਸ਼ੱਦਦ ਢਾਹੁਣ ਦੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਲਿਖਿਆ: “ਪੰਜਾਬ ਵਿੱਚ ਨਸ਼ਿਆਂ ਦੀ ਅਸਲੀਅਤ ਬਾਰੇ ਸੱਚ ਬੋਲਣ ਦੀ ਹਿੰਮਤ ਕਰਨ ਵਾਲੇ ਇੱਕ ਪੰਜਾਬੀ ਸਿੱਖ ਨੌਜਵਾਨ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕੀਤਾ, ਉਹ ਇੱਕ ‘ਕੌਮੀ ਸ਼ਰਮਨਾਕ‘ ਘਟਨਾ ਹੈ। ਮੁੱਖ ਮੰਤਰੀ ਦੇ ਫਰਜ਼ੀ ਪੀ.ਆਰ. ਪ੍ਰੋਗਰਾਮ ਦੌਰਾਨ ਸ਼ਾਂਤਮਈ ਵਿਰੋਧ ਕਰਨ ਵਾਲੇ ਇਸ ਨੌਜਵਾਨ ਨੂੰ ਨਗਨ ਕਰਕੇ ਕੁੱਟਿਆ ਗਿਆ, ਕਰੰਟ ਲਗਾਇਆ ਗਿਆ ਅਤੇ ਉਸਦੀ ਪੱਗ ਅਤੇ ਦਾੜ੍ਹੀ ਦੀ ਬੇਅਦਬੀ ਕੀਤੀ ਗਈ। ਪੰਜਾਬ ਦੀ ਆਵਾਜ਼ ਨੂੰ ਇਸ ਤਰ੍ਹਾਂ ਦਬਾਇਆ ਨਹੀਂ ਜਾ ਸਕਦਾ ਅਤੇ ਮੈਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਅਪੀਲ ਕਰਦਾ ਹਾਂ।”

ETV BHARAT


Share

Filed Under: News

Primary Sidebar

Mahraja Ranjit Singh Portal

Maharaja Ranjit Singh is an icon of Punjab and Punjabis. He is also called Sher-e-Punjab (Lion of Punjab) in view of the respect that is due to him for his bravery and visionary leadership which led to the creation of the Sikh Empire (Sarkaar-e-Khalsa). The Punjab Pulse has dedicated a portal to the study of the Maharaja with the view to understand his life and identify his strengths for emulation in our culture and traditions. The study will emcompass his life, his reign, his associates, his family and all other aspects pertaining to the Sikh Empire.

Go to the Portal

More to See

Sri Guru Granth Sahib

August 24, 2025 By Jaibans Singh

PM Modi During Interaction With Award-Winning Teachers

September 5, 2026 By News Bureau

ਏਸ਼ੀਅਨ ਖੇਡਾਂ 2026: ਭਾਰਤ ਨੇ 503 ਐਥਲੀਟਾਂ ਲਈ 246 ਸਹਾਇਕ ਸਟਾਫ ਨੂੰ ਦਿੱਤੀ ਮਨਜ਼ੂਰੀ

September 5, 2026 By News Bureau

Tags

AAP Amritsar Bangladesh BJP CAA Captain Amarinder Singh Capt Amarinder Singh China Congress COVID CPEC Farm Bills FATF General Qamar Bajwa Guru Angad Dev JI Guru Gobind Singh Guru Granth Sahib Guru Nanak Dev Ji Harmandir Sahib Imran Khan Indian Army ISI Kartarpur Corridor Kartarpur Sahib Kashmir LAC LeT LOC Maharaja Ranjit Singh Narendra Modi operation sindoor Pakistan PLA POJK President Xi Jinping Prime Minister Narednra Modi PRime Minister Narendra Modi Punjab QUAD RSS SAD SFJ SGPC Sikh Sukhbir Badal

Featured Video

More Posts from this Category

Footer

Text Widget

This is an example of a text widget which can be used to describe a particular service. You can also use other widgets in this location.

Examples of widgets that can be placed here in the footer are a calendar, latest tweets, recent comments, recent posts, search form, tag cloud or more.

Sample Link.

Recent

  • Excessive Screen Time Overshadows Clay Pottery
  • PM Modi During Interaction With Award-Winning Teachers
  • ਏਸ਼ੀਅਨ ਖੇਡਾਂ 2026: ਭਾਰਤ ਨੇ 503 ਐਥਲੀਟਾਂ ਲਈ 246 ਸਹਾਇਕ ਸਟਾਫ ਨੂੰ ਦਿੱਤੀ ਮਨਜ਼ੂਰੀ
  • ਸੰਗਰੂਰ ਪੁਲਿਸ ਤਸ਼ੱਦਦ ਮਾਮਲੇ ‘ਚ ਘਿਰੀ ਮਾਨ ਸਰਕਾਰ
  • ਬਿਜਲੀ ਕੱਟਾਂ ਨੇ ਉਡਾਈ ਕਾਰੋਬਾਰੀਆਂ ਦੀ ਨੀਂਦ

Search

Tags

AAP Amritsar Bangladesh BJP CAA Captain Amarinder Singh Capt Amarinder Singh China Congress COVID CPEC Farm Bills FATF General Qamar Bajwa Guru Angad Dev JI Guru Gobind Singh Guru Granth Sahib Guru Nanak Dev Ji Harmandir Sahib Imran Khan Indian Army ISI Kartarpur Corridor Kartarpur Sahib Kashmir LAC LeT LOC Maharaja Ranjit Singh Narendra Modi operation sindoor Pakistan PLA POJK President Xi Jinping Prime Minister Narednra Modi PRime Minister Narendra Modi Punjab QUAD RSS SAD SFJ SGPC Sikh Sukhbir Badal

Copyright © 2026 · The Punjab Pulse

Developed by Web Apps Interactive