ਚਮਕੌਰ ਸਾਹਿਬ ਮੋਰਚੇ ਦੇ ਆਗੂਆਂ ਨੇ ਪਿੰਡ ਸਾਰੰਗਪੁਰ ਫੱਸੇ ਕੋਲੋਂ ਲੰਘ ਰਹੇ ਸਤਲੁਜ ਦਰਿਆ ਵਿੱਚ ਬੀਤੇ ਕਈ ਦਿਨਾਂ ਤੋਂ ਸਿਆਸੀ ਸਰਪ੍ਰਸਤੀ ਹੇਠ ਅਤੇ ਮਾਈਨਿੰਗ ਤੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਸਦਕਾ ਰੇਤ ਮਾਫੀਏ ਵੱਲੋਂ ਧੜੱਲੇ ਨਾਲ ਨਾਜਾਇਜ਼ ਮਾਈਨਿੰਗ…
30 ਦਸੰਬਰ, 2025 – ਚਮਕੌਰ ਸਾਹਿਬ : ਚਮਕੌਰ ਸਾਹਿਬ ਮੋਰਚੇ ਦੇ ਆਗੂਆਂ ਨੇ ਪਿੰਡ ਸਾਰੰਗਪੁਰ ਫੱਸੇ ਕੋਲੋਂ ਲੰਘ ਰਹੇ ਸਤਲੁਜ ਦਰਿਆ ਵਿੱਚ ਬੀਤੇ ਕਈ ਦਿਨਾਂ ਤੋਂ ਸਿਆਸੀ ਸਰਪ੍ਰਸਤੀ ਹੇਠ ਅਤੇ ਮਾਈਨਿੰਗ ਤੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਸਦਕਾ ਰੇਤ ਮਾਫੀਏ ਵੱਲੋਂ ਧੜੱਲੇ ਨਾਲ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਲਗਾਉਂਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇੱਥੇ ਨਾਜਾਇਜ਼ ਮਾਈਨਿੰਗ ਤੁਰੰਤ ਬੰਦ ਨਾ ਕਰਵਾਈ ਤਾਂ ਮੋਰਚੇ ਵੱਲੋ ਬੇਟ ਖੇਤਰ ਨੂੰ ਬਚਾਉਣ ਲਈ ਸੰਘਰਸ਼ ਕੀਤਾ ਜਾਵੇਗਾ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਮੋਰਚੇ ਦੇ ਆਗੂਆਂ ਖੁਸ਼ਇੰਦਰ ਸਿੰਘ ਅਤੇ ਲਖਬੀਰ ਸਿੰਘ ਲੱਖੀ ਹਾਫਿਜ਼ਾਬਾਦ ਨੇ ਦੱਸਿਆ ਕਿ ਨੇੜਲੇ ਪਿੰਡ ਸਾਰੰਗਪੁਰ ਫਸੇ ਵਿਖੇ ਤਿੰਨ ਕੁ ਮਹੀਨੇ ਪਹਿਲਾਂ ਸਤਲੁਜ ਦਰਿਆ ਵਿਚ ਆਏ ਹੜ੍ਹਾਂ ਦੇ ਪਾਣੀ ਨਾਲ ਦਰਿਆ ਦੇ ਬੰਨ੍ਹ ਨੂੰ ਕਾਫੀ ਢਾਹ ਲੱਗਣ ਕਾਰਨ ਸਮੁੱਚੇ ਬੇਟ ਏਰੀਏ ਦੇ ਪਿੰਡਾਂ ਦਾ ਨੁਕਸਾਨ ਹੋਣ ਦਾ ਖਤਰਾ ਪੈਦਾ ਹੋ ਗਿਆ ਸੀ।
ਪੰਜਾਬੀ ਟ੍ਰਿਬਯੂਨ