Nabha Mining Officer: ਨਾਭਾ ਦੇ ਮਾਈਨਿੰਗ ਵਿਭਾਗ ਦਾ ਐੱਸ ਡੀ ਓ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਓਵਰਲੋਡ ਟਿੱਪਰਾਂ ਦੇ ਚਾਲਾਨ ਕਰਨ ਦੀ ਦਿੱਤੀ ਸੀ ਧਮਕੀ
09 ਅਕਤੂਬਰ, 2026 – ਨਾਭਾ : ਵਿਜੀਲੈਂਸ ਬਿਊਰੋ ਨੇ ਨਾਭਾ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐੱਸ ਡੀ ਓ ਹਰਦੀਪ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਪਿੰਡ ਅਲੀਪੁਰ ਅਰਾਈਆਂ ਦੇ ਠੇਕੇਦਾਰ ਨੇ ਸ਼ਿਕਾਇਤ ਦਿੱਤੀ ਸੀ ਕਿ ਐੱਸ ਡੀ ਓ ਉਸ ਦੇ ਓਵਰਲੋਡ ਟਿੱਪਰਾਂ ਦੇ ਚਲਾਨ ਕਰਨ ਦੀ ਧਮਕੀ ਦੇ ਕੇ ਕਾਰਵਾਈ ਨਾ ਕਰਨ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤ ਦੀ ਪੜਤਾਲ ਮਗਰੋਂ ਵਿਜੀਲੈਂਸ ਰੇਂਜ ਪਟਿਆਲਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਥਾਣਾ ਪਟਿਆਲਾ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸ਼ਿਕਾਇਤ ਦੀ ਪੜਤਾਲ ਮਗਰੋਂ ਵਿਜੀਲੈਂਸ ਰੇਂਜ ਪਟਿਆਲਾ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਥਾਣਾ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ferozepur ’ਚ ਵਿਜੀਲੈਂਸ ਵੱਲੋਂ ਰੇਲਵੇ ਦਾ ਇੰਜਨੀਅਰ 40 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
Railway Engineer Bribe: ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨੇ ਰੇਲਵੇ ਵਿਭਾਗ ਦੇ ਡੀ ਆਰ ਐੱਮ ਦਫ਼ਤਰ ਫਿਰੋਜ਼ਪੁਰ ਕੈਂਟ ’ਚ ਤਾਇਨਾਤ ਸੀਨੀਅਰ ਸੈਕਸ਼ਨ ਇੰਜਨੀਅਰ ਪੰਕਜ ਕੁਮਾਰ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ…
09 ਅਕਤੂਬਰ, 2026 – ਫਿਰੋਜ਼ਪੁਰ : Railway Engineer Bribe: ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨੇ ਰੇਲਵੇ ਵਿਭਾਗ ਦੇ ਡੀ ਆਰ ਐੱਮ ਦਫ਼ਤਰ ਫਿਰੋਜ਼ਪੁਰ ਕੈਂਟ ’ਚ ਤਾਇਨਾਤ ਸੀਨੀਅਰ ਸੈਕਸ਼ਨ ਇੰਜਨੀਅਰ ਪੰਕਜ ਕੁਮਾਰ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਪਿੰਡ ਝੋਕ ਹਰੀਹਰ (ਜ਼ਿਲ੍ਹਾ ਫਿਰੋਜ਼ਪੁਰ) ਦੇ ਰਹਿਣ ਵਾਲੇ ਹਰਦੀਪ ਸਿੰਘ ਪੁੱਤਰ ਗੁਰਮੇਜ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਅਮਿਤ ਕੁਮਾਰ ਵਾਸੀ ਫਿਰੋਜ਼ਪੁਰ ਕੈਂਟ ਨੂੰ ਪਰਨੋਟ ਰਾਹੀਂ 4 ਲੱਖ ਰੁਪਏ ਦਿੱਤੇ ਸਨ, ਪਰ ਤੈਅ ਸਮੇਂ ’ਤੇ ਪੈਸੇ ਵਾਪਸ ਨਾ ਮਿਲਣ ਕਾਰਨ ਉਸ ਨੇ ਫਿਰੋਜ਼ਪੁਰ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਅਦਾਲਤ ਵੱਲੋਂ ਜਾਰੀ ਹੁਕਮ ਅਨੁਸਾਰ ਅਮਿਤ ਕੁਮਾਰ ਦੀ ਤਨਖਾਹ ਵਿੱਚੋਂ 1/3 ਹਿੱਸਾ ਹਰ ਮਹੀਨੇ ਕੱਟ ਕੇ ਸ਼ਿਕਾਇਤਕਰਤਾ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕੀਤਾ ਜਾਵੇ। ਅਮਿਤ ਕੁਮਾਰ ਦੀ ਤਨਖਾਹ ਦਾ ਹਿੱਸਾ ਖਾਤੇ ਵਿੱਚ ਪਾਉਣ ਬਦਲੇ ਰੇਲਵੇ ਅਧਿਕਾਰੀ ਪੰਕਜ ਕੁਮਾਰ ਨੇ ਹਰਦੀਪ ਸਿੰਘ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ।
ਪੰਜਾਬੀ ਟ੍ਰਿਬਯੂਨ