‘ਆਮ ਆਦਮੀ ਕਲੀਨਿਕਾਂ‘ ‘ਚ ਕੰਮ ਕਰਦੇ ਡਾਕਟਰਾਂ/ਕਾਮਿਆਂ ਵੱਲੋਂ ਅੱਜ ‘ਸਾਂਝਾ ਫਰੰਟ ਆਮ ਆਦਮੀ ਕਲੀਨਿਕ ਸਟਾਫ਼ ਯੂਨੀਅਨ ਦੀ ਅਗਵਾਈ ਹੇਠ ਹੜਤਾਲ ਕੀਤੀ।
26 ਅਗਸਤ, 2026 – ਅੰਮ੍ਰਿਤਸਰ/ਪਟਿਆਲਾ : ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਨਿਭਾਅ ਰਹੇ ਡਾਕਟਰਾਂ ਅਤੇ ਹੋਰ ਸਟਾਫ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਅੰਮ੍ਰਿਤਸਰ ਵਿੱਚ ਵੀ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ, ਫਾਰਮਾਸਿਸਟਾਂ ਅਤੇ ਹੋਰ ਕਰਮਚਾਰੀਆਂ ਨੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ।
’15 ਦਿਨਾਂ ‘ਚ ਮੰਗਾ ਦਾ ਹੱਲ ਕਰਨ ਦਾ ਦਿੱਤਾ ਸੀ ਭਰੋਸਾ‘
ਸਟੇਟ ਸਾਂਝਾ ਫਰੰਟ ਯੂਨੀਅਨ ਦੇ ਚੇਅਰਮੈਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਫਾਰਮਾਸਿਸਟ ਯੂਨੀਅਨ ਦੇ ਪ੍ਰਧਾਨ ਪ੍ਰਦੀਪ ਗੁਪਤਾ ਨੇ ਕਿਹਾ ਕਿ ‘ਪਿਛਲੇ ਮਹੀਨੇ 27 ਤਰੀਕ ਨੂੰ ਵੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਸਮੇਂ ਡਾਇਰੈਕਟਰ ਅਤੇ ਐਮਡੀ ਪੱਧਰ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ ਅਤੇ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ 15 ਦਿਨਾਂ ਦੇ ਅੰਦਰ ਮੰਗਾਂ ਦਾ ਹੱਲ ਕਰ ਦਿੱਤਾ ਜਾਵੇਗਾ ਅਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਹੁਣ ਉਸ ਭਰੋਸੇ ਨੂੰ ਲਗਭਗ 28-29 ਦਿਨ ਬੀਤ ਚੁੱਕੇ ਹਨ, ਪਰ ਅਜੇ ਤੱਕ ਮੰਗਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।‘
ਮਸਲੇ ਦਾ ਹੱਲ ਕਰਨ ਦੀ ਬਜਾਏ ਸਮਾਂ ਲੰਘਾ ਰਹੀ ਸਰਕਾਰ‘
ਉਨ੍ਹਾਂ ਇਲਜ਼ਾਮ ਲਗਾਇਆ ਕਿ ‘ਸਰਕਾਰ ਵੱਲੋਂ ਹਰ ਵਾਰ ਸਿਰਫ ਕੁਝ ਦਿਨਾਂ ਦਾ ਹੋਰ ਸਮਾਂ ਮੰਗ ਕੇ ਮਾਮਲਾ ਟਾਲਿਆ ਜਾ ਰਿਹਾ ਹੈ। ਮੁਲਾਜ਼ਮ ਜਥੇਬੰਦੀਆਂ ਨੂੰ ਲੱਗਦਾ ਹੈ ਕਿ ਸਰਕਾਰ ਵੱਲੋਂ ਮਸਲੇ ਦਾ ਹੱਲ ਕਰਨ ਦੀ ਬਜਾਏ ਸਮਾਂ ਲੰਘਾਇਆ ਜਾ ਰਿਹਾ ਹੈ। ਮੁਲਾਜ਼ਮ ਸੜਕਾਂ ’ਤੇ ਉਤਰ ਕੇ ਧਰਨੇ ਅਤੇ ਪ੍ਰਦਰਸ਼ਨ ਨਹੀਂ ਕਰਨਾ ਚਾਹੁੰਦੇ। ਅਸੀਂ ਚਾਹੁੰਦੇ ਹਾਂ ਕਿ ਸਰਕਾਰ ਗੱਲਬਾਤ ਰਾਹੀਂ ਮੰਗਾਂ ਦਾ ਜਲਦ ਹੱਲ ਕਰੇ। ਜੇਕਰ ਸਰਕਾਰ ਤੁਰੰਤ ਮੰਗਾਂ ਮੰਨ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੰਦੀ ਹੈ ਤਾਂ ਮੁਲਾਜ਼ਮ ਆਪਣੀਆਂ ਡਿਊਟੀਆਂ ’ਤੇ ਵਾਪਸ ਜਾਣ ਲਈ ਤਿਆਰ ਹਨ, ਨਹੀਂ ਤਾਂ ਸੰਘਰਸ਼ ਨੂੰ ਹੋਰ ਲੰਬਾ ਕੀਤਾ ਜਾਵੇਗਾ।‘
ਦਿੱਤੀਆਂ ਜਾਣ ਬਣਦੀਆਂ ਛੁੱਟੀਆਂ
ਕਰਮਚਾਰੀਆਂ ਨੇ ਕਿਹਾ ਕਿ ‘ਸਾਡੀਆਂ ਦੀਆਂ ਮੰਗਾਂ ਕੋਈ ਗੈਰ–ਵਾਜਬ ਮੰਗਾਂ ਨਹੀਂ ਹਨ, ਸਗੋਂ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਹਨ। ਸਾਡੀ ਮੰਗ ਹੈ ਕਿ ਸਾਡੀ ਕੈਜ਼ੁਅਲ ਲੀਵ ਅਤੇ ਮੈਡੀਕਲ ਲੀਵ ਦੀ ਸਹੂਲਤ ਦਿੱਤੀ ਜਾਵੇ। ਇਸ ਤੋਂ ਇਲਾਵਾ ਪਿਛਲੇ ਤਿੰਨ–ਚਾਰ ਸਾਲਾਂ ਤੋਂ ਤਨਖਾਹ ਵਿੱਚ ਕੋਈ ਢੁਕਵਾਂ ਵਾਧਾ ਨਾ ਹੋਣ ਕਾਰਨ ਤਨਖਾਹ ਵਧਾਉਣ ਦੀ ਵੀ ਮੰਗ ਕੀਤੀ ਗਈ। ਜੇਕਰ ਮੰਗ ਨਾ ਮੰਨੀ ਗਈ ਤਾਂ ਇਹ ਸੰਘਰਸ਼ ਜਾਰੀ ਰਹੇਗਾ।‘
ਪਟਿਆਲਾ ‘ਚ ਜੋਰਦਾਰ ਪ੍ਰਦਰਸ਼ਨ
ਪਟਿਆਲਾ ਵਿੱਚ ਵੀ ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਰਮਚਾਰੀਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਹਨ। 27 ਜੁਲਾਈ ਨੂੰ ਹੋਈ ਮੀਟਿੰਗ ਦੌਰਾਨ ਮੰਗਾਂ ਨੂੰ ਮੰਨਣ ਅਤੇ 15 ਦਿਨਾਂ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਕਰਮਚਾਰੀਆਂ ਦੇ ਮੁਤਾਬਕ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।
ਕਰਮਚਾਰੀਆਂ ਨੇ ਸਿੱਧਾ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।
ਕਰਮਚਾਰੀਆਂ ਦੀਆਂ ਮੁੱਖ ਮੰਗਾਂ
- ਪਹਿਲੀ ਮੰਗ — ਨੌਕਰੀ ਦੀ ਸੁਰੱਖਿਆ: ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ‘ਜੌਬ ਸਿਕਿਊਰਿਟੀ‘ ਦਿੱਤੀ ਜਾਵੇ ਅਤੇ ਭਵਿੱਖ ਨੂੰ ਲੈ ਕੇ ਸਰਕਾਰ ਵੱਲੋਂ ਸਪੱਸ਼ਟ ਨੀਤੀ ਬਣਾਈ ਜਾਵੇ।
- ਦੂਜੀ ਮੰਗ — ਇਨਸੈਂਟਿਵ ਵਿੱਚ ਵਾਧਾ: ਕਰਮਚਾਰੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਮਿਲਣ ਵਾਲੇ ਇਨਸੈਂਟਿਵ ਵਿੱਚ ਵਾਧਾ ਕੀਤਾ ਜਾਵੇ।
