• Skip to main content
  • Skip to secondary menu
  • Skip to primary sidebar
  • Skip to footer
  • Home
  • About Us
  • Authors
  • Contact Us

The Punjab Pulse

Centre for Socio-Cultural Studies

  • Areas of Study
    • Maharaja Ranjit Singh
    • Social & Cultural Studies
    • Religious Studies
    • Governance & Politics
    • National Perspectives
    • International Perspectives
    • Communism
  • Activities
    • Conferences & Seminars
    • Discussions
  • News
  • Resources
    • Books & Publications
    • Book Reviews
  • Icons of Punjab
  • Videos
  • Academics
  • Agriculture
  • General

ਪੰਜਾਬ ਵਿੱਚ ਗਹਿਰਾ ਸਕਦਾ ਹੈ ਬਿਜਲੀ ਸੰਕਟ

June 23, 2026 By News Bureau

Share

ਟੱਬਰ ਸਣੇ ਠੇਕਾ ਮੁਲਾਜ਼ਮਾਂ ਦੀ ਥਰਮਾਲ ਪਲਾਟਾਂ ਬਾਹਰ ਹੜਤਾਲ, ਦਿੱਤੀ ਚਿਤਾਵਨੀ !

ਪੱਕਾ ਕਰਨ ਦੀ ਮੰਗ ਨੂੰ ਲੈਕੇ PSPCL ਦੇ ਠੇਕਾ ਮੁਲਾਜ਼ਮ ਦੀ ਹੜਤਾਲ ਜਾਰੀ ਹੈ। ਗੁੱਸੇ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਨੂੰ ਵੱਡੀ ਚਿਤਾਵਨੀ ਦਿੱਤੀ ਗਈ ਹੈ।

23 ਜੂਨ, 2026 – ਬਠਿੰਡਾ: ਪੰਜਾਬ ਵਿੱਚ ਇਸ ਸਮੇਂ ਝੋਨੇ ਦੀ ਲਵਾਈ ਦਾ ਸੀਜ਼ਨ ਸਿਖਰਾਂ ’ਤੇ ਹੈ ਅਤੇ ਬਿਜਲੀ ਦੀ ਮੰਗ ਲਗਾਤਾਰ ਵੱਧਦੀ ਜਾ ਰਹੀ ਹੈ ਪਰ ਦੂਸਰੇ ਪਾਸੇ PSPCL ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 09 ਜੂਨ ਤੋਂ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਧਰਨਾ ਲਗਾਤਾਰ ਜਾਰੀ ਰਿਹਾ ਹੈ,ਜਿਸ ਕਾਰਨ ਬਿਜਲੀ ਸਪਲਾਈ ਅਤੇ ਬਿਜਲੀ ਪੈਦਾਵਾਰ ਉੱਤੇ ਲਗਾਤਾਰ ਅਸਰ ਪੈ ਰਿਹਾ ਹੈ। ਫਾਲਟ ਪੈਣ ਅਤੇ ਕਈ ਕਈ ਘੰਟੇ ਬਿਜਲੀ ਦੀ ਸਪਲਾਈ ਠੱਪ ਹੋਣ ਦੇ ਨਾਲ-ਨਾਲ ਲਗਾਤਾਰ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਲਹਿਰਾ ਮੁਹੱਬਤ ਵਿਖੇ ਸਥਿਤ ਥਰਮਲ ਪਲਾਂਟ ਦੇ ਚਾਰ ਯੂਨਿਟ ਬੰਦ ?

ਪਿਛਲੇ ਦਿਨੀਂ ਬਠਿੰਡਾ ਦੇ ਲਹਿਰਾ ਮੁਹੱਬਤ ਵਿਖੇ ਸਥਿਤ ਥਰਮਲ ਪਲਾਂਟ ਦੇ ਸਾਰੇ ਚਾਰ ਯੂਨਿਟ ਬੰਦ ਹੋ ਜਾਣ ਕਾਰਨ ਰੋਜ਼ਾਨਾ ਤਕਰੀਬਨ 900 ਮੈਗਾਵਾਟ ਬਿਜਲੀ ਉਤਪਾਦਨ ਪ੍ਰਭਾਵਿਤ ਹੋਇਆ ਹੈ। ਜਿਸ ਪਿੱਛੇ ਵੱਡਾ ਕਾਰਨ ਪਲਾਂਟ ਵਿੱਚ ਰਾਖ ਦੀ ਮਾਤਰਾ ਵਿੱਚ ਇਕੱਠੀ ਹੋ ਗਈ ਸੀ। ਰਾਖ ਨੂੰ ਬਾਹਰ ਕੱਢਣ ਲਈ ਲੋੜੀਂਦਾ ਸਟਾਫ਼ ਨਾ ਹੋਣ ਕਾਰਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਯੂਨਿਟ ਬੰਦ ਕਰਨੇ ਪਏ ਸਨ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚਾਰਾਂ ਯੂਨਿਟ ਬੰਦ ਹੋਣ ਨਾਲ ਪੰਜਾਬ ਦੇ ਬਿਜਲੀ ਢਾਂਚੇ ‘ਤੇ ਵੱਡਾ ਅਸਰ ਪਿਆ ਸੀ, ਹੁਣ ਔਖੇ ਸੌਖੇ ਮੈਨੇਜਮੈਂਟ ਵੱਲੋਂ ਇੱਕ ਯੂਨਿਟ ਨੂੰ ਮੁੜ ਬਹਾਲ ਕੀਤਾ ਗਿਆ ਹੈ।

