03 ਜੁਲਾਈ, 2026 – ਕਾਂਗਰਸ ਪਾਰਟੀ ਵੱਲੋਂ ਕੰਪੇਨ ਕਮੇਟੀ ਦਾ ਚੇਅਰਮੈਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਐਲਾਨਣ ਤੋਂ ਬਾਅਦ ਕਾਂਗਰਸ ਪਾਰਟੀ ਦੇ ਵਿਚ ਕਾਫੀ ਹਲਚਲ ਪੈਦਾ ਹੋ ਗਈ ਹੈ। ਅੱਜ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਨਿਵਾਸ ਵਿਖੇ ਇੱਕ ਹੰਗਾਮੀ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਪੰਜਾਬ ਦੇ ਅਲੱਗ-ਅਲੱਗ ਹਲਕਿਆਂ ਤੋਂ ਸਾਬਕਾ ਐਮਐਲਏ ਅਤੇ ਮੌਜੂਦਾ ਐਮਐਲਏ ਪਹੁੰਚ ਰਹੇ ਹਨ। ਇਹਨਾਂ ਦਾ ਕਹਿਣਾ ਹੈ ਕਿ ਪਾਰਟੀ ਹਾਈ ਕਮਾਂਡ ਦਾ ਫੈਸਲਾ ਸਿਰ ਮੱਥੇ ਹੈ ਪਰ ਜੇਕਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਲੋਕਾਂ ਦੀ ਆਸ ਦੇ ਮੁਤਾਬਕ ਪਾਰਟੀ ਪ੍ਰਧਾਨ ਬਣਾ ਕੇ ਸੀਐਮ ਚਿਹਰਾ ਐਲਾਨਿਆ ਜਾਂਦਾ ਤਾਂ ਅੱਜ ਕਾਂਗਰਸ ਪਾਰਟੀ ਦੇ ਵਿੱਚ ਉਤਸਾਹ ਦਾ ਮਾਹੌਲ ਹੁੰਦਾ।
ਜਨਤਾ ਚੰਨੀ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੀ: ਤਰਸੇਮ ਸਿੰਘ ਡੀ.ਸੀ.
ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਦੇ ਘਰ ਪਹੁੰਚਣੇ ਸ਼ੁਰੂ ਹੋ ਗਏ ਹਨ, ਜਿਨ੍ਹਾਂ ਨੂੰ ਕਾਂਗਰਸ ਮੁਹਿੰਮ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਆਗੂ ਤਰਸੇਮ ਸਿੰਘ ਡੀ.ਸੀ. ਦਾ ਕਹਿਣਾ ਹੈ, “ਕਾਂਗਰਸ (ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ) ਸਰਕਾਰ ਨਹੀਂ ਬਣਾ ਸਕਦੀ ਕਿਉਂਕਿ ਜਨਤਾ ਉਨ੍ਹਾਂ ਦਾ ਸਮਰਥਨ ਨਹੀਂ ਕਰਦੀ… ਜਨਤਾ ਚਾਹੁੰਦੀ ਸੀ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਬਦਲਿਆ ਜਾਵੇ… ਜਨਤਾ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੀ ਹੈ।”
ETV BHARAT