ਇੱਥੋਂ ਨੇੜਲੇ ਪਿੰਡ ਸਭਰਾਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਸਰਦੂਲ ਸਿੰਘ ਪੁੱਤਰ ਬਲਵੀਰ ਸਿੰਘ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਦੂਲ ਬੀਤੀ ਸ਼ਾਮ ਘਰੋਂ ਗਿਆ ਸੀ ਅਤੇ ਬਾਅਦ ਵਿੱਚ ਪਿੰਡ ਦੇ ਬਾਹਰੋਂ ਉਸ ਦੀ ਲਾਸ਼ ਬਰਾਮਦ ਹੋਈ।…
05 ਮਈ, 2025 – ਪੱਟੀ : ਪਿੰਡ ਸਭਰਾਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਸਰਦੂਲ ਸਿੰਘ ਪੁੱਤਰ ਬਲਵੀਰ ਸਿੰਘ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਦੂਲ ਬੀਤੀ ਸ਼ਾਮ ਘਰੋਂ ਗਿਆ ਸੀ ਅਤੇ ਬਾਅਦ ਵਿੱਚ ਪਿੰਡ ਦੇ ਬਾਹਰੋਂ ਉਸ ਦੀ ਲਾਸ਼ ਬਰਾਮਦ ਹੋਈ। ਪਰਿਵਾਰ ਨੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪਿੰਡ ਵਿੱਚ ਨਸ਼ਾ ਸ਼ਰੇਆਮ ਵਿਕਦਾ ਹੈ ਅਤੇ ਪਹਿਲਾਂ ਵੀ 10 ਨੌਜਵਾਨ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ ਪਰ ਪੁਲੀਸ ਨਸ਼ਾ ਤਸਕਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਦੀ। ਪੱਟੀ ਦੇ ਡੀ ਐੱਸ ਪੀ ਰਵੀਸ਼ੇਰ ਸਿੰਘ ਨੇ ਕਿਹਾ ਕਿ ਭਾਵੇਂ ਪਰਿਵਾਰ ਨੇ ਬਿਆਨ ਦਰਜ ਨਹੀਂ ਕਰਵਾਏ, ਪਰ ਪੁਲੀਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ।
ਪੰਜਾਬੀ ਟ੍ਰਿਬਯੂਨ