ਮਾਨਸਾ ਜ਼ਿਲ੍ਹੇ ਦੇ ਵੱਡੀ ਗਿਣਤੀ ’ਚ ਅਧਿਆਪਕਾਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਫਾਕੇ ਕੱਟਣ ਲਈ ਮਜਬੂਰ ਹਨ। ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਧਰਨਾ ਲਗਾ ਕੇ ਵਿਭਾਗ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
13 ਮਾਰਚ, 2026 – ਮਾਨਸਾ : ਮਾਨਸਾ ਜ਼ਿਲ੍ਹੇ ਦੇ ਵੱਡੀ ਗਿਣਤੀ ’ਚ ਅਧਿਆਪਕਾਂ ਨੂੰ ਤਨਖਾਹਾਂ ਨਾ ਮਿਲਣ ਕਾਰਨ ਫਾਕੇ ਕੱਟਣ ਲਈ ਮਜਬੂਰ ਹਨ। ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਧਰਨਾ ਲਗਾ ਕੇ ਵਿਭਾਗ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਜੇ 12 ਮਾਰਚ ਤੱਕ ਤਨਖਾਹ ਜਾਰੀ ਨਾ ਕੀਤੀ ਗਈ ਤਾਂ 13 ਮਾਰਚ ਨੂੰ ਡੀ ਈ ਓ ਦਫ਼ਤਰ ਦਾ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਡੀ ਟੀ ਐੱਫ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਨੇ ਕਿਹਾ ਕਿ ਹਰ ਸਾਲ ਮਾਰਚ ਮਹੀਨੇ ਬਜਟ ਘਟਣ ਦੀ ਸਮੱਸਿਆ ਕਾਰਨ ਅਧਿਆਪਕਾਂ ਨੂੰ ਤਨਖਾਹ ਲੈਣ ਲਈ ਪ੍ਰੇਸ਼ਾਨ ਹੋਣਾ ਪੈਂਦਾ ਹੈ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਜੇ ਛੇਤੀ ਤਨਖਾਹ ਜਾਰੀ ਨਾ ਕੀਤੀ ਗਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸੇ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ) ਵੱਲੋਂ ਬਜਟ ਲਈ ਡਾਇਰੈਕਟਰ ਸਿੱਖਿਆ ਵਿਭਾਗ ਦਫ਼ਤਰ ਨੂੰ ਯਾਦ ਪੱਤਰ ਭੇਜਣ ਦਾ ਵੀ ਵਿਸ਼ਵਾਸ ਦਿਵਾਇਆ ਗਿਆ।
ਇਸ ਮੌਕੇ ਲਖਵਿੰਦਰ ਸਿੰਘ, ਰਾਜਵਿੰਦਰ ਸਿੰਘ ਬੈਹਣੀਵਾਲ, ਹੰਸਾ ਸਿੰਘ ਡੇਲੂਆਣਾ, ਸੁਖਵੀਰ ਸਿੰਘ, ਨਵੀਨ ਬੋਹਾ, ਰਣਜੀਤ ਸਿੰਘ, ਮਨਜੀਤ ਅਕਲੀਆ, ਕੁਲਦੀਪ ਅੱਕਾਵਾਲੀ, ਸੁਖਚੈਨ ਸੇਖੋਂ, ਹਰਿੰਦਰ,ਮਨਮੋਹਨ ਸਿੰਘ, ਜਗਮੀਤ ਸਿੰਘ, ਸਹਿਦੇਵ ਸਿੰਘ, ਰੋਮੀ ਸਿੰਘ, ਵਰਿੰਦਰਪਾਲ, ਜਗਤਾਰ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਬਰਨਾਲਾ, ਤੇਜਿੰਦਰ ਸਿੰਘ, ਲੱਖਾ ਸਿੰਘ, ਜਗਤਾਰ ਸਿੰਘ ਵੀ ਮੌਜੂਦ ਸਨ।
ਪੰਜਾਬੀ ਟ੍ਰਿਬਯੂਨ