ਰੈਗੂਲਰ ਕਰਨ ਦੀ ਮੰਗ ‘ਤੇ ਅੜੇ ਠੇਕਾ ਮੁਲਾਜ਼ਮ !

PSPCL ਦੇ ਠੇਕਾ ਅਤੇ ਆਊਟ ਸੋਰਸ ਮੁਲਾਜ਼ਮ ਪੰਜਾਬ ਦੇ ਸਮੁੱਚੇ ਥਰਮਲ ਪਲਾਂਟਾਂ ਦੇ ਬਾਹਰ ਰੈਗੂਲਰ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਪ੍ਰਦਰਸ਼ਨ ਕਰ ਰਹੇ ਹਨ। ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ ਬਠਿੰਡਾ ਪਿੰਡ ਲਹਿਰਾ ਮੁਹੱਬਤ ਵਿਖੇ ਲੱਗਿਆ ਥਰਮਲ ਪਲਾਂਟ ਅਤੇ ਰੋਪੜ ਥਰਮਲ ਪਲਾਂਟ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ “ਪਾਵਰ ਕਾਰਪੋਰੇਸ਼ਨ ਦੇ ਹਜ਼ਾਰਾਂ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਉੱਤੇ ਵੱਖ–ਵੱਖ ਪੋਸਟਾਂ ਉੱਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।”

  • “ਸਰਕਾਰਾਂ ਵੱਲੋਂ ਇਹ ਕੰਮ ਇਹ ਜਾਣ ਬੁੱਝ ਕੇ ਕਰਵਾਇਆ ਗਿਆ ਹੈ। ਸਾਨੂੰ 15 ਤਰੀਕ ਤੱਕ ਉਡੀਕ ਕੀਤੀ ਸੀ। ਇੱਕ ਦਿਨ ਵੀ ਪਹਿਲਾਂ ਅਸੀਂ ਹੜਤਾਲ ਨਹੀਂ ਕੀਤੀ। ਇੱਕ-ਇੱਕ ਕਰਕੇ ਥਰਮਲ ਪਲਾਂਟ ਦੀਆਂ ਚਾਰੇ ਯੂਨਿਟਾਂ ਬੰਦ ਹੋ ਗਈਆਂ ਹਨ। ਸਾਨੂੰ ਯੂਨਿਟਾਂ ਬੰਦ ਹੋਣ ਦਾ ਦੁੱਖ ਹੈ। ਪਰ ਸਰਕਾਰਾਂ ਅਤੇ ਮਨੈਜਮੈਂਟ ਵੱਲੋਂ ਇਹ ਜਾਣ ਬੁੱਝ ਕੇ ਕਰਵਾਇਆ ਗਿਆ ਹੈ। ਸਾਨੂੰ ਸਾਡਾ ਬਣਦਾ ਹੱਕ ਨਹੀਂ ਦਿੱਤਾ ਗਿਆ ਜਿਸ ਕਰਕੇ ਇਹ ਯੂਨਿਟ ਬੰਦ ਹੋਏ ਹਨ। ਸਰਕਾਰ ਜੇ ਚਾਹੇ ਤਾਂ ਸਾਡੇ ਉੱਤੇ ਕਾਰਵਾਈ ਕਰ ਸਕਦੀ ਹੈ ਪਰ ਜੋ ਸਰਕਾਰ ਦਾ ਸਮਾਂ ਰਹਿੰਦਾ ਹੈ ਉਸ ਨੂੰ ਵਿਚਾਰਨਾਂ ਚਾਹੀਦਾ ਹੈ।”– ਗੁਰਸੇਵਕ ਸਿੰਘ ਬਾਠ ,ਸੀਨੀਅਰ ਮੀਤ ਪ੍ਰਧਾਨ

