ਪੰਜਾਬ ਪੁਲਿਸ ਦਾ ਸੁਰੱਖਿਆ ਘੇਰਾ ਹਟਿਆ
‘ਆਪ‘ ਛੱਡ ਭਾਜਪਾ ਨਾਲ ਰਲ਼ੇਵਾਂ ਕਰਨ ਵਾਲੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਿਸ ਲੈ ਲਈ ਗਈ ਹੈ।
27 ਅਪ੍ਰੈਲ, 2026 – ਚੰਡੀਗੜ੍ਹ: ਪੰਜਾਬ ਪੁਲਿਸ ਨੇ ਰਾਜ ਸਭਾ ਮੈਂਬਰ ਅਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਹੈ, ਜੋ ਕਿ ਰਾਘਵ ਚੱਢਾ ਦੇ ਨਾਲ ‘ਆਪ’ ਤੋਂ ਭਾਜਪਾ ਵਿੱਚ ਰਲ਼ੇਵਾਂ ਕਰਨ ਵਾਲੇ ਸੱਤ ਵਿਧਾਇਕਾਂ ਵਿੱਚੋਂ ਇੱਕ ਹਨ। ਨਿਊਜ਼ ਏਜੰਸੀ ਪੀਟੀਆਈ ਦੇ ਮੁਤਾਬਿਕ ਬੀਤੇ ਦਿਨ ਸ਼ਨਿੱਚਰਵਾਰ ਨੂੰ 9-10 ਪੁਲਿਸ ਮੁਲਾਜ਼ਮਾਂ ਵਾਲੀ ਪੁਲਿਸ ਸੁਰੱਖਿਆ ਵਾਪਸ ਲੈ ਲਈ ਗਈ।
‘ਪੰਜਾਬ ਪੁਲਿਸ ਦੀ ਥਾਂ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਤਾਇਨਾਤ‘
ਜਲੰਧਰ ਦੇ ਛੋਟੀ ਬਾਰਾਦਰੀ ਇਲਾਕੇ ਵਿੱਚ ਸਾਬਕਾ ਕ੍ਰਿਕਟਰ ਦੇ ਘਰ ‘ਤੇ ਪੰਜਾਬ ਪੁਲਿਸ ਦੀ ਸੁਰੱਖਿਆ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ ਐਤਵਾਰ ਨੂੰ ਸਾਬਕਾ ਕ੍ਰਿਕਟਰ ਦੇ ਘਰ ਦੇ ਬਾਹਰ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਸੁਰੱਖਿਆ ਕਰਮਚਾਰੀ ਤਾਇਨਾਤ ਦੇਖੇ ਜਾ ਸਕਦੇ ਹਨ। ‘ਆਪ’ ਵਰਕਰਾਂ ਨੇ ਅਸ਼ੋਕ ਮਿੱਤਲ ਅਤੇ ਰਜਿੰਦਰ ਗੁਪਤਾ ਦੇ ਘਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤੇ, ਜੋ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਲੁਧਿਆਣਾ ਅਤੇ ਜਲੰਧਰ ਵਿੱਚ ਉਨ੍ਹਾਂ ਦੇ ਘਰਾਂ ਦੀਆਂ ਚਾਰਦੀਵਾਰੀਆਂ ‘ਤੇ ਸਪਰੇਅ ਪੇਂਟ ਨਾਲ ‘ ਗੱਦਾਰ’ (ਦੇਸ਼ਧ੍ਰੋਹੀ) ਲਿਖਿਆ।
‘ਜਨਤਾ ‘ਆਪ‘ ਸਰਕਾਰ ਤੋਂ ਨਰਾਜ਼‘
ਪੰਜਾਬ ਸਰਕਾਰ ਵੱਲੋਂ ਸੰਸਦ ਮੈਂਬਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ‘ਤੇ ਭਾਜਪਾ ਨੇਤਾ ਸਈਦ ਸ਼ਾਹਨਵਾਜ਼ ਹੁਸੈਨ ਦਾ ਕਹਿਣਾ ਹੈ, “ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ ਅਜਿਹਾ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਲਈ ਸੁਰੱਖਿਆ ਮਜ਼ਬੂਤ ਕਰਨੀ ਚਾਹੀਦੀ ਹੈ ਕਿਉਂਕਿ ਜਨਤਾ ਉਨ੍ਹਾਂ ਤੋਂ ਨਾਰਾਜ਼ ਹੈ।”
‘7 ਸੰਸਦ ਮੈਂਬਰਾਂ ਨੇ ਕੀਤਾ ਸੀ ਰਲ਼ੇਵਾਂ‘
ਲੰਘੇ ਸ਼ੁੱਕਰਵਾਰ ਨੂੰ, ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਦੀਪ ਪਾਠਕ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ ਕਿਉਂਕਿ ਉਹ ਪੰਜ ਹੋਰ ਸੰਸਦ ਮੈਂਬਰਾਂ ਅਸ਼ੋਕ ਮਿੱਤਲ, ਹਰਭਜਨ ਸਿੰਘ, ਸੰਜੀਵ ਗੁਪਤਾ, ਸਵਾਤੀ ਮਾਲੀਵਾਲ ਅਤੇ ਵਿਕਰਮਜੀਤ ਸਾਹਨੀ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਸਨ। ਚੱਢਾ ਨੇ ਇਲਜ਼ਾਮ ਲਗਾਇਆ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਆਪਣੇ ਸਿਧਾਂਤਾਂ, ਕਦਰਾਂ-ਕੀਮਤਾਂ ਅਤੇ ਮੂਲ ਨੈਤਿਕਤਾ ਤੋਂ ਭਟਕ ਗਈ ਹੈ, ਇਸੇ ਕਰਕੇ ਉਹ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੱਤ ਆਗੂ ਇੱਕ ਧੜੇ ਦੇ ਰੂਪ ਵਿੱਚ ਭਾਜਪਾ ਵਿੱਚ ਰਲੇ ਹੋਏ ਹਨ।
ETV BHARAT