21 ਮਾਰਚ, 2025 – ਦੇਹਰਾਦੂਨ: ਉੱਤਰਾਖੰਡ ਵਿੱਚ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਤੇ ਚਾਰ ਧਾਮ ਯਾਤਰਾ ਲਈ ਆਨਲਾਈਨ ਰਜਿਸਟਰੇਸ਼ਨ ਅੱਜ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗੁਰਦੁਆਰਾ ਹੇਮਕੁੰਟ ਸਾਹਿਬ ਜਾਂ ਬਦਰੀਨਾਥ, ਕੇਦਾਰਨਾਥ, ਗੰਗੋਤਰੀ ਤੇ ਯਮਨੋਤਰੀ ਮੰਦਰਾਂ ਦੇ ਦਰਸ਼ਨਾਂ ਲਈ ਜਾਣ ਦੇ ਚਾਹਵਾਨ ਸ਼ਰਧਾਲੂ ਉੱਤਰਾਖੰਡ ਟੂਰਿਜ਼ਮ ਵਿਕਾਸ ਕੌਂਸਲ ਦੀ ਵੈੱਬਸਾਈਟ (ਰਜਿਸਟਰੇਸ਼ਨਡੀਟੂਰਿਸਟਕੇਅਰ.ਯੂਕੇ.ਜੀਓਵੀ.ਇਨ) ’ਤੇ ਆਨਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਸਾਲ ਚਾਰ ਧਾਮ ਯਾਤਰਾ 30 ਅਪਰੈਲ ਤੋਂ ਸ਼ੁਰੂ ਹੋਣੀ ਹੈ।
ਪੰਜਾਬੀ ਟ੍ਰਿਬਯੂਨ
test