BSF ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲੇ ਦੇ ਸਰਹੱਦੀ ਖੇਤਰ ਵਿੱਚ ਸਰਹੱਦ ਪਾਰੋਂ ਤਸਕਰੀ ਦੀਆਂ ਕਈ ਘਟਨਾਵਾਂ ਨੂੰ ਅਸਫ਼ਲ ਬਣਾਉਂਦੇ ਹੋਏ ਡਰੋਨ, ਹੈਰੋਇਨ ਅਤੇ ਗੋਲੀਆਂ ਆਦਿ ਬਰਾਮਦ ਕੀਤੀਆਂ ਹਨ।
15 ਅਕਤੂਬਰ, 2025 – ਅੰਮ੍ਰਿਤਸਰ : BSF ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲੇ ਦੇ ਸਰਹੱਦੀ ਖੇਤਰ ਵਿੱਚ ਸਰਹੱਦ ਪਾਰੋਂ ਤਸਕਰੀ ਦੀਆਂ ਕਈ ਘਟਨਾਵਾਂ ਨੂੰ ਅਸਫ਼ਲ ਬਣਾਉਂਦੇ ਹੋਏ ਡਰੋਨ ,ਹੈਰੋਇਨ ਅਤੇ ਗੋਲੀਆਂ ਆਦਿ ਬਰਾਮਦ ਕੀਤੀਆਂ ਹਨ।
ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ BSF ਦੇ ਉੱਚ ਅਧਿਕਾਰੀ ਨੇ ਦੱਸਿਆ ਕਿ ਅੱਜ ਇਸ ਮਾਮਲੇ ਵਿੱਚ ਇੱਕ ਖ਼ਾਸ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ BSF ਜਵਾਨਾਂ ਨੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਬਾਗੜੀਆਂ ਨੇੜੇ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ।
ਇਸ ਤੋਂ ਇਲਾਵਾ ਇੱਕ ਹੋਰ ਕਾਰਵਾਈ ਦੌਰਾਨ BSF ਨੇ ਸਰਹੱਦੀ ਪਿੰਡ ਭੈਣੀ ਦੇ ਕੋਲੋਂ ਦੋ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਜਿਸ ਵਿੱਚ ਦੋ ਕਿਲੋ 245 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਤਰਨ ਤਾਰਨ ਦੇ ਸਰਹੱਦੀ ਖੇਤਰ ਦੇ ਪਿੰਡ ਬੁਰਜ ਦੇ ਕੋਲੋਂ ਇੱਕ ਪੈਕੇਟ ਹੈਰੋਇਨ ਬਰਾਮਦ ਹੋਈ ਹੈ, ਜਿਸ ਵਿੱਚ 550 ਗ੍ਰਾਮ ਨਸ਼ੀਲਾ ਪਦਾਰਥ ਸੀ। ਇਸ ਤੋਂ ਇਲਾਵਾ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ।
ਇੱਕ ਹੋਰ ਕਾਰਵਾਈ ਦੌਰਾਨ BSF ਨੇ ਪਿੰਡ ਨੌਸ਼ਹਿਰਾ ਢੱਲਾ ਦੇ ਕੋਲੋਂ ਇੱਕ ਸ਼ੱਕੀ ਗਤੀਵਿਧੀ ਦਾ ਪਤਾ ਲਾਉਣ ਲਈ ਕੀਤੀ ਕਾਰਵਾਈ ਤਹਿਤ ਝੋਨੇ ਦੇ ਖੇਤਾਂ ਵਿੱਚ ਲੁਕੇ ਹੋਏ ਇੱਕ ਜੋੜੇ ਨੂੰ ਕਾਬੂ ਕੀਤਾ ਹੈ। ਜਿਨਾਂ ਦੇ ਕਬਜ਼ੇ ਵਿੱਚੋਂ ਪਿਸਤੌਲ ਦੇ ਪੰਜ ਮੈਗਜ਼ੀਨ, ਅੱਠ ਕਾਰਤੂਸ, ਇੱਕ ਸਕੂਟਰ ਅਤੇ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ।
ਪੰਜਾਬੀ ਟ੍ਰਿਬਯੂਨ
ਸਰਹੱਦ ਪਾਰੋਂ ਤਸਕਰੀ ’ਤੇ ਬੀਐਸਐਫ਼ ਦੀ ਤਿੱਖੀ ਨਜ਼ਰ; ਇੱਕ ਸਾਲ ਵਿੱਚ 200 ਡਰੋਨ ਬਰਾਮਦ
ਅੰਮ੍ਰਿਤਸਰ : ਸਰਹੱਦ ਪਾਰੋ ਡਰੋਨ ਰਾਹੀ ਤਸਕਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਦੂਜੇ ਪਾਸੇ ਸਰਹੱਦ ਤੇ ਤੈਨਾਤ ਚੌਕਸ BSFਵੱਲੋਂ ਵੀ ਅਜਿਹੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਜਿਸ ਦੇ ਸਿੱਟੇ ਵਜੋਂ BSFਨੇ ਇਸ ਸਾਲ ਵਿੱਚ ਹੁਣ ਤੱਕ 200 ਡਰੋਨ ਬਰਾਮਦ ਕੀਤੇ ਅਤੇ ਡੇਗੇ ਹਨ। ਇਸ ਦੇ ਨਾਲ ਹੀ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਵੀ ਬਰਾਮਦ ਕੀਤੇ ਹਨ।
BSF ਦੇ ਉੱਚ ਅਧਿਕਾਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ BSFਨੇ ਇਸ ਸਾਲ 13 ਅਕਤੂਬਰ ਤੱਕ ਸਰਹੱਦ ਪਾਰੋਂ ਤਸਕਰੀ ਲਈ ਵਰਤੇ ਗਏ 200 ਡਰੋਨ ਬਰਾਮਦ ਕੀਤੇ ਹਨ।