30 ਮਈ, 2025 – ਅੰਮ੍ਰਿਤਸਰ : BSF ਨੇ ਅੰਮ੍ਰਿਤਸਰ ਖੇਤਰ ਵਿੱਚ ਸਰਹੱਦ ਤੋਂ ਦੋ ਵੱਖ-ਵੱਖ ਥਾਵਾਂ ਤੋਂ ਦੋ ਡਰੋਨ ਅਤੇ ਹੈਰੋਇਨ ਬਰਾਮਦ ਕੀਤੀ ਹੈ। BSF ਅਧਿਕਾਰੀ ਨੇ ਦੱਸਿਆ ਕਿ ਚੌਕਸ ਜਵਾਨਾਂ ਨੇ ਅੱਜ ਸਰਹੱਦੀ ਖੇਤਰ ਵਿੱਚੋਂ ਸੜੀ ਹੋਈ ਹਾਲਤ ਵਿੱਚ ਦੋ ਡਰੋਨ ਅਤੇ ਇੱਕ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਹੱਦੀ ਪਿੰਡ ਮਹਾਵਾ ਤੇ ਨਾਲ ਲੱਗਦੇ ਸਰਹੱਦੀ ਖੇਤਰ ਵਿੱਚੋਂ ਸੜੀ ਹੋਈ ਹਾਲਤ ਵਿੱਚ ਇੱਕ ਛੋਟਾ ਡਰੋਨ ਮਿਲਿਆ ਹੈ ਅਤੇ ਇੱਕ ਪੈਕੇਟ ਹੈਰੋਇਨ ਬਰਾਮਦ ਹੋਈ ਹੈ ਜਿਸ ਵਿੱਚ ਲਗਪਗ 508 ਗ੍ਰਾਮ ਨਸ਼ੀਲਾ ਪਦਾਰਥ ਹੈ।
BSF ਅਧਿਕਾਰੀ ਨੇ ਦੱਸਿਆ ਕਿ ਸ਼ਾਮ ਵੇਲੇ ਕੀਤੀ ਇੱਕ ਕਾਰਵਾਈ ਦੌਰਾਨ ਅੰਮ੍ਰਿਤਸਰ ਦੇ ਪਿੰਡ ਰੋੜਾਵਾਲਾ ਖੁਰਦ ਦੇ ਨਾਲ ਲੱਗਦੇ ਸਰਹੱਦੀ ਖੇਤਾਂ ਵਿੱਚੋਂ ਸੜੀ ਹੋਈ ਹਾਲਤ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ ਹੈ, ਜੋ ਕਿ ਡੀਜੇਆਈ ਮੈਂਵਿਕ ਤਿੰਨ ਸ਼੍ਰੇਣੀ ਦਾ ਹੈ। ਉਨ੍ਹਾਂ ਦੱਸਿਆ ਕਿ ਜਵਾਨਾਂ ਦੀ ਤਿੱਖੀ ਨਿਗਰਾਨੀ ਅਤੇ ਚੌਕਸੀ ਦੇ ਕਾਰਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਾ ਤਸਕਰੀ ਦੇ ਇਸ ਯਤਨ ਨੂੰ ਅਸਫਲ ਬਣਾ ਦਿੱਤਾ ਗਿਆ ਹੈ।
ਪੰਜਾਬੀ ਟ੍ਰਿਬਯੂਨ
test