12 ਫਰਵਰੀ, 2025 – ਧਾਰੀਵਾਲ : ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ-ਡਾਨ ਫਰਾਂਸ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਵੱਲੋਂ ਫਰਾਂਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।
ਭੱਟੀ ਨੇ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਹਨ ਜੋ ਹਰ ਧਰਮ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਨਰਿੰਦਰ ਮੋਦੀ ਨਾਲ ਮਿਲ ਕੇ ਉਨ੍ਹਾਂ ਵੱਲੋਂ ਸਿੱਖ ਗੁਰੂਆਂ ਅਤੇ ਸਾਹਿਬਜ਼ਾਦਿਆਂ ਦੇ ਪੁਰਬ ਮਨਾਉਣ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹਾ ਪਹਿਲਾਂ ਕਦੇ ਨਹੀਂ ਸੀ ਹੋਇਆ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਦੇ ਕਿੰਨੇ ਪ੍ਰਧਾਨ ਮੰਤਰੀ ਆਏ ਪਰ ਸਿੱਖ ਧਰਮ ਵੱਲੋਂ ਮਨਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਨਰਿੰਦਰ ਮੋਦੀ ਨੇ ਹੀ ਵੱਧ ਚੜ੍ਹ ਕੇ ਸ਼ਿਰਕਤ ਕੀਤੀ ਹੈ।
ਪੰਜਾਬੀ ਟ੍ਰਿਬਯੂਨ
test