- ਤੀਜੀ ਮੰਗ — ਬਰਾਬਰ ਕੰਮ, ਬਰਾਬਰ ਤਨਖਾਹ: ਬਰਾਬਰ ਕੰਮ ਲਈ ਬਰਾਬਰ ਤਨਖਾਹ ਦਿੱਤੀ ਜਾਵੇ।
- ਚੌਥੀ ਮੰਗ — ਛੁੱਟੀਆਂ ਦੀ ਸਹੂਲਤ: ਕਰਮਚਾਰੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਕੈਜ਼ੂਅਲ ਲੀਵ ਅਤੇ ਮੈਡੀਕਲ ਲੀਵ ਦੀ ਸਹੂਲਤ ਦਿੱਤੀ ਜਾਵੇ, ਸਾਡੀ ਸਿਹਤ ਸਮੱਸਿਆ ਹੋਣ ਤੇ ਜਾਂ ਫਿਰ ਕੋਈ ਐਮਰਜੰਸੀ ਪੈਣ ‘ਤੇ ਸਾਨੂੰ ਛੁੱਟੀ ਨਹੀਂ ਮਿਲਦੀ, ਇਸ ਦਾ ਵੀ ਹੱਲ ਕੀਤਾ ਜਾਵੇ।
ਜ਼ਿਰਕਯੋਗ ਹੈ ਕਿ ਪਟਿਆਲਾ ਦੇ ਸਰਕਾਰੀ ਮਾਤਾ ਕੌਸ਼ਲਿਆ ਹਸਪਤਾਲ ਵਿਖੇ ਵੀ ਮਹੱਲਾ ਕਲੀਨਿਕ ਦੇ ਕਰਮਚਾਰੀਆਂ ਵੱਲੋਂ ਧਰਨਾ ਦਿੱਤਾ ਗਿਆ। ਕਰਮਚਾਰੀਆਂ ਨੇ ਕਿਹਾ ਕਿ ‘ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਮਸਲੇ ਦਾ ਹੱਲ ਨਹੀਂ ਹੋਇਆ, ਇਸ ਲਈ ਹੁਣ ਉਹ ਲਿਖਤੀ ਨੋਟੀਫਿਕੇਸ਼ਨ ਮਿਲਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ‘।
ETV BHARAT
Aam Aadmi Clinic Staff Strike: ਹੁਣ ਮੁਹੱਲਾ ਕਲੀਨਿਕ ਸਟਾਫ ਹੜਤਾਲ ’ਤੇ
ਸਿਹਤ ਸੇਵਾਵਾਂ ਠੱਪ ਰਹੀਆਂ; ਲੋਕ ਖੱਜਲ-ਖ਼ੁਆਰ ਹੋਏ
ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ ਦੇ ਬੈਨਰ ਹੇਠ ਸੇਵਾਵਾਂ ਨਿਭਾ ਰਹੇ ਮੈਡੀਕਲ ਸਟਾਫ਼ ਨੇ ਆਪਣੀਆਂ ਤਿੰਨ ਮੁੱਖ ਮੰਗਾਂ ਲਈ ਸਰਕਾਰੀ ਸ਼ਹੀਦ ਮਨੀ ਸਿੰਘ ਹਸਪਤਾਲ ਵਿੱਚ ਸਿਵਲ ਦਫ਼ਤਰ ਅੱਗੇ ਧਰਨਾ ਦਿੱਤਾ। ਬੁਲਾਰਿਆਂ ਭੁਪਿੰਦਰ ਸਿੰਘ, ਨਵਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਨੇ ਮੰਗ ਕੀਤੀ ਕਿ ਕਰਮਚਾਰੀਆਂ ਲਈ ਨੌਕਰੀ ਦੀ ਸੁਰੱਖਿਆ ਦੀ ਸਥਿਰ ਨੀਤੀ ਬਣਾਈ ਜਾਵੇ। ਉਨ੍ਹਾਂ ਨੂੰ ਹਰ ਸਾਲ 15 ਦਿਨ ਕੈਜ਼ੁਅਲ ਅਤੇ 15 ਦਿਨ ਮੈਡੀਕਲ ਲੀਵ ਦਾ ਹੱਕ ਦਿੱਤਾ ਜਾਵੇ ਅਤੇ ਮਰੀਜ਼ਾਂ ਦੀ ਗਿਣਤੀ ਅਨੁਸਾਰ ਇਨਸੈਂਟਿਵ ਵਧਾਇਆ ਜਾਵੇ। ਸਟਾਫ਼ ਮੈਂਬਰਾਂ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਦਿੱਤਾ।
https://www.punjabitribuneonline.com/news/malwa/now-the-mohalla-clinic-staff-is-on-strike/