ਸ੍ਰੀ ਗੋਇੰਦਵਾਲ ਸਾਹਿਬ: ਵਾਤਾਵਰਨ ਸੰਭਾਲ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਧਰਦੇਉ ਵਿੱਚ ਸਮੂਹ ਪੰਚਾਇਤ ਅਤੇ ਨਗਰ ਵਾਸੀਆਂ ਵੱਲੋਂ ਪੰਚਾਇਤੀ ਜ਼ਮੀਨ 1.5 ਏਕੜ ਵਿੱਚ 357 ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਇਆ ਗਿਆ। ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ ਵਾਲਿਆ ਦੱਸਿਆ…
31 ਜੁਲਾਈ, 2025 – ਸ੍ਰੀ ਗੋਇੰਦਵਾਲ ਸਾਹਿਬ: ਵਾਤਾਵਰਨ ਸੰਭਾਲ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਧਰਦੇਉ ਵਿੱਚ ਸਮੂਹ ਪੰਚਾਇਤ ਅਤੇ ਨਗਰ ਵਾਸੀਆਂ ਵੱਲੋਂ ਪੰਚਾਇਤੀ ਜ਼ਮੀਨ 1.5 ਏਕੜ ਵਿੱਚ 357 ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਇਆ ਗਿਆ। ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ ਵਾਲਿਆ ਦੱਸਿਆ ਕਿ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੇ ਉੱਦਮ ਸਦਕਾ ਪੂਰੇ ਪੰਜਾਬ ’ਚ ਹੁਣ ਤੱਕ ਲਗਪਗ 8 ਲੱਖ ਦਰੱਖਤ ਲਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 1999 ’ਚ ਸ਼ੁਰੂ ਕੀਤੀ ਗਈ ਸੀ ਜਿਸ ਤਹਿਤ ਬਾਬਾ ਸੇਵਾ ਸਿੰਘ ਵੱਲੋਂ 550 ਛੋਟੇ ਗੁਰੂ ਨਾਨਕ ਯਾਦਗਾਰੀ ਜੰਗਲ (ਝਿੜੀਆਂ) ਲਾਉਣ ਦਾ ਟੀਚਾ ਮਿਥਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਦੇ 100 ਸੇਵਾਦਾਰਾਂ ਦੀ ਟੀਮ ਵਾਤਾਵਰਨ ਦੀ ਸਾਂਭ-ਸੰਭਾਲ ਲਈ ਲਗਾਤਾਰ ਕੰਮ ਕਰ ਰਹੀ ਹੈ।
ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਬਟਾਲਾ: ਵੁੱਡਸਟਾਕ ਪਬਲਿਕ ਸਕੂਲ ਵਿੱਚ ਅੱਜ ਸ਼ਹੀਦ ਊਧਮ ਸਿੰਘ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਚੇਅਰਮੈਨ ਡਾ ਸਤਨਾਮ ਸਿੰਘ ਨਿੱਜਰ,ਚੇਅਰਪਰਸਨ ਡਾ ਸਤਿੰਦਰਜੀਤ ਕੌਰ ਨਿੱਜਰ, ਵਿਦਿਅਕ ਡਾਇਰੈਕਟਰ ਵਸ਼ੂਧਾ ਸ਼ਰਮਾ ਦੀ ਅਗਵਾਈ ’ਚ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾ,ਭਾਸ਼ਣ ਅਤੇ ਦੇਸ਼ ਭਗਤੀ ਦੇ ਗੀਤ ਗਾਏ। ਜਦੋਂ ਕਿ ਬੁਲਾਰਿਆਂ ਨੇ ਸ਼ਹੀਦ ਊਧਮ ਸਿੰਘ ਵੱਲੋਂ ਜੱੱਲ੍ਹਿਆਂਵਾਲਾ ਬਾਗ਼ ਦੇ ਖੂਨੀ ਕਾਂਡ ਦਾ ਬਦਲਾ ਲੈਣ ਤੋਂ ਜਾਣੂ ਵੀ ਕਰਵਾਇਆ ਗਿਆ।
ਪੰਜਾਬੀ ਟ੍ਰਿਬਯੂਨ
ਵਣ ਮਹਾਂਉਤਸਵ ਮਨਾਇਆ
ਸੁਜਾਨਪੁਰ ਈਕੋ ਕਲੱਬ ਅਤੇ ਲਾਇਨਜ਼ ਕਲੱਬ ਪਠਾਨਕੋਟ ਸਮਾਈਲ ਸਰਵ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿੱਚ ਪ੍ਰਿੰਸੀਪਲ ਡਾ. ਰਾਕੇਸ਼ ਮੋਹਨ ਸ਼ਰਮਾ ਦੀ ਅਗਵਾਈ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਇਨਵਾਇਰਮੈਂਟ ਅਜਮੇਰ ਸਿੰਘ ਮੁੱਖ ਮਹਿਮਾਨ…
31 ਜੁਲਾਈ, 2025 – ਪਠਾਨਕੋਟ : ਸੁਜਾਨਪੁਰ ਈਕੋ ਕਲੱਬ ਅਤੇ ਲਾਇਨਜ਼ ਕਲੱਬ ਪਠਾਨਕੋਟ ਸਮਾਈਲ ਸਰਵ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿੱਚ ਪ੍ਰਿੰਸੀਪਲ ਡਾ. ਰਾਕੇਸ਼ ਮੋਹਨ ਸ਼ਰਮਾ ਦੀ ਅਗਵਾਈ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਇਨਵਾਇਰਮੈਂਟ ਅਜਮੇਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦ ਕਿ ਲਾਇਨਜ਼ ਕਲੱਬ ਪਠਾਨਕੋਟ ਸਮਾਈਲ ਸਰਵ ਦੇ ਪ੍ਰਧਾਨ ਅਸ਼ੋਕ ਕੁਮਾਰ, ਸੈਕਟਰੀ ਕੁਲਜੀਤ ਸਲਾਰੀਆ ਅਤੇ ਕੈਸ਼ੀਅਰ ਬੀਐਲ ਪਟੇਲ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ। ਸਮਾਗਮ ਦੌਰਾਨ ਵੱਖ-ਵੱਖ ਪ੍ਰਜਾਤੀਆਂ ਦੇ ਛਾਇਆਦਾਰ, ਫਲਦਾਰ ਪੌਦੇ ਲਗਾਏ ਗਏ। ਵਿਦਿਆਰਥੀਆਂ ਨੇ ਪੌਦਿਆਂ ਦੀ ਸਾਂਭ ਸੰਭਾਲ ਕਰਨ ਦਾ ਜ਼ਿੰਮਾ ਵੀ ਲਿਆ।
ਪੰਜਾਬੀ ਟ੍ਰਿਬਯੂਨ
https://www.punjabitribuneonline.com/news/majha/forest-festival-celebrated/