ਮਾਨਸਾ ਸਮੇਤ ਜ਼ਿਲ੍ਹੇ ਦੇ ਹਰ ਕਸਬੇ ਵਿੱਚ ਲਾਵਾਰਿਸ ਪਸ਼ੂਆਂ ਕਾਰਨ ਲੋਕ ਪ੍ਰੇਸ਼ਾਨ ਹਨ। ਲਾਵਾਰਿਸ ਪਸ਼ੂ ਰਾਤ ਵੇਲੇ ਕਿਸਾਨਾਂ ਦੀਆਂ ਫਸਲਾਂ ਦਾ ਉਜਾੜਾ ਕਰਦੇ ਹਨ ਤੇ ਕਿਸਾਨਾਂ ਨੂੰ ਇਨ੍ਹਾਂ ਠੰਢੀਆਂ ਰਾਤਾਂ ਵਿੱਚ ਖੇਤ ਪਹਿਰੇ ਲਾਉਣੇ ਪੈ ਰਹੇ ਹਨ।
14 ਜਨਵਰੀ, 2026 – ਮਾਨਸਾ : ਮਾਨਸਾ ਸਮੇਤ ਜ਼ਿਲ੍ਹੇ ਦੇ ਹਰ ਕਸਬੇ ਵਿੱਚ ਲਾਵਾਰਿਸ ਪਸ਼ੂਆਂ ਕਾਰਨ ਲੋਕ ਪ੍ਰੇਸ਼ਾਨ ਹਨ। ਲਾਵਾਰਿਸ ਪਸ਼ੂ ਰਾਤ ਵੇਲੇ ਕਿਸਾਨਾਂ ਦੀਆਂ ਫਸਲਾਂ ਦਾ ਉਜਾੜਾ ਕਰਦੇ ਹਨ ਤੇ ਕਿਸਾਨਾਂ ਨੂੰ ਇਨ੍ਹਾਂ ਠੰਢੀਆਂ ਰਾਤਾਂ ਵਿੱਚ ਖੇਤ ਪਹਿਰੇ ਲਾਉਣੇ ਪੈ ਰਹੇ ਹਨ। ਦੂਜੇ ਪਾਸੇ ਮਾਨਸਾ ਸ਼ਹਿਰ ਵਿੱਚ ਵੱਡੀ ਤਾਦਾਦ ਵਿੱਚ ਘੁੰਮ ਰਹੇ ਆਵਾਰਾ ਪਸ਼ੂਆਂ ਨੇ ਸ਼ਹਿਰ ਵਾਸੀਆਂ ਅਤੇ ਬਾਜ਼ਾਰ ਵਿੱਚ ਲੰਘਣ ਵਾਲੇ ਵਾਹਨ ਚਾਲਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ।
ਸੜਕਾਂ ’ਤੇ ਘੁੰਮ ਰਹੇ ਇਹ ਪਸ਼ੂ ਹਾਦਸਿਆਂ ਦਾ ਸਭ ਤੋਂ ਵੱਡਾ ਕਾਰਨ ਬਣ ਰਹੇ ਹਨ। ਭਾਵੇਂ ਹਰ ਆਵਾਰਾ ਪਸ਼ੂਆਂ ਕਾਰਨ ਹੁੰਦੇ ਹਾਦਸਿਆਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਨੀਂਦ ਖੁੱਲ੍ਹਣ ਦਾ ਚਾਰ ਮਹੀਨੇ ਪਹਿਲਾਂ ਆਮ ਲੋਕਾਂ ਵੱਲੋਂ ਪੂਰਾ ਸਵਾਗਤ ਕੀਤਾ ਗਿਆ ਸੀ ਪਰ ਪ੍ਰਸ਼ਾਸਨ ਦੇ ਮੁੜ ਮੀਟਿੰਗ ਨਾ ਕਰਨ ਨੂੰ ਲੈ ਕੇ ਹੁਣ ਸ਼ਹਿਰ ਦੇ ਮੋਹਤਬਰ ਲੋਕਾਂ ਦਾ ਭਰੋਸਾ ਖ਼ਤਮ ਹੋ ਗਿਆ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਅਵਾਰਾ ਪਸ਼ੂਆਂ ਤੋਂ ਫ਼ਸਲਾਂ ਬਚਾਉਣ ਲਈ ਕਿਸਾਨ ਠੰਢੀਆਂ ਰਾਤਾਂ ਖੇਤਾਂ ਵਿੱਚ ਕੱਟਣ ਲਈ ਮਜਬੂਰ ਹਨ।
ਪੰਜਾਈ ਟ੍ਰਿਬਯੂਨ