ਮਾਨਸਾ ਨੇੜਲੇ ਪਿੰਡ ਨੰਗਲ ਕਲਾਂ ਦੇ ਇੱਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਹਰਪਾਲ ਸਿੰਘ (26) ਵਜੋਂ ਹੋਈ ਹੈ। ਕਿਸਾਨ ਦੇ ਪਰਿਵਾਰਕ ਮੈਂਬਰ ਜਰਨੈਲ ਸਿੰਘ, ਮੱਖਣ ਸਿੰਘ ਅਤੇ ਨਿਰਮਲ ਸਿੰਘ ਨੇ…
13 ਮਾਰਚ, 2026 – ਮਾਨਸਾ : ਮਾਨਸਾ ਨੇੜਲੇ ਪਿੰਡ ਨੰਗਲ ਕਲਾਂ ਦੇ ਇੱਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਹਰਪਾਲ ਸਿੰਘ (26) ਵਜੋਂ ਹੋਈ ਹੈ।
ਕਿਸਾਨ ਦੇ ਪਰਿਵਾਰਕ ਮੈਂਬਰ ਜਰਨੈਲ ਸਿੰਘ, ਮੱਖਣ ਸਿੰਘ ਅਤੇ ਨਿਰਮਲ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਨੇ ਘਰ ਬਣਾਉਣ ਲਈ ਬੈਂਕ ਅਤੇ ਨਿੱਜੀ ਵਿਅਕਤੀਆਂ ਤੋਂ ਲਗਪਗ 4 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਉਨ੍ਹਾਂ ਦੱਸਿਆ ਕਿ ਹਰਪਾਲ ਸਿੰਘ ਕਰਜ਼ੇ ਦੀਆਂ ਕਿਸ਼ਤਾਂ ਭਰਨ ਨੂੰ ਲੈ ਕੇ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਇਸ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਅਤੇ ਉਨ੍ਹਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ।
ਥਾਣਾ ਸਦਰ ਮਾਨਸਾ ਦੇ ਮੁਖੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਨੰਗਲ ਕਲਾਂ ਵਿੱਚ ਹਰਪਾਲ ਸਿੰਘ ਵੱਲੋਂ ਖੁਦਕੁਸ਼ੀ ਕਰਨ ਦੀ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਸਪ੍ਰੀਤ ਕੌਰ ਅਤੇ ਪਿਤਾ ਬਲਜੀਤ ਸਿੰਘ ਦੇ ਬਿਆਨ ਦਰਜ ਕੀਤੇ ਗਏ ਹਨ, ਜਿਸ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਹੋਣ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਅਗਲੀ ਕਾਰਵਾਈ ਕਰ ਰਹੀ ਹੈ।
ਪੰਜਾਬੀ ਟ੍ਰਿਬਯੂਨ