ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਬਾਨੀ ਪ੍ਰਿੰਸੀਪਲ ਹਰਭਜਨ ਸਿੰਘ ਦੀ ਯਾਦ ਨੂੰ ਸਮਰਪਿਤ ਪ੍ਰਿੰਸੀਪਲ ਹਰਭਜਨ ਸਿੰਘ ਵਿਚਾਰ ਮੰਚ ਨੇ ਸਾਲਾਨਾ ਵਿਚਾਰ ਚਰਚਾ ਅਤੇ ਸੰਗੀਤਕ ਸਮਾਰੋਹ ਕਰਵਾਇਆ।
01 ਅਪ੍ਰੈਲ, 2026 – ਗੜ੍ਹਸ਼ੰਕਰ : ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਬਾਨੀ ਪ੍ਰਿੰਸੀਪਲ ਹਰਭਜਨ ਸਿੰਘ ਦੀ ਯਾਦ ਨੂੰ ਸਮਰਪਿਤ ਪ੍ਰਿੰਸੀਪਲ ਹਰਭਜਨ ਸਿੰਘ ਵਿਚਾਰ ਮੰਚ ਨੇ ਸਾਲਾਨਾ ਵਿਚਾਰ ਚਰਚਾ ਅਤੇ ਸੰਗੀਤਕ ਸਮਾਰੋਹ ਕਰਵਾਇਆ। ਇਸ ਮੌਕੇ ਮੁੱਖ ਬੁਲਾਰਿਆਂ ਵਜੋਂ ਚਿੰਤਕ ਡਾ. ਪਿਆਰੇ ਲਾਲ ਗਰਗ ਅਤੇ ਸਿੱਖਿਆ ਸ਼ਾਸਤਰੀ ਸੁੱਚਾ ਸਿੰਘ ਖੱਟੜਾ ਨੇ ਸ਼ਿਰਕਤ ਕੀਤੀ। ਪ੍ਰੋ ਅਜੀਤ ਲੰਗੇਰੀ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ।
ਇਸ ਮੌਕੇ ਡਾ. ਗਰਗ ਨੇ ਵਰਤਮਾਨ ਪੰਜਾਬੀ ਸਮਾਜ, ਰਾਜਨੀਤੀ, ਧਰਮ ਅਤੇ ਸਿੱਖਿਆ ਪ੍ਰਬੰਧ ਵਿੱਚ ਆ ਰਹੇ ਵਿਗਾੜ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਵੋਟਾਂ ਦੇ ਲਾਲਚ ਵਿੱਚ ਪੰਜਾਬੀਆਂ ਨੂੰ ਮੁਫ਼ਤਖੋਰੇ ਬਣਾ ਦਿੱਤਾ ਹੈ। ਡਾ. ਖੱਟੜਾ ਨੇ ਪੰਜਾਬ ਦੀ ਸਿੱਖਿਆ ਦੇ ਪ੍ਰਸੰਗ ਵਿੱਚ ਆ ਰਹੀਆਂ ਚੁਣੌਤੀਆਂ ਬਾਰੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਦਾ ਸਭ ਤੋਂ ਵੱਧ ਰੌਸ਼ਨ ਵਰਗ ਹੁੰਦਾ ਹੈ ਪਰ ਇਸ ਵੇਲੇ ਅਧਿਆਪਕ ਪੇਸ਼ਾ ਅਤੇ ਸਿੱਖਿਆ ਪ੍ਰਬੰਧ ਅਨੇਕਾਂ ਮੁਸ਼ਕਿਲਾਂ ਵਿੱਚ ਘਿਰਿਆ ਹੋਇਆ ਹੈ।
ਲੇਖਕ ਬਲਜਿੰਦਰ ਮਾਨ ਅਤੇ ਖੇਡ ਪ੍ਰਮੋਟਰ ਰੌਸ਼ਨਜੀਤ ਪਨਾਮ ਨੇ ਪ੍ਰਿੰਸੀਪਲ ਹਰਭਜਨ ਸਿੰਘ ਦੇ ਯੋਗਦਾਨ ਸਣੇ ਖ਼ਾਲਸਾ ਕਾਲਜ ਮਾਹਿਲਪੁਰ ਦੀਆਂ ਵਿਦਿਅਕ ਅਤੇ ਖੇਡ ਪ੍ਰਾਪਤੀਆਂ ਬਾਰੇ ਦੱਸਿਆ।
ਪੰਜਾਬੀ ਟ੍ਰਿਬਯੂਨ