ਸਾਈਕਲਿੰਗ ’ਚ ਸ਼ਾਨਦਾਰ ਪ੍ਰਾਪਤੀ ਲਈ ਕੀਤਾ ਗਿਆ ਸਨਮਾਨ
28 ਮਈ, 2026 – ਫਿਰੋਜਪੁਰ : ਫ਼ਿਰੋਜ਼ਪੁਰ ਮੰਡਲ ਦੇ ਅੰਮ੍ਰਿਤਸਰ ਵਿੱਚ ਤਾਇਨਾਤ TTI ਅਮਰਜੀਤ ਸਿੰਘ ਅਤੇ ਜਲੰਧਰ ਸਿਟੀ ਵਿੱਚ ਤਾਇਨਾਤ TTI ਰਣਬੀਰ ਸਿੰਘ ਨੂੰ ਸਾਈਕਲਿੰਗ ਦੇ ਖੇਤਰ ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਬੇਮਿਸਾਲ ਯੋਗਦਾਨ ਲਈ ਪੰਜਾਬ ਸਰਕਾਰ ਵੱਲੋਂ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤਾ ਜਾਣ ਵਾਲਾ ਸਰਵਉੱਚ ਖੇਡ ਸਨਮਾਨ ਹੈ। ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਬਸੰਤ ਕੁਮਾਰ ਫਿਰੋਜ਼ਪੁਰ ਨੇ ਦੱਸਿਆ ਕਿ ਸਾਈਕਲਿੰਗ ਦੇ ਖੇਤਰ ਵਿੱਚ ਦੋਵਾਂ ਖਿਡਾਰੀਆਂ ਨੇ ਆਪਣੇ ਬਿਹਤਰੀਨ ਪ੍ਰਦਰਸ਼ਨ ਨਾਲ ਰੇਲਵੇ ਦਾ ਨਾਂ ਰੌਸ਼ਨ ਕੀਤਾ ਹੈ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਉਨ੍ਹਾਂ ਨੂੰ ਇਸ ਮਹਾਨ ਪ੍ਰਾਪਤੀ ’ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਪੰਜਾਬ ਟ੍ਰਿਬਯੂਨ