ਪ੍ਰਦਰਸ਼ਨਕਾਰੀਆਂ ਦੇ ਸਰਕਾਰ ‘ਤੇ ਗੰਭੀਰ ਇਲਜ਼ਾਮ

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ “ਠੇਕਾ ਮੁਲਾਜ਼ਮਾਂ ਦੇ ਲਗਾਤਾਰ ਸੰਘਰਸ਼ ਦੇ ਦਬਾਅ ਸਦਕਾ 24 ਮਈ ਨੂੰ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿੱਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਅਤੇ ਤਨਖ਼ਾਹ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਸੀ ਅਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਵਿੱਚ ਤਹਿ ਹੋਈਆਂ ਸਹਿਮਤੀਆਂ ਦਾ ਲਿਖਤੀ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਤਹਿ ਹੋਈਆਂ ਸਹਿਮਤੀਆਂ ਤੋਂ ਭੱਜ ਰਹੀ ਹੈ। ਜਿਸ ਦੇ ਵਿਰੋਧ ਵਜੋਂ ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਪਲਾਂਟ ਦੇ ਮੁੱਖ ਗੇਟ ਉੱਤੇ ਧਰਨਾ ਲਗਾਤਾਰ ਤੇਰਵੇਂ ਦਿਨ ਵੀ ਜਾਰੀ ਰਿਹਾ,ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ।”

ETV BHARAT


Share

Filed Under: News

Primary Sidebar

Mahraja Ranjit Singh Portal

Maharaja Ranjit Singh is an icon of Punjab and Punjabis. He is also called Sher-e-Punjab (Lion of Punjab) in view of the respect that is due to him for his bravery and visionary leadership which led to the creation of the Sikh Empire (Sarkaar-e-Khalsa). The Punjab Pulse has dedicated a portal to the study of the Maharaja with the view to understand his life and identify his strengths for emulation in our culture and traditions. The study will emcompass his life, his reign, his associates, his family and all other aspects pertaining to the Sikh Empire.

Go to the Portal

More to See

Sri Guru Granth Sahib

August 24, 2025 By Jaibans Singh

Gardening, farm visits can help kids connect with nature, cut screen time, say Ludhiana experts

June 23, 2026 By News Bureau

Punjab ; NHM ਕਰਮਚਾਰੀਆਂ ਦਾ ਰੋਸ ਧਰਨਾ ਜਾਰੀ

June 23, 2026 By News Bureau

Tags

AAP Amritsar Bangladesh BJP CAA Captain Amarinder Singh Capt Amarinder Singh China Congress COVID CPEC Farm Bills FATF General Qamar Bajwa Guru Angad Dev JI Guru Gobind Singh Guru Granth Sahib Guru Nanak Dev Ji Harmandir Sahib Imran Khan Indian Army ISI Kartarpur Corridor Kartarpur Sahib Kashmir LAC LeT LOC Maharaja Ranjit Singh Narendra Modi operation sindoor Pakistan PLA POJK President Xi Jinping Prime Minister Narednra Modi PRime Minister Narendra Modi Punjab QUAD RSS SAD SFJ SGPC Sikh Sukhbir Badal

Featured Video

More Posts from this Category

Footer

Text Widget

This is an example of a text widget which can be used to describe a particular service. You can also use other widgets in this location.

Examples of widgets that can be placed here in the footer are a calendar, latest tweets, recent comments, recent posts, search form, tag cloud or more.

Sample Link.

Recent

  • Ludhiana scholar’s book on farming, tech earns recognition from 5 varsities
  • Gardening, farm visits can help kids connect with nature, cut screen time, say Ludhiana experts
  • Punjab ; NHM ਕਰਮਚਾਰੀਆਂ ਦਾ ਰੋਸ ਧਰਨਾ ਜਾਰੀ
  • ਪੰਜਾਬ ਵਿੱਚ ਗਹਿਰਾ ਸਕਦਾ ਹੈ ਬਿਜਲੀ ਸੰਕਟ
  • ਭਾਜਪਾ ਆਗੂ ਦੇ ਕਲੀਨਿਕ ‘ਚ ਪੈਟਰੋਲ ਬੰਬ ਨਾਲ ਹਮਲਾ

Search

Tags

AAP Amritsar Bangladesh BJP CAA Captain Amarinder Singh Capt Amarinder Singh China Congress COVID CPEC Farm Bills FATF General Qamar Bajwa Guru Angad Dev JI Guru Gobind Singh Guru Granth Sahib Guru Nanak Dev Ji Harmandir Sahib Imran Khan Indian Army ISI Kartarpur Corridor Kartarpur Sahib Kashmir LAC LeT LOC Maharaja Ranjit Singh Narendra Modi operation sindoor Pakistan PLA POJK President Xi Jinping Prime Minister Narednra Modi PRime Minister Narendra Modi Punjab QUAD RSS SAD SFJ SGPC Sikh Sukhbir Badal

Copyright © 2026 · The Punjab Pulse

Developed by Web Apps Interactive