ਸਥਾਨਕ ਤਹਿਸੀਲ ਕੰਪਲੈਕਸ ਵਿੱਚ ਫ਼ਰਦ ਕੇਂਦਰ ਕੰਪਿਊਟਰ ਅਪਰੇਟਰਾਂ ਵੱਲੋਂ ਆਪਣੀਆਂ ਮੰਗਾਂ ਲਈ ਤਿੰਨ ਰੋਜ਼ਾ ਹੜਤਾਲ ’ਤੇ ਚਲੇ ਜਾਣ ਕਾਰਨ ਦੂਰ-ਦੁਰਾਡੇ ਤੋਂ ਆਏ ਲੋਕਾਂ ਨੂੰ ਫਰਦਾਂ ਲੈਣ ਲਈ ਖੱਜਲ-ਖੁਆਰ ਹੋਣਾ ਪਿਆ।
09 ਮਾਰਚ, 2026 – ਤਪਾ ਮੰਡੀ : ਸਥਾਨਕ ਤਹਿਸੀਲ ਕੰਪਲੈਕਸ ਵਿੱਚ ਫ਼ਰਦ ਕੇਂਦਰ ਕੰਪਿਊਟਰ ਅਪਰੇਟਰਾਂ ਵੱਲੋਂ ਆਪਣੀਆਂ ਮੰਗਾਂ ਲਈ ਤਿੰਨ ਰੋਜ਼ਾ ਹੜਤਾਲ ’ਤੇ ਚਲੇ ਜਾਣ ਕਾਰਨ ਦੂਰ-ਦੁਰਾਡੇ ਤੋਂ ਆਏ ਲੋਕਾਂ ਨੂੰ ਫਰਦਾਂ ਲੈਣ ਲਈ ਖੱਜਲ-ਖੁਆਰ ਹੋਣਾ ਪਿਆ। ਜਗਜੀਤ ਸਿੰਘ ਤਪਾ ਅਤੇ ਗਗਨਦੀਪ ਸ਼ਰਮਾ ਨੇ ਦੱਸਿਆ ਕਿ ਉਹ ਲਗਪਗ ਦੋ ਦਹਾਕਿਆਂ ਤੋਂ ਫ਼ਰਦ ਕੇਂਦਰ ’ਚ ਡਾਟਾ ਐਂਟਰੀ ਦਾ ਕੰਮ ਕਰਦੇ ਆ ਰਹੇ ਹਨ ਅਤੇ ਉਹ ਲੋਕਾਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਲਿਆਂਦੀ ਪ੍ਰਾਈਵੇਟ ਕੰਪਨੀ ਸੀ ਐੱਮ ਐੱਸ ਵੱਲੋਂ ਭਰਤੀ ਕੀਤੇ ਗਏ ਸਨ ,ਜਦੋਂ ਤਨਖਾਹ ਦੀ ਵਾਰੀ ਆਉਂਦੀ ਹੈ ਤਾਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਕੰਪਿਊਟਰ ਅਪਰੇਟਰਾਂ ਦੀਆਂ ਸੇਵਾਵਾਂ ਸਰਕਾਰ ਅਧੀਨ ਲਿਆਂਦੀਆਂ ਜਾਣ ਅਤੇ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਤੁਰੰਤ ਧਿਆਨ ਦੇਵੇ ਨਹੀਂ ਤਾਂ ਇਹ ਸੰਘਰਸ਼ ਤੇਜ਼ ਕਰ ਦਿੱਤਾ ਜਾਵੇਗਾ।
ਪੰਜਾਬੀ ਟ੍ਰਿਬਯੂਨ